ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​‘ਬਾਦਲਾਂ ਦੇ ਦਬਾਅ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਕੀਤੀ ਸੀ ਡੇਰਾ ਮੁਖੀ ਦੀ ਮੁਆਫ਼ੀ’

​​​​​​​‘ਬਾਦਲਾਂ ਦੇ ਦਬਾਅ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰਵਾਨ ਕੀਤੀ ਸੀ ਡੇਰਾ ਮੁਖੀ ਦੀ ਮੁਆਫ਼ੀ’

ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜੱਥੇਦਾਰ ਇਕਬਾਲ ਸਿੰਘ ਨੇ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਤੇ ਉਸ ਤੋਂ ਵਾਪਰੀਆਂ ਪੁਲਿਸ ਗੋਲੀਬਾਰੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT (ਵਿਸ਼ੇਸ਼ ਜਾਂਚ ਟੀਮ) ਕੋਲ ਆਪਣੇ ਸੱਤ–ਪੰਨਿਆਂ ਦੇ ਲਿਖਤੀ ਬਿਆਨ ਵਿੱਚ ਇਹ ਦਾਅਵਾ ਕੀਤਾ ਹੈ ਕਿ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦਿਵਾਉਣ ਦਾ ਫ਼ੈਸਲਾ ਬਾਦਲਾਂ ਨੇ ਪਹਿਲਾਂ ਤੋਂ ਹੀ ਕੀਤਾ ਹੋਇਆ ਸੀ। ਜੱਥੇਦਾਰ ਇਕਬਾਲ ਸਿੰਘ ਦਾ ਇਹ ਬਿਆਨ ਹੁਣ SIT ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ਦਾ ਹਿੱਸਾ ਹੈ।

 

 

ਕੋਟਕਪੂਰਾ ਗੋਲੀਕਾਂਡ ਦੇ ਮਾਮਲੇ ਵਿੱਚ ਦੋਸ਼–ਪੱਤਰ ਆਇਦ ਕਰਨ ਸਮੇਂ SIT ਨੇ ਜੱਥੇਦਾਰ ਇਕਬਾਲ ਸਿੰਘ ਦੇ ਇਸ ਬਿਆਨ ਨੂੰ ਵਰਤਿਆ ਹੈ।

 

 

ਬੀਤੀ 8 ਮਾਰਚ ਨੂੰ ਦਿੱਤੇ ਬਿਆਨ ਵਿੱਚ ਗਿਆਨੀ ਇਕਬਾਲ ਸਿੰਘ ਨੇ ਕਿਹਾ ਹੈ ਕਿ 24 ਸਤੰਬਰ, 2015 ਨੂੰ ਡੇਰਾ ਸਿਰਸਾ ਦੇ ਮੁਖੀ ਮੁਆਫ਼ੀ ਦੇਣ ਦੀ ਬਾਦਲਾਂ ਦੀ ਪਹਿਲਾਂ ਤੋਂ ਹੀ ਯੋਜਨਾ ਸੀ।

 

 

ਗਿਆਨੀ ਇਕਬਾਲ ਸਿੰਘ ਨੇ ਆਪਣੇ ਬਿਆਨ ’ਚ ਇਹ ਵੀ ਦਾਅਵਾ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉਦੋਂ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਤਤਕਾਲੀਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ ਦੇ ਦਬਾਅ ਹੇਠ ਆ ਕੇ ਡੇਰਾ ਮੁਖੀ ਨੂੰ ਮੁਆਫ਼ੀ ਦਿੱਤੀ ਸੀ।

 

 

ਗਿਆਨੀ ਇਕਬਾਲ ਸਿੰਘ ਨੇ ਆਪਣੇ ਬਿਆਨ (ਜਿਸ ਦੀ ਕਾਪੀ ‘ਹਿੰਦੁਸਤਾਨ ਟਾਈਮਜ਼’ ਕੋਲ ਮੌਜੂਦ ਹੈ) ਵਿੱਚ ਇਹ ਦਾਅਵਾ ਵੀ ਕੀਤਾ ਹੈ ਕਿ ਉਨ੍ਹਾਂ ਨੇ ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ਦਾ ਲਗਾਤਾਰ ਵਿਰੋਧ ਕੀਤਾ ਸੀ।

 

 

ਉਨ੍ਹਾਂ ਵੀ ਦੋਸ਼ ਲਾਇਆ ਹੈ ਕਿ ਡੇਰਾ ਮੁਖੀ ਦੀ ਦੀ ਚਿੱਠੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੋਬਾਰਾ ਸੋਧੀ ਗਈ ਸੀ ਤੇ ਹੇਠਾਂ ਡੇਰਾ ਮੁਖੀ ਦੇ ਜਾਅਲੀ ਹਸਤਾਖਰ ਵੀ ਕੀਤੇ ਗਏ ਸਨ। ਗਿਆਨੀ ਇਕਬਾਲ ਸਿੰਘ ਦਾ ਦਾਅਵਾ ਹੈ ਕਿ ਉਨ੍ਹਾਂ ਕਦੇ ਵੀ ਡੇਰਾ ਮੁਖੀ ਨੂੰ ਮਾਫ਼ ਕਰਨ ਦੀ ਮਨਜ਼ੂਰੀ ਨਹੀਂ ਦਿੱਤੀ।

 

 

ਗਿਆਨੀ ਇਕਬਾਲ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦਾ ਮੰਤਵ ਸਿਰਫ਼ ਡੇਰਾ ਸਿਰਸਾ ਦੀਆਂ ਲੱਖਾਂ ਵੋਟਾਂ ਹਾਸਲ ਕਰਨਾ ਸੀ।

 

 

ਸੰਪਰਕ ਕੀਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਗਿਆਨੀ ਇਕਬਾਲ ਸਿੰਘ ਦਾ ਇਹ ਬਿਆਨ ਸਿਰਫ਼ ਸਿਆਸੀ ਲਾਹਾ ਲੈਣ ਦੇ ਮੰਤਵ ਲਈ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਜਦੋਂ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੀ ਗਈ ਸੀ, ਤਦ ਵੀ ਕਾਂਗਰਸ ਪਾਰਟੀ ਨੇ ਅਜਿਹਾ ਹੀ ਨਾਟ ਰਚਿਆ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Sahib approved Dera Head s apology under pressure of Badals