ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਨੇ ਕੈਪਟਨ ਅਮਰਿੰਦਰ ਦਾ ਅਸਤੀਫਾ ਮੰਗਿਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਅਕਾਲੀ ਦਲ ਨੇ ਕਾਂਗਰਸ ਸ਼ਾਸਨ ਦੌਰਾਨ ਇਤਿਹਾਸਿਕ ਕਿਤਾਬਾਂ ਚ ਗੁਰੂ ਸਹਿਬਾਨਾਂ ਦੇ ਇਤਿਹਾਸ ਦੀ ਬੇਅੱਦਬੀ ਕਰਨ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿੱਖ ਕੌਮ ਤੋਂ ਮੁਆਫੀ ਮੰਗਣ ਅਤੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਦੀ ਮੰਗ ਕੀਤੀ।

 

ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸ਼ਾਸਨ ਦੌਰਾਨ ਇਤਿਹਾਸਿਕ ਕਿਤਾਬਾਂ ਚ ਗੁਰੂ ਸਹਿਬਾਨਾਂ ਦੇ ਇਤਿਹਾਸ ਦੀਆਂ ਬੇਅੱਦਬੀਆਂ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣਾ ਚਾਹੀਦਾ ਹੈ।

 

ਅਕਾਲੀ ਦਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੱਖ ਕੌਮ ਤੋਂ ਮੁਆਫੀ ਨਹੀਂ ਮੰਗਦੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਅਕਾਲੀ ਦਲ ਵੱਲੋਂ ਇਹ ਰੋਸ ਮੁਜ਼ਾਹਰਾ ਜਾਰੀ ਰਹੇਗਾ। ਇਸ ਦੌਰਾਨ ਅਕਾਲੀ ਲੀਡਰਾਂ ਅਤੇ ਵਰਕਰਾਂ ਨੇ ਹੱਥਾਂ ਵਿਚ ਬੈਨਰ ਫੜ੍ਹੇ ਹੋਏ ਸਨ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal has demanded Capt Amarinders resignation