ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੱਧ ਪ੍ਰਦੇਸ਼ `ਚ ਸਿਕਲੀਗਰ ਸਿੱਖਾਂ ਨਾਲ ਵਧੀਕੀਆਂ ਦੀ ਅਕਾਲ ਤਖ਼ਤ ਸਾਹਿਬ ਵੱਲੋਂ ਨਿੰਦਾ

ਮੱਧ ਪ੍ਰਦੇਸ਼ `ਚ ਸਿਕਲੀਗਰ ਸਿੱਖਾਂ ਨਾਲ ਵਧੀਕੀਆਂ ਦੀ ਅਕਾਲ ਤਖ਼ਤ ਸਾਹਿਬ ਵੱਲੋਂ ਨਿੰਦਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੱਧ ਪ੍ਰਦੇਸ਼ `ਚ ਰਹਿ ਰਹੇ ਸਿਕਲੀਗਰ ਸਿੱਖਾਂ ਨਾਲ ਹੋ ਰਹੀਆਂ ਕਥਿਤ ਵਧੀਕੀਆਂ ਦੀ ਸਖ਼ਤ ਨਿਖੇਧੀ ਕੀਤੀ ਹੈ।


ਅੱਜ ਇੱਥੇ ਜਾਰੀ ਇੱਕ ਬਿਆਨ `ਚ ਜੱਥੇਦਾਰ ਨੇ ਕਿਹਾ ਹੈ ਕਿ ਮੱਧ ਪ੍ਰਦੇਸ਼ ਸਰਕਾਰ ਸਿਕਲੀਗਰ ਸਿੱਖਾਂ ਨੂੰ ‘ਹਥਿਆਰਾਂ ਦੇ ਸਮੱਗਲਰ` ਗਰਦਾਨ ਰਹੀ ਹੈ। ‘ਸਿਕਲੀਗਰ ਸਿੱਖਾਂ ਨਾਲ ਜ਼ੁਲਮ ਹੋ ਰਿਹਾ ਹੈ, ਜੋ ਨਿੰਦਣਯੋਗ ਹੈ।`


ਜੱਥੇਦਾਰ ਨੇ ਕਿਹਾ ਕਿ ਪਿੱਛੇ ਜਿਹੇ ਪਿੰਡ ਸਿੰਦੂਰ ਦੇ ਕੁਝ ਸਿਕਲੀਗਰ ਸਿੱਖਾਂ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਕਾਫ਼ੀ ਪਰੇਸ਼ਾਨ ਕੀਤਾ ਸੀ, ਜਿਸ ਕਾਰਨ ਮੱਧ ਪ੍ਰਦੇਸ਼ ਦੇ ਸਿੱਖਾਂ `ਚ ਦਹਿਸ਼ਤ ਪਾਈ ਜਾ ਰਹੀ ਹੈ।


ਉਨ੍ਹਾਂ ਕਿਹਾ ਕਿ ਇਸ ਦਾ ਨਤੀਜਾ ਖ਼ਤਰਨਾਕ ਹੋਵੇਗਾ, ਜੇ ਸਰਕਾਰ ਜ਼ੁਲਮ ਕਰਨ ਵਾਲੇ ਪੁਲਿਸ ਅਧਿਕਾਰੀਆਂ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਭਾਰਤ ਸਰਕਾਰ ਤੱਕ ਪਹੁੰਚ ਕਰ ਕੇ ਸਿੱਖਾਂ ਨਾਲ ਹੋ ਰਹੀਆਂ ਅਜਿਹੀਆਂ ਵਧੀਕੀਆਂ ਰੁਕਵਾਏ ਤੇ ਮੁਲਜ਼ਮਾਂ ਵਿਰੁੱਧ ਕਾਰਵਾਈ ਨੂੰ ਯਕੀਨੀ ਬਣਾਵੇ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Sahib denounces atrocities against Sikligar Sikhs