ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਿੰਨ ਦਿਨ ਤੋਂ ਪੈ ਰਿਹਾ ਮੀਂਹ ਬੰਦ, ਲੋਕਾਂ ਨੂੰ ਠੰਢ ਤੋਂ ਮਿਲੀ ਰਾਹਤ

ਪੰਜਾਬ ਸਮੇਤ ਉੱਤਰ ਭਾਰਤ 'ਚ ਪਿਛਲੇ 3 ਦਿਨ ਤੋਂ ਮੀਂਹ ਅਤੇ ਬਰਫਬਾਰੀ ਹੋ ਰਹੀ ਸੀ। ਪੰਜਾਬ 'ਚ ਸੋਮਵਾਰ ਸਵੇਰ ਤੋਂ ਮੀਂਹ ਪੈਣਾ ਸ਼ੁਰੂ ਹੋ ਗਿਆ ਸੀ। ਇਹ ਮੀਂਹ ਕਿਣਮਿਣ ਦੇ ਰੂਪ 'ਚ ਤਿੰਨ ਦਿਨ ਤਕ ਜਾਰੀ ਰਿਹਾ, ਜਿਸ ਕਾਰਨ ਠੰਢ ਕਾਫੀ ਵੱਧ ਗਈ ਸੀ। 
 

ਅੱਜ ਵੀਰਵਾਰ ਸਵੇਰੇ ਸੰਘਣੀ ਧੁੰਦ ਪਈ। ਸਵੇਰੇ 11 ਵਜੋਂ ਤੋਂ ਬਾਅਦ ਪੰਜਾਬ ਦੇ ਕੁੱਝ ਜ਼ਿਲ੍ਹਿਆਂ ਚੰਡੀਗੜ੍ਹ, ਮੋਹਾਲ, ਰੋਪੜ, ਪਟਿਆਲਾ, ਲੁਧਿਆਣਾ, ਬਠਿੰਡਾ ਆਦਿ 'ਚ ਲੋਕਾਂ ਨੂੰ ਸੂਰਜ ਦੇਵਤਾ ਦੇ ਦਰਸ਼ਨ ਹੋਏ ਅਤੇ ਚੰਗੀ ਧੁੱਪ ਨਿਕਲੀ। ਇਸ ਨਾਲ ਲੋਕਾਂ ਨੂੰ ਕੁੱਝ ਰਾਹਤ ਜ਼ਰੂਰ ਮਿਲੀ ਹੈ।  ਮੌਸਮ ਵਿਭਾਗ ਦੇ ਮੁਤਾਬਿਕ ਹੁਣ ਅਗਲੇ ਕੁੱਝ ਦਿਨ ਤਕ ਮੌਸਮ ਸਾਫ ਰਹੇਗਾ। 
 

 

ਉੱਧਰ ਅੱਜ ਤੜਕੇ ਮੋਗਾ, ਫਰੀਦਕੋਟ, ਫਿਰੋਜਪੁਰ, ਤਲਵੰਡੀ ਸਾਬੋ, ਸ੍ਰੀ ਮੁਕਤਸਰ ਸਾਹਿਬ ਆਦਿ 'ਚ ਸੰਘਣੀ ਧੁੰਦ ਪਈ, ਜਿਸ ਕਾਰਨ ਵਾਹਨਾਂ ਦੀ ਆਵਾਜਾਈ 'ਤੇ ਕਾਫੀ ਅਸਰ ਦੇਖਣ ਨੂੰ ਮਿਲਿਆ। ਠੰਢ ਤੇ ਸੰਘਣੀ ਧੁੰਦ ਕਾਰਨ ਬੇਸ਼ੱਕ ਆਮ ਜਨ ਜੀਵਨ ਪ੍ਰਭਾਵਿਤ ਹੋ ਰਿਹਾ ਹੈ ਪਰ ਇਸ ਮੌਸਮ ਨੇ ਕਿਸਾਨਾਂ ਦੇ ਚਿਹਰੇ 'ਤੇ ਰੌਣਕ ਲਿਆ ਦਿੱਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਹ ਮੌਸਮ ਕਣਕ ਦੀ ਫਸਲ ਲਈ ਲਾਹੇਵੰਦ ਹੈ, ਜਿਸ ਕਾਰਨ ਚੰਗੀ ਫਸਲ ਹੋਣ ਦੀ ਉਮੀਦ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:After three days rain stop punjab people relief from the cold