ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੁਣ ਕਿੱਥੇ ਨੇ ਰਾਮ ਰਹੀਮ ਨੂੰ ਮੁਆਫ਼ੀ ਦੇਣ ਵਾਲੇ ਜਥੇਦਾਰ ਗੁਰਬਚਨ ਸਿੰਘ?

ਜਥੇਦਾਰ ਗੁਰਬਚਨ ਸਿੰਘ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫੀ ਦੇਣ ਤੇ ਹੋਰ ਵੀ ਕਈ ਵਿਵਾਦਗ੍ਰਸਤ ਫੈਸਲੇ ਲੈਣ ਕਾਰਨ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫ਼ੇ ਦੀ ਮੰਗ ਜ਼ੋਰ ਫੜ ਰਹੀ ਹੈ। ਇਸੇ ਵਿਚਾਲੇ ਉਨ੍ਹਾਂ ਨਾਲ ਕੋਈ ਸੰਪਰਕ ਨਹੀਂ ਹੋ ਪਾ ਰਿਹਾ।

 

ਜਿਵੇਂ ਹੀ ਕਾਂਗਰਸ ਨੇ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਮੁੱਦੇ ਉੱਤੇ ਅਕਾਲੀ ਦਲ ਨੂੰ ਪਿੱਛੇ ਵੱਲ ਧੱਕ ਦਿੱਤਾ ਤਾਂ ਅਕਾਲੀ ਦਲ ਆਗੂ ਹੁਣ ਸੱਤਾਧਾਰੀ ਪਾਰਟੀ ਦੇ ਹਮਲਿਆਂ ਦਾ ਮੁਕਾਬਲਾ ਕਰਨ ਲਈ ਮੌਦਾਨ 'ਚ ਉੱਤਰ ਆਏ.। ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਗਿਆਨੀ ਗੁਰਬਚਨ ਸਿੰਘ ਨੂੰ ਅਸਤੀਫਾ ਦੇ ਦੇਣ ਨੂੰ ਕਿਹਾ ਤੇ ਉਨ੍ਹਾਂ ਨੂੰ ਗੁਰਮੀਤ ਰਾਮ ਰਹੀਮ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਦੱਸਿਆ। ਢੀਂਡਸਾ ਨੇ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਗੁਰਬਚਨ ਸਿੰਘ ਨੂੰ ਅਹੁਦੇ ਤੋਂ ਹਟਾ ਦੇਣ ਦੀ ਗੱਲ ਵੀ ਕਹੀ।

 

ਇਹ ਪਹਿਲੀ ਵਾਰ ਹੈ ਕਿ ਕਿਸੇ ਸੀਨੀਅਰ ਅਕਾਲੀ ਨੇਤਾ ਨੇ ਜਥੇਦਾਰ ਦੇ ਫੈਸਲਿਆਂ ਖਿਲਾਫ ਖੁੱਲ੍ਹੇਆਮ ਗੱਲ ਕੀਤੀ, ਜਥੇਦਾਰ ਗੁਰਬਚਨ ਸਿੰਘ ਨੇ ਹੀ ਡੇਰਾ ਮੁਖੀ ਰਾਮ ਰਹੀਮ ਨੂਮ ਮਾਫੀ ਦਿੱਤੀ ਸੀ, ਜਿਸ ਨੂੰ ਸਤੰਬਰ 2015 ਵਿੱਚ ਸਿੱਖ ਸੰਸਥਾਵਾਂ ਦੇ ਵਿਰੋਧ ਦਾ ਸਾਹਮਣਾ ਕਰਨ ਤੋਂ ਬਾਅਦ ਰੱਦ ਕਰ ਦਿੱਤਾ ਗਿਆ। ਹੁਣ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੇਸ਼ ਹੋਣ ਤੋਂ ਬਾਅਦ ਉਨ੍ਹਾਂ ਦੀ ਭੂਮਿਕਾ 'ਤੇ ਫਿਰ ਤੋਂ ਸਵਾਲ ਖੜ੍ਹੇ ਹੋ ਰਹੇ ਹਨ।

 

ਗਿਆਨੀ ਗੁਰਬਚਨ ਸਿੰਘ ਆਪਣਾ ਪੱਖ ਪੇਸ਼ ਕਰਨ ਲਈ ਅਜੋੇ ਤੱਕ ਅੱਗੇ ਨਹੀਂ ਆਏ। ਉਹ 28 ਅਗਸਤ ਤੱਕ ਉਪਲੱਬਧ ਸਨ, ਪਰ ਹੁਣ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਹੈ। ਐਚਟੀ ਨਾਲ ਗੱਲ ਕਰਦਿਆਂ ਜਥੇਦਾਰ ਦੇ ਸਹਾਇਕ ਸੈਕਰੇਟਰੀ ਗੁਰਬਚਨ ਸਿੰਘ ਨੇ ਕਿਹਾ ਕਿ ਉਹ (ਜਥੇਦਾਰ) ਸਟੇਟ ਤੋਂ ਬਾਹਰ ਹਨ ਅਤੇ ਉਨ੍ਹਾਂ ਦਾ ਸੰਪਰਕ ਵੀ ਫ਼ੋਨ ਰਾਹੀਂ ਨਹੀਂ ਹੋ ਪਾ ਰਿਹਾ। ਜਥੇਦਾਰ ਦੇ ਨਿੱਜੀ ਸਹਾਇਕ, ਸਤਿੰਦਰ ਪਾਲ ਸਿੰਘ ਨੇ ਕਿਹਾ ਕਿ ਉਹ 10 ਸਤੰਬਰ ਨੂੰ ਵਾਪਸ ਆ ਜਾਣਗੇ।

