ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਵੇ ਨਸਿ਼ਆਂ ਤੋਂ ਦੂਰ ਰਹਿਣ ਦਾ ਹੁਕਮ, ਕੈਪਟਨ ਵੱਲੋਂ ਸਿੰਘ ਸਾਹਿਬ ਨੂੰ ਅਪੀਲ

ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੋਵੇ ਨਸਿ਼ਆਂ ਤੋਂ ਦੂਰ ਰਹਿਣ ਦਾ ਹੁਕਮ, ਕੈਪਟਨ ਵੱਲੋਂ ਸਿੰਘ ਸਾਹਿਬ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ ਗੁਰੂ ਸਾਹਿਬਾਨ ਵੱਲੋਂ ਦਰਸਾਏ ਅਨੁਸਾਰ ਸਮੂਹ ਸਿੱਖ ਭਾਈਚਾਰੇ ਨੂੰ ਨਸਿ਼ਆਂ ਦੀ ਜਿੱਲ੍ਹਣ ਤੋਂ ਦੂਰ ਰਹਿਣ ਦੀ ਅਪੀਲ ਕਰਨ।


ਜੱਥੇਦਾਰ ਗਿਆਨੀ ਗੁਰਬਚਨ ਸਿੰਘ ਹੁਰਾਂ ਨੂੰ ਲਿਖੀ ਚਿੱਠੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਹੁਣ ਤੱਕ ਜਦੋਂ ਵੀ ਕਦੇ ਪੰਜਾਬ `ਚ ਕੋਈ ਸੰਕਟ ਪੈਦਾ ਹੋਇਆ ਹੈ, ਤਾਂ ਉਸ ਨੂੰ ਸੁਲਝਾਉਣ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਭੂਮਿਕਾ ਸਦਾ ਅਹਿਮ ਰਹੀ ਹੈ।


ਚਿੱਠੀ ਵਿੱਚ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਪੰਜਾਬ ਦੀ ਵਸੋਂ ਦਾ ਵੱਡਾ ਹਿੱਸਾ ਇਸ ਵੇਲੇ ਨਸਿ਼ਆਂ ਦੇ ਕੋਹੜ ਨੇ ਜਕੜਿਆ ਹੋਇਆ ਹੈ। ਬਹੁਤ ਸਾਰੇ ਸਿੱਖ ਨੌਜਵਾਨ ਵੀ ਨਸਿ਼ਆਂ ਦੀ ਲਤ ਦੇ ਸਿ਼ਕਾਰ ਹੋ ਰਹੇ ਹਨ। ਹੁਣ ਇਹ ਸਮੱਸਿਆ ਭਿਆਨਕ ਰੂਪ ਅਖ਼ਤਿਆਰ ਕਰ ਚੁੱਕੀ ਹੈ। ਉਨ੍ਹਾਂ ਕਿਹਾ ਹੈ ਕਿ ਅਜਿਹੇ ਹਾਲਾਤ ਨਾਲ ਨਿਪਟਣ ਲਈ ਤੁਰੰਤ ਸਰਗਰਮ ਹੋਣ ਦੀ ਜ਼ਰੂਰਤ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akal Takht Sahib should appeal to shun drugs says captain