ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਮਜ਼ ਬਠਿੰਡਾ ਦੀ OPD ਆਉਂਦੇ 1 ਸਤੰਬਰ ਤੋਂ ਹੋ ਜਾਵੇਗੀ ਸ਼ੁਰੂ: ਹਰਸਿਮਰਤ ਕੌਰ ਬਾਦਲ

ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਬਠਿੰਡਾ ਏਮਜ਼ ਦਾ ਦੌਰਾ ਕੀਤਾ ਤੇ ਏਮਜ਼ ਦੇ ਕੰਮਾਂ ਦਾ ਜਾਇਜ਼ਾ ਲਿਆ ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਏਮਜ਼ ਬਠਿੰਡਾ ਦਾ ਕੰਮ ਚੱਲ ਰਿਹਾ ਹੈ ਜਦਕਿ 1 ਸਤੰਬਰ 2019 ਤੋਂ ਏਮਜ਼ ਬਠਿੰਡਾ ਦੀ OPD ਸ਼ੁਰੂ ਹੋ ਜਾਵੇਗੀ

 

ਉਨ੍ਹਾਂ ਕਿਹਾ ਕਿ 31 ਅਗਸਤ ਨੂੰ 2 ਬਲਾਕ OPD ਹੈਂਡਓਵਰ ਹੋ ਜਾਵੇਗੀ ਏਮਜ਼ ਦੇ ਡਾਕਟਰਾਂ ਦੀ ਭਰਤੀ ਲਈ ਜੁਲਾਈ, 27, 28 ,29 ਨੂੰ ਇੰਟਰਵਿਊ ਹੋਵੇਗੀ ਅਤੇ ਜਲਦ ਹੀ ਡਾਕਟਰਾਂ ਦੀ ਭਰਤੀ ਪ੍ਰੀਕਿਰਿਆ ਨੂੰ ਪੂਰਾ ਕਰ ਲਿਆ ਜਾਵੇਗਾਜਿਸ ਤੋਂ ਬਾਅਦ ਲੋਕਾਂ ਦਾ ਇਲਾਜ਼ ਸ਼ੁਰੂ ਹੋ ਜਾਵੇਗਾ

 

ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ ਏਮਜ਼ ਦਾ ਪੂਰਾ ਕੰਮ ਜੂਨ 2020 ਤੱਕ ਮੁਕੰਮਲ ਕਰ ਲਿਆ ਜਾਵੇਗਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਮੈਡੀਕਲ ਕਾਲਜ ਦੇ ਇਥੇ ਆਉਣ ਨਾਲ ਵਿਦਿਆਰਥੀਆਂ ਨੂੰ ਕਾਫੀ ਫਾਇਦਾ ਹੋਵੇਗਾ ਇਸ ਸਾਲ ਮੈਡੀਕਲ ਕਾਲਜ ਦਾ ਕੰਮ ਵੀ ਨੇਪਰੇ ਚੜ੍ਹ ਜਾਵੇਗਾ

 

ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰਤੇ ਨਿਸ਼ਾਨਾ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਕੰਮ ਨੂੰ ਰੋਕਣ ਵਾਸਤੇ 2 ਸਾਲਾਂ ਤੋਂ ਮਨਜ਼ੂਰੀ ਨਹੀਂ ਦਿੱਤੀ ਤੇ ਅਸੀਂ ਫਿਰ ਵੀ ਏਮਜ਼ ਦਾ ਕੰਮ ਸ਼ੁਰੂ ਕਰ ਦਿੱਤਾ ਹੈਉਨ੍ਹਾਂ ਕਿਹਾ ਕਿ ਕਿ ਛੇਤੀ ਹੀ ਏਮਜ਼ ਦਾ ਸਾਰਾ ਕੰਮ ਨੇਪਰੇ ਚੜ੍ਹ ਜਾਵੇਗਾ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AIIMS OPD Bathinda will start from coming September one 2019 says Harsimrat kaur Badal