ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

'ਕੈਪਟਨ ਸਰਕਾਰ ਨੂੰ ਹੋਇਆ ਕਰੋ ਨਾ ਵਾਇਰਸ'

ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੇ ਅੱਜ 5ਵੇਂ ਦਿਨ ਵੀ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਸਦਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।
 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ, 6ਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਮੁਲਾਜ਼ਮਾਂ ਦਾ ਡੀ.ਏ. ਬਕਾਇਆ 5000 ਕਰੋੜ ਰੁਪਏ ਜਾਰੀ ਕਰਨ, ਅਧਿਆਪਕਾਂ ਦੀਆਂ ਤਨਖਾਹਾਂ 15 ਹਜ਼ਾਰ ਰੁਪਏ ਤੋਂ ਵੱਧ ਕੇ 45 ਹਜ਼ਾਰ ਰੁਪਏ ਕਰਨ ਅਤੇ ਈਟੀਟੀ ਅਧਿਆਪਕਾਂ, ਆਂਗਨਵਾੜੀ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ। ਇਸ ਮੌਕੇ ਅਕਾਲੀ ਆਗੂਆਂ ਨੇ ਹੱਥਾਂ 'ਚ ਪੋਸਟਰ ਅਤੇ ਬੈਨਰ ਫੜੇ ਹੋਏ ਸਨ, ਜਿਨ੍ਹਾਂ 'ਤੇ ਲਿਖਿਆ ਸੀ, "ਚੀਨ 'ਚ ਹੋਇਆ ਕੋਰੋਨਾ ਵਾਇਰਸ ਅਤੇ ਕਾਂਗਰਸ ਸਰਕਾਰ ਨੂੰ ਹੋਇਆ ਕਰੋ ਨਾ ਵਾਇਰਸ।"

 


 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬੀਤੀ ਦਿਨੀਂ ਸਦਨ ਅੰਦਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਦਾਅਵਾ ਕਰਕੇ ਵਿਧਾਨ ਸਭਾ ਨੂੰ ਗੁੰਮਰਾਹ ਕੀਤਾ ਸੀ ਕਿ ਕਾਂਗਰਸ ਸਰਕਾਰ ਨੇ ਨੌਜਵਾਨਾਂ ਨੂੰ 57 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਦਕਿ ਪਿਛਲੇ ਤਿੰਨ ਸਾਲਾਂ ਦੌਰਾਨ ਘਰ-ਘਰ ਨੌਕਰੀ ਸਕੀਮ ਤਹਿਤ ਸਰਕਾਰ ਵੱਲੋਂ ਦਿੱਤੀਆਂ ਨੌਕਰੀਆਂ ਦੀ ਅਸਲ ਗਿਣਤੀ ਸਿਰਫ਼ 33 ਹਜ਼ਾਰ ਹੈ।

 


 

ਉਨ੍ਹਾਂ ਕਿਹਾ ਕਿ ਕੈਪਟਨ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੌਜਵਾਨਾਂ ਨੂੰ ਸਮਾਰਟ ਫ਼ੋਨ ਦੇਣ ਸਬੰਧੀ ਕੋਈ ਨਾ ਕੋਈ ਬਹਾਨਾ ਲਗਾ ਕੇ ਟਾਲਦੀ ਆ ਰਹੀ ਸੀ, ਪਰ ਹੁਣ ਇਹ ਕਹਿ ਕੇ ਨੌਜਵਾਨਾਂ ਨੂੰ ਮੋਬਾਈਲ ਫ਼ੋਨ ਮੰਗਣ ਤੋਂ ਡਰਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਇਹ ਫ਼ੋਨ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋ ਸਕਦੇ ਹਨ ਅਤੇ ਸਕੀਮ ਬੰਦ ਕਰ ਦਿੱਤੀ ਹੈ। ਇਸ ਦੇ ਨਾਲ ਹੀ ਕੈਪਟਨ ਨੇ ਪਿਛਲੇ ਤਿੰਨ ਸਾਲ ਦੌਰਾਨ ਸੂਬੇ ਅੰਦਰ 50 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਗੱਲ ਹਵਾ ਵਿਚੋਂ ਹੀ ਕੱਢ ਮਾਰੀ ਹੈ। ਜੇਕਰ ਸੂਬੇ 'ਚ ਇੱਕ ਵੀ ਨਿਵੇਸ਼ ਹੁੰਦਾ ਤਾਂ ਉਨ੍ਹਾਂ ਨੇ ਉਸ ਪ੍ਰਾਜੈਕਟ ਦਾ ਹੁਣ ਤਕ ਉਦਘਾਟਨ ਕਰ ਦਿੱਤਾ ਹੋਣਾ ਸੀ।

 


 

ਉੱਧਰ ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਸਾਨ ਮੁੱਦਿਆਂ ਨੂੰ ਕੇ ਪ੍ਰਦਰਸ਼ਨ ਕੀਤਾ। ਆਪ ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਵਾਅਦੇ ਪੂਰੇ ਕਰਨ 'ਚ ਨਾਕਾਮ ਹੋਈ ਹੈ ਅਤੇ ਉਹ ਵੀ ਬਾਦਲ ਸਰਕਾਰ ਦੇ ਨਕਸ਼ੇ ਕਦਮ 'ਤੇ ਚੱਲ ਰਹੀ ਹੈ। ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਸੂਬਾ ਸਰਕਾਰ ਤਾਂ ਬੱਸ ਆਪਣਾ ਖ਼ਜ਼ਾਨਾ ਭਰਨ ਦੇ ਢੰਗ-ਤਰੀਕ ਅਪਣਾ ਰਹੀ ਹੈ। ਉਸ ਨੂੰ ਆਮ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਵਿਧਾਨ ਸਬਾ 'ਚ ਕੈਪਟਨ ਅਮਰਿੰਦਰ ਸਿੰਘ ਨੇ ਨੌਜਵਾਨਾਂ ਨੂੰ ਸਮਾਰਟਫੋਨ ਦੇਣ 'ਚ ਦੇਰੀ 'ਤੇ ਨਵਾਂ ਬਹਾਨਾ ਬਣਾਇਆ ਸੀ। ਕੈਪਟਨ ਦਾ ਕਹਿਣਾ ਸੀ ਕਿ ਇਹ ਦੇਰੀ ਚੀਨ 'ਚ ਫੈਲੇ ਕੋਰੋਨਾ ਵਾਇਰਸ ਕਾਰਨ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਚੀਨ ਵਿੱਚੋਂ ਸਾਮਾਨ ਉਦੋਂ ਹੀ ਆਏਗਾ, ਜਦੋਂ ਕੋਰੋਨਾ ਵਾਇਰਸ ਖਤਮ ਹੋ ਜਾਵੇਗਾ।

 

ਤਸਵੀਰਾਂ : ਸੰਜੀਵ ਸ਼ਰਮਾ 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal and AAP workers protest outside Punjab Assembly