ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲ ਤਖ਼ਤ ਸਾਹਿਬ ਦੀ ਅਪੀਲ – ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰੋ ਅਰਦਾਸ ਤੇ ਰੋਕਥਾਮ

ਅਕਾਲ ਤਖ਼ਤ ਸਾਹਿਬ ਦੀ ਅਪੀਲ – ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰੋ ਅਰਦਾਸ ਤੇ ਰੋਕਥਾਮ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅੱਜ ਸਮੂਹ ਸਿੱਖ ਕੌਮ ਨੂੰ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਵਾਇਰਸ ਤੋਂ ਸਮੁੱਚੇ ਵਿਸ਼ਵ ਨੂੰ ਬਚਾਉਣ ਲਈ ਅਰਦਾਸ ਕੀਤੀ ਜਾਵੇ ਤੇ ਇਸ ਮਹਾਂਮਾਰੀ ਤੋਂ ਬਚਣ ਲਈ ਅਹਿਤਿਆਤੀ ਕਦਮ ਵੀ ਜ਼ਰੂਰ ਚੁੱਕੇ ਜਾਣ।

 

 

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸਾਲ 2020–21 ਦਾ ਨਾਨਕਸ਼ਾਹੀ ਕੈਲੰਡਰ ਜਾਰੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖਿਆ – ‘ਮੇਰੀ ਤੁਹਾਨੂੰ ਸਭਨਾਂ ਨੂੰ ਬੇਨਤੀ ਹੈ ਕਿ ਡਾਕਟਰਾਂ ਦੇ ਕਹੇ ਅਨੁਸਾਰ ਇਸ ਮਹਾਮਾਰੀ ਤੋਂ ਬਚਾਅ ਲਈ ਸਾਵਧਾਨੀ ਤੇ ਰੋਕਥਾਮ ਦੇ ਸਾਰੇ ਕਦਮ ਚੁੱਕੋ।’

 

 

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਹ ਵੀ ਕਿਹਾ ਹੈ ਕਿ ਨਾਲ ਹੀ ਸਮੁੱਚੇ ਵਿਸ਼ਵ ਨੂੰ ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਉਣ ਲਈ ਸਾਨੂੰ ਵਾਹਿਗੁਰੂ ਤੋਂ ਅਰਦਾਸ ਵੀ ਕਰਨੀ ਚਾਹੀਦੀ ਹੈ।

 

 

ਪੱਤਰਕਾਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਪੁੱਛਿਆ ਕਿ ਕੀ ਕੋਰੋਨਾ ਵਾਇਰਸ ਕਾਰਨ ਕਰਤਾਰਪੁਰ ਸਾਹਿਬ ਗੁਰੂਘਰ ਦੇ ਦਰਸ਼ਨ ਸ਼ਰਧਾਲੂਆਂ ਲਈ ਬੰਦ ਕਰਨ ਦੀ ਕੋਈ ਸੰਭਾਵਨਾ ਹੈ; ਤਾਂ ਜਵਾਬ ਵਿੱਚ ਜੱਥੇਦਾਰ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਤੋਂ ਨਹੀਂ ਰੋਕਣਾ ਚਾਹੀਦਾ।

 

 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੇ ਪਾਕਿਸਤਾਨ ਨੂੰ ਜਾਣ ਵਾਲੇ ਸ਼ਰਧਾਲੂਆਂ ਉੱਤੇ ’ਤੇ ਰੋਕ ਲਾਈ ਜਾਂਦੀ ਹੈ, ਤਾਂ ਅਜਿਹੀ ਰੋਕ ਸਾਰੇ ਦੇਸ਼ਾਂ ਨੂੰ ਜਾਣ ਵਾਲੇ ਤੀਰਥ–ਯਾਤਰੀਆਂ ਉੱਤੇ ਵੀ ਲੱਗਣੀ ਚਾਹੀਦੀ ਹੈ। ‘ਸਿਰਫ਼ ਕਰਤਾਰਪੁਰ ਸਾਹਿਬ ਜਾਣ ਵਾਲੇ ਤੀਰਥ–ਯਾਤਰੀਆਂ ਉੱਤੇ ਹੀ ਰੋਕ ਨਹੀਂ ਲੱਗਣੀ ਚਾਹੀਦੀ।’

 

 

ਕੋਰੋਨਾ ਵਾਇਰਸ ਕਾਰਨ ਇੰਗਲੈਂਡ ਦੇ ਗੁਰਦੁਆਰਾ ਸਾਹਿਬਾਨ ਵੀਕਐਂਡਜ਼ (ਹਫ਼ਤਿਆਂ ਦੇ ਅੰਤ ਭਾਵ ਸਨਿੱਚਰਵਾਰ–ਐਤਵਾਰ) ਮੌਕੇ ਬੰਦ ਰੱਖੇ ਜਾਣ ਬਾਰੇ ਪੁੱਛੇ ਸੁਆਲ ਦੇ ਜੁਆਬ ’ਚ ਜੱਥੇਦਾਰ ਨੇ ਕਿਹਾ ਕਿ ਉੱਥੋਂ ਦੇ ਅਧਿਕਾਰੀ ਅਜਿਹੇ ਫ਼ੈਸਲੇ ਲੈਣ ਦੇ ਸਮਰੱਥ ਹਨ। ਉਨ੍ਹਾਂ ਨੇ ਮੌਜੂਦਾ ਹਾਲਾਤ ਮੁਤਾਬਕ ਹੀ ਅਜਿਹਾ ਫ਼ੈਸਲਾ ਲਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Sahib appeals pray for the safety of world from Corona Virus and take precautionary measures