ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO : ਅਕਾਲੀ–ਭਾਜਪਾ ਵੱਲੋਂ ਬਠਿੰਡਾ ’ਚ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਬਠਿੰਡਾ 'ਚ ਅਕਾਲੀ–ਭਾਜਪਾ ਵਰਕਰ ਪੰਜਾਬ ਸਰਕਾਰ ਖਿਲਾਫ ਪ੍ਰਦਰਸ਼ਨ ਕਰਦੇ ਹੋਏ।

ਪੰਜਾਬ ਵਿਚ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ ਉਤੇ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਭਾਜਪਾ ਵੱਲੋਂ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ ਗਿਆ।  ਅਕਾਲੀ–ਭਾਜਪਾ ਦੇ ਵਰਕਰਾਂ ਵੱਲੋਂ ਜ਼ਿਲ੍ਹਾ ਪ੍ਰਬੰਧਕ ਕੰਪਲੈਕਸ ਬਠਿੰਡਾ ਵਿਖੇ ਕਾਂਗਰਸ ਸਰਕਾਰ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਨਾਅਰੇਬਾਜੀ ਕੀਤੀ ਗਈ।

 

ਇਸ ਮੌਕੇ ਆਗੂਆਂ ਨੇ ਬੋਲਦੇ ਹੋਏ ਕਿਹਾ ਕਿ ਪਿਛਲੇ ਦਿਨੀਂ ਬਠਿੰਡਾ ਵਿਚ ਮੰਡੀਆਂ ਵਿਚੋਂ ਢੁਆ–ਢੁਆਈ ਲਈ ਟੈਂਡਰ ਮੰਗੇ ਗਏ ਸਨ, ਪ੍ਰੰਤੂ ਸੱਤਧਾਰੀ ਆਗੂਆਂ ਦੀ ਸਹਿ ਉਤੇ ਧੋਖੇ ਨਾਲ ਆਪਣੇ ਚਹੇਤਿਆਂ ਨੂੰ ਟੈਂਡਰ ਦਿੱਤੇ ਗਏ। ਇਸ ਮੌਕੇ ਆਗੂਆਂ ਨੇ ਕਿਹਾ ਕਿ ਦੋ ਸਾਲ ਪਹਿਲਾਂ ਕਾਂਗਰਸ ਲੋਕਾਂ ਨਾਲ ਜੋ ਵਾਅਦੇ ਕਰਕੇ ਸੱਤਾ ਵਿਚ ਆਈ ਸੀ, ਅੱਜ ਤੱਕ ਉਹ ਪੂਰੇ ਨਹੀਂ ਕੀਤੇ। ਆਗੂਆਂ ਨੇ ਕਿਹਾ ਕਿ ਕਾਂਗਰਸ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਆਉਣ ਉਤੇ 2500 ਰੁਪਏ ਪੈਨਸ਼ਨ ਅਤੇ 51 ਹਜ਼ਾਰ ਰੁਪਏ ਸ਼ਗਨ ਸਕੀਮ ਵਜੋਂ ਦਿੱਤੇ ਜਾਣਗੇ, ਪਰ ਸਰਕਾਰ ਨੇ ਅਜੇ ਵਾਅਦੇ ਪੂਰੇ ਨਹੀਂ ਕੀਤੇ।

ਇਸ ਮੌਕੇ ਭਾਜਪਾ ਆਗੂ ਨੇ ਪੱਤਰਕਾਰਾਂ ਦੇ ਸਵਾਲਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਹ ਸਾਰੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਜੋ 15 ਲੱਖ ਰੁਪਏ ਖਾਤੇ ਵਿਚ ਆਉਣ ਦੀ ਗੱਲ ਕੀਤੀ ਸੀ, ਉਹ ਤਾਂ ਕਿਹਾ ਸੀ ਕਿ ਜੇਕਰ ਕਾਲਾ ਧੰਨ ਵਾਪਸ ਆ ਜਾਵੇ ਤਾਂ 15–15 ਲੱਖ ਖਾਤੇ ਵਿਚ ਆ ਸਕਦਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali-BJP protests against Punjab government in Bathinda