ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਸੱਤਾ `ਚ ਰਹਿੰਦੇ ਹੋਈਆਂ ਗਲਤੀਆਂ ਦੀ ਭੁੱਲ ਬਖਸਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਸ੍ਰੀ ਆਖੰਡ ਪਾਠ ਆਰੰਭ ਕਰਵਾਇਆ ਗਿਆ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸਿ਼ੱਪ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।