 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਟਿੱਪਣੀ ਲਈ ਉਪਲਬਧ ਨਹੀਂ ਸਨ। ਆਪਣੇ ਭਰੋਸੇਮੰਦ ਸੂਤਰਾਂ ਦਾ ਹਵਾਲਾ ਦਿੰਦਿਆ ਕੈਨੇਡਾ ਦੇ ਪੱਤਰਕਾਰ ਗੁਰਪ੍ਰੀਤ ਸਿੰਘ ਸਹੋਤਾ ਨੇ ਫੇਸਬੁਕ 'ਤੇ 31 ਅਗਸਤ ਨੂੰ ਲਿਖਿਆ ਸੀ ਕਿ ਜਥੇਦਾਰ ਅਬੂਟਸਫੋਰਡ, ਕੈਨੇਡਾ ਵਿੱਚ ਹਨ ਅਤੇ ਉਹ ਮਾਝੇ ਇਲਾਕੇ ਨਾਲ ਸੰਬੰਧ ਰੱਖਦੇ ਇੱਕ ਅਕਾਲੀ ਆਗੂ ਦੇ ਰਿਸ਼ਤੇਦਾਰਾਂ ਨਾਲ ਰਹਿ ਰਹੇ ਹਨ। ਕੁਝ ਪੋਸਟ ਸੋਸ਼ਲ ਮੀਡੀਆ 'ਤੇ ਵੀ ਦੇਖੇ ਗਏ ਸਨ, ਜਿਨ੍ਹਾਂ ਵਿੱਚ ਜਥੇਦਾਰ ਨੂੰ ਜਿੰਨੀ ਜਲਦੀ ਹੋ ਸਕੇ ਕੈਨੇਡਾ ਛੱਡਣ ਦੀ ਅਪੀਲ ਕਰਦੇ ਹੋਏ ਕਿਹਾ ਗਿਆ ਸੀ ਕਿ ਉਨ੍ਹਾਂ ਨਾਲ ਹੋਈ ਕੋਈ ਅਣਸੁਖਾਵੀਂ ਘਟਨਾ ਅਕਾਲ ਤਖ਼ਤ ਦਾ ਨਿਰਾਦਰ ਹੋਵੇਗੀ।

 

ਇਸ ਦੌਰਾਨ ਗਿਆਨੀ ਗੁਰਮੁਖ ਸਿੰਘ ਜਿਨ੍ਹਾਂ ਨੂੰ 3 ਅਗਸਤ ਨੂੰ ਅਕਾਲ ਤਖ਼ਤ ਦੇ ਮੁੱਖ ਗ੍ਰੰਥੀ ਦੇ ਤੌਰ ਤੇ ਮੁੜ ਬਹਾਲ ਕੀਤਾ ਗਿਆ ਸੀ, ਨੇ ਵੀ ਆਪਣੇ ਆਪ ਨੂੰ ਇਸ ਮੁੱਦੇ ਉੱਤੇ ਅਲਗ ਕਰ ਲਿਆ। ਉਸ ਸਮੇਂ ਤਖ਼ਤ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਹੋਣ ਦੇ ਨਾਤੇ ਉਹ ਉਨ੍ਹਾਂ ਪੰਜ ਸਿੰਘ ਸਾਹਿਬਾਨਾਂ ਵਿਚੋਂ ਸਨ, ਜਿਨ੍ਹਾਂ ਨੇ 2015 ਵਿੱਚ ਡੇਰਾ ਪ੍ਰਮੁੱਖ ਨੂੰ ਮੁਆਫ ਕਰ ਦਿੱਤਾ ਸੀ।

 

ਬਾਅਦ ਵਿਚ ਉਨ੍ਹਾਂ ਨੇ ਦੋਸ਼ ਲਗਾਇਆ ਸੀ ਕਿ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਡਿਪਟੀ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਡੇਰਾ ਮੁਖੀ ਨੂੰ ਮਾਫੀ ਦੇਣ ਲਈ ਦਬਾਅ ਪਾਇਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਕਾਰਜਕਾਰੀ ਜਥੇਦਾਰ ਅਤੇ ਮੁਖੀ ਗ੍ਰੰਥੀ ਦੇ ਰੂਪ ਵਿਚ ਹਟਾ ਦਿੱਤਾ ਗਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Akal Takht jathedar Giani Gurbachan Singh is going trough a tough time