ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਪੂਰਥਲਾ ’ਚ ਇਸ ਸਮੇਂ ਖੁੱਲਣਗੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ

ਕੋਰੋਨਾ ਵਾਇਰਸ ਦੇ ਫੈਲਣ ਤੋਂ ਬਚਾਅ ਸਬੰਧੀ ਜ਼ਿਲਾ ਮੈਜਿਸਟ੍ਰੇਟ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਵੱਲੋਂ ਜ਼ਿਲੇ ਵਿਚ ਮਿਤੀ 23 ਮਾਰਚ 2020 ਨੂੰ ਜ਼ਿਲੇ ਵਿਚ ਲਗਾਏ ਕਰਫਿੳੂ ਦੌਰਾਨ ਲੋਕ ਹਿੱਤਾਂ ਨੂੰ ਮੁੱਖ ਰੱਖਦਿਆਂ ਦਿੱਤੀਆਂ ਗਈਆਂ ਛੋਟਾਂ ਦੀ ਲਗਾਤਾਰਤਾ ਵਿਚ ਜ਼ਿਲੇ ਦੀਆਂ ਸਮੂਹ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਰੋਜ਼ਾਨਾ ਦੁਪਹਿਰ 12 ਵਜੇ ਤੋਂ ਸ਼ਾਮ 4 ਵਜੇ ਤੱਕ ਖੋਲਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਖੇਤੀਬਾੜੀ ਸਹਿਕਾਰੀ ਸਭਾਵਾਂ ਆਪਣੇ ਮੈਂਬਰਾਂ ਨੂੰ ਪਿੰਡਾਂ ਵਿਚ ਖਾਦਾਂ, ਕੀਟਨਾਸ਼ਕ ਦਵਾਈਆਂ, ਕੈਟਲ ਫੀਡ, ਫ਼ਸਲਾਂ ਦੇ ਬੀਜ, ਖੇਤੀਬਾੜੀ  ਸੰਦ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾ ਸਕਣ।

 

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ, ਭਾਰਤ ਸਰਕਾਰ/ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਵਿਡ-19 ਸਬੰਧੀ ਕੀਤੀਆਂ ਹਦਾਇਤਾਂ/ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Agricultural Co-operative Societies will open during in this time in Kapurthala