ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਦੀ ਸਹਾਇਤਾ ਲਈ ਕੰਟਰੋਲ ਰੂਮ ਸਥਾਪਤ

ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸਾਨਾਂ ਦੀਆਂ ਮੁਸ਼ਕਲ ਸੁਣਨਗੇ ਅਧਿਕਾਰੀ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ ਦੀ ਸਹੂਲਤ ਲਈ ਰਾਜ ਪੱਧਰੀ ਕੰਟਰੋਲ ਸਥਾਪਤ ਕੀਤਾ ਹੈ ਤਾਂ ਕਿ ਕੋਵਿਡ-19 ਦੇ ਕਾਰਨ ਕਰਫਿਊ ਦੇ ਮੱਦੇਨਜ਼ਰ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਵੇ।

 

ਮੁੱਖ ਮੰਤਰੀ ਨੇ ਦੱਸਿਆ ਕਿ ਹਾੜ੍ਹੀ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ ਜਿਸ ਦੌਰਾਨ ਕਿਸਾਨਾਂ ਦੀਆਂ ਫ਼ਸਲਾਂ ਦੀ ਨਿਰਵਿਘਨ ਵਢਾਈ ਅਤੇ ਮੰਡੀਕਰਨ ਦੇ ਪ੍ਰਬੰਧ ਸਰਕਾਰ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਸਾਉਣੀ ਦੀਆਂ ਫ਼ਸਲਾਂ ਲਈ ਵੀ ਬੀਜਾਂ, ਖਾਦਾਂ ਅਤੇ ਕੀਟਨਾਸ਼ਕਾਂ ਦਾ ਬੰਦੋਬਸਤ ਕੀਤਾ ਗਿਆ ਹੈ।

 

ਇਸੇ ਦੌਰਾਨ ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਰਾਜ ਪੱਧਰੀ ਕੰਟਰੋਲ ਰੂਮ ਸਥਾਪਤ ਕਰਕੇ ਖੇਤੀਬਾੜੀ ਅਧਿਕਾਰੀਆਂ ਦੀ ਤਾਇਨਾਤੀ ਕਰ ਦਿੱਤੀ ਹੈ ਅਤੇ ਕਿਸਾਨਾਂ ਦੀ ਸਹੂਲਤ ਲਈ ਇਨ੍ਹਾਂ ਅਧਿਕਾਰੀਆਂ ਦੇ ਸੰਪਰਕ ਨੰਬਰ ਵੀ ਜਾਰੀ ਕਰ ਦਿੱਤੇ ਹਨ। ਇਹ ਅਧਿਕਾਰੀ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਕਿਸਾਨਾਂ ਦੀਆਂ ਕਾਲਾਂ ਸੁਣਨਗੇ ਅਤੇ ਉਨ੍ਹਾਂ ਨੂੰ ਦਰਪੇਸ਼ ਦਿੱਕਤਾਂ ਦਾ ਹੱਲ ਦੱਸਣਗੇ।

 

ਖੇਤੀਬਾੜੀ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਕੰਟੋਰਲ ਵਿੱਚ ਤਾਇਨਾਤ ਅਧਿਕਾਰੀਆਂ ਵਿੱਚ ਬੀਜਾਂ ਦੀ ਉਪਲਬਧਤਾ ਲਈ ਖੇਤੀਬਾੜੀ ਵਿਕਾਸ ਅਫਸਰ ਵਿਕਰਮ ਸਿੰਘ (98155-20190, 79730-82185), ਖਾਦਾਂ ਦੀ ਉਪਲਬੱਧਤਾ ਲਈ ਏ.ਡੀ.ਓ. (ਇਨਪੁਟਸ) ਗਿਰੀਸ਼ (94782-71833) ਤੇ ਮੁੱਖ ਖਾਦ ਇੰਸਪੈਕਟਰ ਗੁਰਜੀਤ ਸਿੰਘ ਬਰਾੜ (80546-00004), ਕੀਟਨਾਸ਼ਕਾਂ ਦੀ ਉਪਲਬਧਤਾ ਲਈ ਖੇਤੀਬਾੜੀ ਵਿਕਾਸ ਅਫ਼ਸਰ ਪੰਕਜ ਸਿੰਘ (94630-73047), ਸਿੰਚਾਈ ਪਾਣੀ ਲਈ ਹਾਈਡ੍ਰੋਲੋਜਿਸਟ ਜਸਵੰਤ ਸਿੰਘ (87258-27072), ਮਸ਼ੀਨਰੀ ਸਬੰਧੀ ਦਿੱਕਤਾਂ ਲਈ ਇੰਜਨੀਅਰ ਰਾਜਨ ਕੁਮਾਰ ਢੱਲ (98551-02604) ਅਤੇ ਫ਼ਸਲਾਂ ਦੀ ਬਿਜਾਈ ਤੇ ਹੋਰ ਤਕਨੀਕੀ ਜਾਣਕਾਰੀ ਲਈ ਖੇਤੀਬਾੜੀ ਵਿਕਾਸ ਅਫਸਰ (ਸੂਚਨਾ) ਸੁਰਿੰਦਰ ਸਿੰਘ (98146-65016) ਦੀ ਡਿਊਟੀ ਲਾਈ ਗਈ ਹੈ। ਇਸ ਤੋਂ ਇਲਾਵਾ ਕਿਸਾਨ ਪੁੱਛਗਿੱਛ ਲਈ ਕਿਸਾਨ ਕਾਲ ਸੈਂਟਰ 1800-180-1551 'ਤੇ ਵੀ ਸੰਪਰਕ ਕਰ ਸਕਦੇ ਹਨ।  

--
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Agriculture Department established control room to assist farmers