ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਆਸਵੰਦ

ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਆਸਵੰਦ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੋਈ ਸਾਂਝਾ ਸਮਾਰੋਹ ਕਰਨ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਅਤੇ ਪੰਜਾਬ ਸਰਕਾਰ ਵਿਚਾਲੇ ਹਾਲੇ ਤੱਕ ਕੋਈ ਸਹਿਮਤੀ ਕਾਇਮ ਨਹੀਂ ਹੋ ਸਕੀ। ਦੋਵੇਂ ਧਿਰਾਂ ਪਿੱਛੇ ਹਟਣ ਨੂੰ ਤਿਆਰ ਨਹੀਂ ਹਨ। ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਪਿਛਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਤਰਫ਼ੋਂ ਦੋਵੇਂ ਧਿਰਾਂ ਦੀ ਤਾਲਮੇਲ ਕਮੇਟੀ ਦੀ ਮੀਟਿੰਗ ’ਚ ਹਾਜ਼ਰ ਹੋਏ ਸਨ।

 

 

ਉਸ ਮੀਟਿੰਗ ਤੋਂ ਬਾਅਦ ਸ੍ਰੀ ਰੰਧਾਵਾ ਨੇ SGPC ਪ੍ਰਤੀ ਆਪਣੇ ਕੁਝ ਇਤਰਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੇ ਸਨ। ਉਨ੍ਹਾਂ ਨੇ ਉਹ ਇਤਰਾਜ਼ ਅੱਗੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਸੌਂਪ ਦਿੱਤੇ ਸਨ ਤੇ ਉਨ੍ਹਾਂ ਉੱਤੇ ਵਿਚਾਰਾ ਕਰਨ ਲਈ ਆਖਿਆ ਸੀ।

 

 

ਇਸ ਮਾਮਲੇ ਸਬੰਧੀ ਜਦੋਂ ‘ਹਿੰਦੁਸਤਾਨ ਟਾਈਮਜ਼’ ਵੱਲੋਂ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨਾਲ ਖ਼ਾਸ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਆਖਿਆ ਕਿ ਗੱਲਬਾਤ ਦਾ ਨਤੀਜਾ ਭਾਵੇਂ ਕੋਈ ਵੀ ਨਿੱਕਲੇ, ਸਾਨੂੰ ਗੱਲਬਾਤ ਜਾਰੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਸਿੱਖ ਕੌਮ ਦੀ ਨੁਮਾਇੰਦਗੀ ਕਰਦਾ ਹੈ ਤੇ ਕੌਮ ਇਹੋ ਚਾਹੁੰਦੀ ਹੈ ਕਿ ਇਹ ਸਮਾਰੋਹ ਬਿਨਾ ਕਿਸੇ ਵਿਤਕਰੇ, ਧੜਬੰਦੀ ਤੇ ਸਿਆਸੀ ਮਤਭੇਦਾਂ ਨੂੰ ਭੁਲਾਉਂਦਿਆਂ ਮਿਲਜੁਲ ਕੇ ਹੀ ਮਨਾਉਣਾ ਚਾਹੀਦਾ ਹੈ।

 

 

ਜਦੋਂ ਜੱਥੇਦਾਰ ਤੋਂ ਪੁੱਛਿਆ ਗਿਆ ਕਿ ਕੀ ਉਹ ਇਸ ਮਾਮਲੇ ’ਚ ਕੋਈ ਦਖ਼ਲ ਦੇਣਗੇ; ਤਾਂ ਉਨ੍ਹਾਂ ਜਵਾਬ ਦਿੱਤਾ ਕਿ – ‘ਅਸੀਂ ਇੱਕ ਕਮੇਟੀ ਕਾਇਮ ਕੀਤੀ ਹੈ। ਪੰਜਾਬ ਸਰਕਾਰ ਤੇ SGPC ਦੋਵੇਂ ਧਿਰਾਂ ਨੂੰ ਆਪਣੇ ਇਤਰਾਜ਼ ਇਸ ਕਮੇਟੀ ਵਿੱਚ ਰੱਖਣੇ ਚਾਹੀਦੇ ਹਨ ਤੇ ਉਨ੍ਹਾਂ ਉੱਤੇ ਵਿਚਾਰ–ਵਟਾਂਦਰਾ ਹੋਣਾ ਚਾਹੀਦਾ ਹੈ; ਤਾਂ ਜੋ ਕਈ ਆਮ ਸਹਿਮਤੀ ਕਾਇਮ ਹੋ ਸਕੇ।‘

 

 

ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ‘ਜੇ ਕਿਸੇ ਦੇ ਮਨ ’ਚ ਕੋਈ ਗਿਲਾ–ਸ਼ਿਕਵਾ ਹੈ, ਤਾਂ ਉਹ ਜ਼ਰੂਰ ਦੂਰ ਕੀਤਾ ਜਾਣਾ ਚਾਹੀਦਾ ਹੈ। ਜੇ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਵੀ ਕੋਈ ਹੱਲ ਨਹੀਂ ਨਿੱਕਲਦਾ, ਤਾਂ ਲੋੜ ਪੈਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਹਰ ਸ਼ਿਕਾਇਤ ਦੂਰ ਕੀਤੀ ਜਾਵੇਗੀ। ਪਰ ਅਸੀਂ ਗੱਲਬਾਤ ਰਾਹੀਂ ਨਿੱਕਲਣ ਵਾਲੇ ਕਿਸੇ ਸੰਭਾਵੀ ਹੱਲ ਪ੍ਰਤੀ ਆਸਵੰਦ ਹਾਂ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Sahib Jathedar hopeful to celebrate 550th Parkash Purb jointly