ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਦਾ ਪੁੱਤਰ ਜਿ਼ਲ੍ਹਾ ਪ੍ਰੀਸ਼ਦ ਚੋਣ ਲਈ ਉਮੀਦਵਾਰ

ਮਨਜਿੰਦਰ ਸਿੰਘ ਬਿੱਟੂ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਪੁੱਤਰ ਸ੍ਰੀ ਮਨਜਿੰਦਰ ਸਿੰਘ ਬਿੱਟੂ ਨੇ ਸ੍ਰੀ ਮੁਕਤਸਰ ਸਾਹਿਬ ਦੇ ਉਡੇਕਰਾਂ ਜ਼ੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ `ਤੇ ਜਿ਼ਲ੍ਹਾ ਪੰਚਾਇਤ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ। ਸ੍ਰੀ ਬਿੱਟੂ ਦੀ ਪਤਨੀ ਸ੍ਰੀਮਤੀ ਲਖਵੀਰ ਕੌਰ ਨੇ ਵੀ ਇਸੇ ਜ਼ੋਨ `ਚ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ ਪਰ ਉਨ੍ਹਾਂ ਵੱਲੋਂ ਹੁਣ ਆਪਣਾ ਨਾਂਅ ਵਾਪਸ ਲੈ ਲਏ ਜਾਣ ਦੇ ਆਸਾਰ ਬਣਦੇ ਜਾ ਰਹੇ ਹਨ। ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ `ਚ 13 ਜਿ਼ਲ੍ਹਾ ਪ੍ਰੀਸ਼ਦ ਅਤੇ 98 ਪੰਚਾਇਤ ਸੰਮਤੀ ਸੀਟਾਂ ਹਨ।


ਸਮੁੱਚੇ ਪੰਜਾਬ `ਚ 22 ਜਿ਼ਲ੍ਹਾ ਪ੍ਰੀਸ਼ਦਾਂ ਦੇ 354 ਅਤੇ 150 ਪੰਚਾਇਤ ਸੰਮਤੀਆਂ ਦੇ 2,900 ਮੈਂਬਰਾਂ ਦੀ ਚੋਣ ਹੋਣੀ ਹੈ।


ਸ੍ਰੀ ਬਿੱਟੂ ਦੀ ਪਤਨੀ ਸ੍ਰੀਮਤੀ ਲਖਵੀਰ ਕੌਰ ਪਿਛਲੀਆਂ ਚੋਣਾਂ ਦੌਰਾਨ ਜਿ਼ਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਪਰਸਨ ਚੁਣੇ ਗਏ ਸਨ। ਸ੍ਰੀ ਬਿੱਟੂ ਨੂੰ ਪਿੱਛੇ ਜਿਹੇ ਸ਼੍ਰੋਮਣੀ ਅਕਾਲੀ ਦਲ ਦੀ ਮੁਕਤਸਰ (ਦਿਹਾਤੀ) ਇਕਾਈ ਦੇ ਪ੍ਰਧਾਨ ਦੇ ਅਹੁਦੇ ਤੋਂ ਪਿੱਛੇ ਜਿਹੇ ਹੀ ਹਟਾਇਆ ਗਿਆ ਹੈ। ਉਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਮੁਕਤਸਰ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਲਈ ਪ੍ਰਚਾਰ ਕੀਤਾ ਸੀ। ਸ੍ਰੀ ਬਿੱਟੂ ਖ਼ੁਦ ਪਹਿਲਾਂ ਮਾਰਕਿਟ ਕਮੇਟੀ, ਬਰੀਵਾਲਾ ਦੇ ਚੇਅਰਮੈਨ ਰਹਿ ਚੁੱਕੇ ਹਨ।


ਸ੍ਰੀ ਬਿੱਟੂ ਨੇ ਫ਼ੋਨ `ਤੇ ‘ਹਿੰਦੁਸਤਾਨ ਟਾਈਮਜ਼` ਨਾਲ ਗੱਲਬਾਤ ਦੌਰਾਨ ਆਖਿਆ,‘ਪਿਛਲੇ ਵਰ੍ਹੇ ਮੇਰੀ ਪਤਨੀ ਹਰੀਕੇ ਜ਼ੋਨ ਤੋਂ ਬਹੁਤ ਜਿ਼ਆਦਾ ਵੋਟਾਂ ਦੇ ਫ਼ਰਕ ਨਾਲ ਜਿੱਤੇ ਸਨ। ਵੋਟਰ ਸਾਨੂੰ ਪਿਆਰ ਕਰਦੇ ਹਨ।`


ਸ੍ਰੀ ਬਿੱਟੂ ਤੋਂ ਜਦੋਂ ਬੇਅਦਬੀ ਕਾਂਡ `ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗੇ ਝਟਕੇ ਬਾਰੇ ਸੁਆਲ ਪੁੱਛਿਆ ਗਿਆ, ਤਾਂ ਉਨ੍ਹਾਂ ਜਵਾਬ ਦਿੱਤਾ,‘ਸੱਤਾਧਾਰੀ ਪਾਰਟੀ ਆਪਣੇ ਵਾਅਦੇ ਪੂਰੇ ਕਰਨ ਤੋਂ ਨਾਕਾਮ ਰਹੀ ਹੈ। ਉਹ ਹੁਣ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਜਤਨ ਕਰ ਰਹੀ ਹੈ। ਦਰਅਸਲ, ਸੱਤਾਧਾਰੀ ਪਾਰਟੀ ਨੂੰ ਚੋਣਾਂ `ਚ ਹਾਰ ਦਾ ਡਰ ਸਤਾ ਰਿਹਾ ਹੈ।`


ਇਸ ਦੌਰਾਨ ਅੱਜ ਸ਼ੁੱਕਰਵਾਰ ਨੂੰ ਭੁੱਚੋ ਤੋਂ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦੀ ਪਤਨੀ ਪਰਮਜੀਤ ਕੌਰ ਨੇ ਵੀ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਹਨ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Sahib Jathedar s son candidate for zila parishad