ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਜਾਇਬ ਭੱਟੀ ਨੇ ਗੁਰੂ ਨਾਨਕ ਉਤਸਵ ਦੀ ਸਫ਼ਲਤਾ ਲਈ ਹਲਕਾ ਮਲੋਟ ਦੇ ਵਾਸੀਆਂ ਦਾ ਕੀਤਾ ਧੰਨਵਾਦ

ਡਿਪਟੀ ਸਪੀਕਰ ਨੇ ਗੁਰੂ ਨਾਨਕ ਉਤਸਵ ਨੂੰ ਯਾਦਗਾਰੀ ਬਣਾਉਣ ਵਾਲੇ ਵਿਭਾਗਾਂ ਨੂੰ ਦਿੱਤੀ ਵਧਾਈ

 

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਲੋਟ ਵਿਖੇ ਕਰਵਾਏ ਗਏ 'ਗੁਰੂ ਨਾਨਕ ਉਤਸਵ' ਨੂੰ ਸਫ਼ਲ ਬਣਾਉਣ ਲਈ ਹਲਕਾ ਮਲੋਟ ਵਾਸੀਆਂ ਦਾ ਧੰਨਵਾਦ ਕੀਤਾ ਹੈ। ਦੱਸਣਯੋਗ ਹੈ ਕਿ ਇਹ ਉਤਸਵ 27 ਨਵੰਬਰ ਨੂੰ ਮਲੋਟ ਦੀ ਦਾਣਾ ਮੰਡੀ ਵਿਖੇ ਕਰਵਾਇਆ ਗਿਆ।

 

ਸ੍ਰੀ ਭੱਟੀ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਲੋਕਾਂ ਖਾਸ ਤੌਰ 'ਤੇ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਫਲਸਫੇ ਨਾਲ ਜੋੜਨਾ ਸੀ। ਇਸ ਵਿੱਚ ਅਸੀਂ ਸਫ਼ਲ ਵੀ ਰਹੇ ਅਤੇ ਇਸ ਉਤਸਵ ਦੌਰਾਨ ਸਕੂਲੀ ਵਿਦਿਆਰਥੀਆਂ ਦੇ ਗੁਰੂ ਸਾਹਿਬ ਦੇ ਫ਼ਲਸਫੇ ਬਾਰੇ ਕਰਵਾਏ ਗਏ ਭਾਸ਼ਣ ਮੁਕਾਬਲੇ ਵਿੱਚ ਬੱਚਿਆਂ ਦੀ ਰੁਚੀ ਅਤੇ ਗਿਆਨ ਦੇਖਣਯੋਗ ਸੀ।

 

ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦਾ 'ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ' ਦਾ ਸੰਦੇਸ਼ ਅੱਜ ਵੀ ਸਫਲ ਤੇ ਸਬਰ-ਸੰਤੋਖ ਵਾਲੀ ਜ਼ਿੰਦਗੀ ਦਾ ਮੂਲ ਮੰਤਰ ਹੈ। ਉਨ੍ਹਾਂ ਨੇ ਇਸ ਸਮਾਗਮ ਦੀ ਸਫ਼ਲਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ, ਨਾਰਥ ਜ਼ੋਨ ਕਲਚਰਲ ਸੈਂਟਰ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਵਿਭਾਗ, ਪੰਜਾਬ ਸੰਗੀਤ ਨਾਟਕ ਅਕਾਦਮੀ ਨੂੰ ਵਧਾਈ ਦਿੱਤੀ ਜਿਨ੍ਹਾਂ ਦੀ ਮਿਹਨਤ ਸਦਕਾ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ।

 

ਸ੍ਰੀ ਅਜਾਇਬ ਸਿੰਘ ਭੱਟੀ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਤੇਰਾ-ਤੇਰਾ ਸੰਦੇਸ਼ 'ਤੇ ਪਹਿਰਾ ਦਿੰਦਿਆਂ ਜ਼ਰੂਰਤਮੰਦ ਵਿਅਕਤੀਆਂ ਨੂੰ 13 ਟਰਾਈਸਿਕਲ, 13 ਸਿਲਾਈ ਮਸ਼ੀਨਾਂ, 13 ਕੰਬਲ, 13 ਸਕੂਲ ਬੈਗ ਵੰਡੇ ਗਏ। ਉਨ੍ਹਾਂ ਪੰਜਾਬੀ ਗਾਇਕ ਬਲਕਾਰ ਸਿੱਧੂ ਅਤੇ ਸੂਫੀ ਗਾਇਕ ਮਮਤਾ ਜੋਸ਼ੀ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਨਾਨਕ ਉਤਸਵ ਦੌਰਾਨ ਗੁਰੂ ਨਾਨਕ ਦੇਵ ਜੀ ਨੂੰ ਸੰਗੀਤਮਈ ਸ਼ਰਧਾਂਜਲੀ ਦਿੱਤੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Ajaib Singh Bhatti thanks Malout constituency residents for making Guru Nanak Utsav a success