ਅਗਲੀ ਕਹਾਣੀ

ਅਕਾਲੀ ਦਲ ਨੇ ਬਣਾਈ ਰਣਨੀਤੀ, ਘਰ-ਘਰ ਜਾ ਕੇ ਬਣਾਵੇਗਾ ਪਾਰਟੀ-ਮੈਂਬਰ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰ ਘਰ ਜਾ ਕੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਇਸ ਦੇ ਨਾਲ ਇਹ ਵੀ ਕਿਹਾ ਹੈ ਕਿ ਵਾਧੂ ਕਾਪੀਆਂ ਦੀ ਲੋੜ ਹੋਣਤੇ ਇਹ ਪਾਰਟੀ ਦੇ ਮੁੱਖ ਦਫ਼ਤਰ ਚੋਂ ਹਾਸਲ ਕੀਤੀਆਂ ਜਾ ਸਕਦੀਆਂ ਹਨ


ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸਿਆਸੀ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਕਿਹਾ ਕਿ ਅਕਾਲੀ ਦਲ ਵਾਸਤੇ ਨਵੇਂ ਮੈਂਬਰਾਂ ਦੀ ਭਰਤੀ ਕਰਨ ਲਈ ਲੋੜੀਦੀਆਂ ਕਾਪੀਆਂ ਸਾਰੇ ਜ਼ਿਲ੍ਹਾ ਪ੍ਰਧਾਨਾਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੂੰ ਭੇਜੀਆਂ ਜਾ ਚੁੱਕੀਆਂ ਹਨ ਉਨਾਂ ਕਿਹਾ ਕਿ ਪਾਰਟੀ ਵਰਕਰ ਮੈਂਬਰਸ਼ਿਪ ਵਾਸਤੇ ਕਾਪੀਆਂ ਲੈਣ ਲਈ ਉਪਰੋਕਤ ਆਗੂਆਂ ਤਕ ਪਹੁੰਚ ਕਰ ਸਕਦੇ ਹਨ ਅਤੇ ਜੇਕਰ ਉਨਾਂ ਨੂੰ ਵਾਧੂ ਕਾਪੀਆਂ ਦੀ ਲੋੜ ਜਾਪਦੀ ਹੈ ਤਾਂ ਉਹ ਮੁੱਖ ਦਫ਼ਤਰ ਵਿੱਚੋਂ ਲੈ ਸਕਦੇ ਹਨ


ਬਰਾੜ ਨੇ ਕਿਹਾ ਕਿ ਇਹ ਸਾਰੇ ਕਦਮ ਅਕਾਲੀ ਦਲ ਪ੍ਰਧਾਨ ਦੇ ਨਿਰਦੇਸ਼ਾਂ ਉੱਤੇ ਚੁੱਕੇ ਜਾ ਰਹੇ ਹਨ, ਜੋ ਚਾਹੁੰਦੇ ਹਨ ਕਿ ਮੈਂਬਰਸ਼ਿਪ ਮੁਹਿੰਮ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਹੈ ਉਨਾਂ ਕਿਹਾ ਕਿ ਇਸ ਨਾਲ ਭਰਤੀ ਦੀ ਪ੍ਰਕਿਰਿਆ ਵਿਚ ਵਧੇਰੇ ਪਾਰਦਰਸ਼ਤਾ ਆਵੇਗੀ ਅਤੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਮੈਂਬਰਸ਼ਿਪ ਕਾਪੀਆਂ ਦੀ ਭਾਰੀ ਮੰਗ ਨੂੰ ਪੂਰਾ ਕੀਤਾ ਜਾਵੇਗਾ

 

ਉਨਾਂ ਕਿਹਾ ਕਿ ਮੈਂਬਰਸ਼ਿਪ ਮੁਹਿੰਮ ਪੂਰੇ ਜ਼ੋਰਾਂ ਨਾਲ ਚੱਲ ਰਹੀ ਹੈ ਅਤੇ ਵੱਧ ਤੋਂ ਵੱਧ ਨਵੇਂ ਮੈਂਬਰਾਂ ਦੀ ਭਰਤੀ ਕਰਨ ਨੂੰ ਲੈ ਕੇ ਪਾਰਟੀ ਵਰਕਰਾਂ ਅੰਦਰ ਬਹੁਤ ਜ਼ਿਆਦਾ ਉਤਸ਼ਾਹ ਹੈ ਉਨਾਂ ਦੱਸਿਆ ਕਿ ਇਹ ਭਰਤੀ ਮੁਹਿੰਮ 30 ਅਗਸਤ ਤਕ ਜਾਰੀ ਰਹੇਗੀ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal created strategy and makes Party-member by go to from home to home