ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਦੌਰਾ

ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਜੇਲ੍ਹ ਲੁਧਿਆਣਾ ਦਾ ਦੌਰਾ

ਬੀਤੇ ਕੱਲ੍ਹ ਕੇਂਦਰੀ ਜੇਲ੍ਹ ਲੁਧਿਆਣਾ ਵਿਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਅੱਜ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਾਲ ਲੈ ਕੇ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਉਚ ਸੁਰੱਖਿਆ ਜ਼ੋਨ ਤੇ ਸਾਰੀਆਂ ਬੈਰਕਾਂ ਤੋਂ ਇਲਾਵਾ ਉਨ੍ਹਾਂ ਸਾਰੀਆਂ ਥਾਵਾਂ ਦਾ ਨਿਰੀਖਣ ਕੀਤਾ ਗਿਆ ਜਿੱਥੇ ਬੀਤੇ ਕੈਦੀਆਂ ਵੱਲੋਂ ਨੁਕਸਾਨ ਪਹੁੰਚਾਇਆ ਗਿਆ ਸੀ।

 

ਡੀ ਜੀ ਪੀ (ਜੇਲ੍ਹਾਂ) ਰੋਹਿਤ ਚੌਧਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਿੱਛੇ ਕੁਝ ਗੈਂਗਸਟਰਾਂ ਵੱਲੋਂ ਸਾਜਿਸ਼ ਘੜੀ ਗਈ ਜਿਹੜੇ ਜੇਲ੍ਹ ਪ੍ਰਸ਼ਾਸਨ ਤੋਂ ਇਸ ਗੱਲੋਂ ਔਖੇ ਸਨ ਕਿ ਉਨ੍ਹਾਂ ਨੂੰ ਉਚ ਸੁਰੱਖਿਆ ਜ਼ੋਨ ਤੋਂ ਬਾਹਰ ਆਉਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ। ਇਸ ਤੋਂ ਇਲਾਵਾ ਇਲਾਵਾ ਨੂੰ ਜੇਲ੍ਹ ਅੰਦਰ ਪਾਬੰਦੀਸ਼ੁਦਾ ਚੀਜ਼ਾਂ ਲਿਜਾਣ ਤੋਂ ਰੋਕਿਆ ਜਾਂਦਾ ਹੈ।

 

ਜੇਲ੍ਹ ਮੰਤਰੀ ਨੇ ਇਸ ਦੌਰੇ ਮੌਕੇ ਮਹਿਸੂਸ ਕੀਤਾ ਕਿ ਭੀੜ ਨੂੰ ਕਾਬੂ ਵਿੱਚ ਲਿਆਉਣ ਲਈ ਅੱਥਰੂ ਗੈਸ ਨੇ ਅਹਿਮ ਰੋਲ ਨਿਭਾਇਆ ਜਿਸ ਕਾਰਨ ਉਨ੍ਹਾਂ ਮੌਕੇ 'ਤੇ ਹੀ ਡੀ.ਜੀ.ਪੀ. ਨਾਲ ਗੱਲ ਕਰਦਿਆਂ ਜੇਲ੍ਹ ਵਿਭਾਗ ਨੂੰ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਮੁਹੱਈਆ ਕਰਨ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਅਜਿਹੀ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:jail Minister Sukhjinder Singh Randhawa visits Central Jail Ludhiana