ਸ਼੍ਰੋਮਣੀ ਅਕਾਲੀ ਦਲ ਦੇ ਬਾਗ਼ੀ ਆਗੂ ਸੁਖਦੇਵ ਸਿੰਘ ਢੀਂਡਸਾ ਨੇ ਮੰਗਲਵਾਰ ਨੂੰ ਕਿਹਾ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਬਾਰੇ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਪਾਰਟੀ ਦਾ ਫ਼ੈਸਲਾ ‘ਬਹਾਨਾ’ ਹੈ ਅਤੇ ਦਾਅਵਾ ਕੀਤਾ ਕਿ ਉਹ ਜਾਣਦੀ ਹੈ ਕਿ ਇਹ ਕੋਈ ਸੀਟ ਨਹੀਂ ਜਿੱਤੇਗੀ।
ਸ਼੍ਰੋਮਣੀ ਅਕਾਲੀ ਦਲ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਮਹੀਨੇ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ। ਇਸ ਤੋਂ ਪਹਿਲਾਂ ਸਹਿਯੋਗੀ ਭਾਰਤੀ ਜਨਤਾ ਪਾਰਟੀ ਨੇ ਉਨ੍ਹਾਂ ਨੂੰ ਵਿਵਾਦਤ ਸੋਧੇ ਹੋਏ ਨਾਗਰਿਕਤਾ ਕਾਨੂੰਨ ਬਾਰੇ ਆਪਣਾ ਪੱਖ ਬਦਲਣ ਲਈ ਕਿਹਾ ਸੀ।
ਢੀਂਡਸਾ ਨੇ ਹੈਰਾਨੀ ਪ੍ਰਗਟਾਈ ਕਿ ਸ਼੍ਰੋਮਣੀ ਅਕਾਲੀ ਦਲ ਜੇਕਰ ਮਾਨਤਾ ਹੈ ਕਿ ਉਹ ਖੇਤਰ ਦੇ ਸਿੱਖ ਵੋਟਰਾਂ ਉੱਤੇ ਉਸ ਦਾ ਡੂੰਘਾ ਪ੍ਰਭਾਵ ਹੈ ਤਾਂ ਇਹ ਇਕੱਲੇ ਦਿੱਲੀ ਚੋਣਾਂ ਲੜਨ ਵਿੱਚ ਘਬਰਾ ਕਿਉਂ ਰਹੀ ਹੈ।
ਰਾਜ ਸਭਾ ਮੈਂਬਰ ਨੇ ਕਿਹਾ ਕਿ ਇਹ (ਸੀ.ਏ.ਏ. ਦੇ ਮੁੱਦੇ ਨੂੰ ਲੈ ਕੇ ਦਿੱਲੀ ਚੋਣਾਂ ਨਹੀਂ ਲੜਨਾ) ਸਿਰਫ ਬਹਾਨਾ ਹੈ। ਉਨ੍ਹਾਂ ਨੇ ਸੰਸਦ ਵਿੱਚ ਸੀਏਏ ਦੇ ਪੱਖ ਵਿੱਚ ਮੁਜ਼ਾਹਰਾ ਕੀਤਾ। ਉਹ ਜਾਣਦੇ ਸਨ ਕਿ ਉਹ ਜਿੱਤਣ ਵਾਲੇ ਨਹੀਂ ਹਨ, ਇਸ ਲਈ ਉਨ੍ਹਾਂ ਨੇ ਦਿੱਲੀ ਚੋਣਾਂ ਨਹੀਂ ਲੜਨ ਦਾ ਫੈਸਲਾ ਕੀਤਾ।
ਢੀਂਡਸਾ ਨੇ ਪਾਰਟੀ ਲੀਡਰਸ਼ਿਪ ਖ਼ਾਸਕਰ ਇਸ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਬਗ਼ਾਵਤ ਦੇ ਸੁਰ ਬੁਲੰਦ ਕਰ ਰੱਖੇ ਹਨ ਅਤੇ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਸ਼੍ਰੋਅਦ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾ ਕੇ ਇਸ ਦਾ ਗੁਆਚਿਆ ਮਾਣ ਮੁੜ ਤੋਂ ਪ੍ਰਾਪਤ ਕੀਤਾ ਜਾਵੇ।
ਆਗੂ ਨੇ ਕਿਹਾ ਕਿ ਕਿਸੇ ਨੇ ਵੀ ਸ਼੍ਰੋਮਣੀ ਅਕਾਲੀ ਦਲ ਨੂੰ ਇਕੱਲੇ ਚੋਣ ਲੜਨ ਤੋਂ ਨਹੀਂ ਰੋਕਿਆ ਹੈ। 2013 ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਸੀਟਾਂ ਜਿੱਤੀਆਂ ਸਨ, ਪਰ 2015 ਵਿੱਚ ਇਹ ਇਕ ਵੀ ਸੀਟ ਨਹੀਂ ਜਿੱਤ ਸਕੀ।