ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜਥੇਦਾਰ ਅਕਾਲ ਤਖ਼ਤ ਕਰਨਗੇ ਕਰਤਾਰਪੁਰ ਸਾਹਿਬ ਜਾਣ ਵਾਲੇ ਪਹਿਲੇ ਜਥੇ ਦੀ ਅਗਵਾਈ

ਮੋਦੀ ਸਰਕਾਰ ਨੇ ਤੈਅ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਪਹਿਲੇ ਜੱਥੇ ਦੀ ਅਗਵਾਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕਰਨਗੇ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਭਾਰਤ-ਪਾਕਿਸਤਾਨ ਦਰਮਿਆਨ ਇਹ ਇਤਿਹਾਸਕ ਪਲ ਹੋਣ ਜਾ ਰਿਹਾ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੀਤਾ

 

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਸ਼ੁੱਕਰਵਾਰ ਨੂੰ ਟਵੀਟ ਕਰਦਿਆਂ ਇਸ ਗੱਲ ਦੀ ਪੁਸ਼ਟੀ ਕੀਤੀ। ਹਰਸਿਮਰਤ ਕੌਰ ਨੇ ਲਿਖਿਆ, ਐਨ.ਡੀ.ਏ. ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਦਾ ਦੌਰਾ ਕਰਨ ਵਾਲੇ ਪਹਿਲੇ ਭਾਰਤੀ ਜਥੇ ਦਾ ਆਗੂ ਐਲਾਨਦਿਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਦਾ ਸਨਮਾਨ ਕੀਤਾ ਹੈ। ਇਸ ਫੈਸਲੇ ਦਾ ਵਿਸ਼ਵਵਿਆਪੀ ਤੌਰ ‘ਤੇ ਸਵਾਗਤ ਕੀਤਾ ਗਿਆ। 

 

ਪਹਿਲਾਂ ਇਸ ਗੱਲ ਨੂੰ ਲੈ ਕੇ ਕੁਝ ਸਾਫ ਸਥਿਤੀ ਨਹੀਂ ਸੀ ਕਿ ਕਰਤਾਰਪੁਰ ਲਾਂਘੇ ਦੇ ਦਰਸ਼ਨਾਂ ਲਈ ਪਹਿਲੇ ਜੱਥੇ ਦੀ ਅਗਵਾਈ ਕੌਣ ਕਰੇਗਾ ਸਿਆਸਤਦਾਨਾਂ ਦੇ ਇਕ ਵਰਗ ਦਾ ਕਹਿਣਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਜੱਥੇ ਦੀ ਅਗਵਾਈ ਕਰਨਗੇ ਜਦਕਿ ਦੂਜੇ ਵਰਗ ਦਾ ਕਹਿਣਾ ਸੀ ਕਿ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਜੱਥੇ ਦੀ ਅਗਵਾਈ ਕਰਨਗੇ

 

ਹੁਣ ਦੋਹਾਂ ਕਿਆਸ ਅਰਾਈਆਂ ਤੋਂ ਉਲਟ ਮੋਦੀ ਸਰਕਾਰ ਨੇ ਰਾਜਸੀ ਅਤੇ ਧਾਰਮਿਕ ਤੌਰ 'ਤੇ ਬੇਹੱਦ ਪਰਪਕਤਾ ਭਰਪੂਰ ਫੈਸਲਾ ਲੈਂਦਿਆਂ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਇਸ ਜੱਥੇ ਦੀ ਅਗਵਾਈ ਕਰਨਗੇ ਸਿੱਖ ਹਲਕਿਆਂ ਵਿਚ ਇਸ ਫੈਸਲੇ ਨੂੰ ਬੜੀ ਸੂਝ ਬੂਝ ਵਾਲਾ ਕਰਾਰ ਦਿੱਤਾ ਜਾ ਰਿਹਾ ਹੈ। 

 

ਦੱਸ ਦੇਈਏ ਕਿ ਸ੍ਰੀ ਅਕਾਲ ਤਖਤ ਸਾਹਿਬ ਹਮੇਸ਼ਾ ਸਿੱਖਾਂ ਦੀ ਅਗਵਾਈ ਕਰਦਾ ਰਿਹਾ ਹੈ ਜਦੋਂ ਕਦੇ ਵੀ ਸਿੱਖਾਂ ਵਿਚ ਕਿਸੇ ਮੁ਼ਸ਼ਕਲ ਦੀ ਸਥਿਤੀ ਹੁੰਦੀ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਿਰਦੇਸ਼ ਪ੍ਰਾਪਤ ਕਰਕੇ ਅੱਗੇ ਵਧਣ ਦੀ ਰਵਾਇਤ ਰਹੀ ਹੈ ਸ੍ਰੀ ਅਕਾਲ ਤਖਤ ਸਾਹਿਬ ਸਿੱਖਾਂ ਲਈ ਸਰਵ ਉਚ ਮੰਨਿਆ ਜਾਂਦਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Jathedar will lead the first group to Kartarpur Sahib