ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀ ਦਲ ਆਗੂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਜ਼ਮਾਨਤ ’ਤੇ ਹੋਏ ਰਿਹਾਅ

1 / 2rajiv gandhi ludhiana

2 / 2ਅਕਾਲੀ ਦਲ ਆਗੂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਜ਼ਮਾਨਤ ’ਤੇ ਹੋਏ ਰਿਹਾਅ

PreviousNext

-----ਲੁਧਿਆਣਾ ’ਚ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ਼ ਮੱਲ੍ਹਣ ਦਾ ਮਾਮਲਾ

-----ਅਕਾਲੀ ਦਲ ਆਗੂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਜ਼ਮਾਨਤ ’ਤੇ ਹੋਏ ਰਿਹਾਅ

-----ਕੋਰਟ ਨੇ ਦੋਨਾਂ ਨੂੰ ਭੇਜਿਆ ਸੀ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

-----25 ਦਸੰਬਰ ਨੂੰ ਰਾਜੀਵ ਗਾਂਧੀ ਦੇ ਬੁੱਤ ਤੇ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਨੇ ਮੱਲ੍ਹੀ ਸੀ ਕਾਲਖ  

 

ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਨੇ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਵੀ ਕੀਤਾ। ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮਰਹੂਮ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ਼ ਮੱਲ੍ਹ ਕੇ ਕੰਮ ਹਾਲੇ ਛੋਟਾ ਕੀਤਾ ਹੈ। ਇਸ ਤਰ੍ਹਾਂ ਦੇ ਕੰਮ ਲਈ ਜੇਕਰ ਉਨ੍ਹਾਂ ਨੂੰ 50 ਵਾਰ ਜੇਲ੍ਹ ਵੀ ਜਾਣਾ ਪਿਆ ਤਾਂ ਉਹ ਜੇਲ੍ਹ ਜਾਉਣ ਲਈ ਵੀ ਤਿਆਰ ਹਨ।

 

ਉਨ੍ਹਾਂ ਕਿਹਾ ਕਿ 25 ਦਸੰਬਰ ਨੂੰ ਲੁਧਿਆਣਾ ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ਼ ਮੱਲ੍ਹਣ ਮਗਰੋਂ ਉਨ੍ਹਾਂ ਨੂੰ ਲੋਕਾਂ ਦਾ ਬਹੁਤ ਪਿਆਰ ਮਿਲਿਆ ਹੈ। ਨਵੰਬਰ 1984 ਸਿੱਖ ਕਤਲੇਆਮ ਦੇ ਮਾਮਲੇ ਨੂੰ ਲੈ ਕੇ ਦੋਵੇਂ ਆਗੂਆਂ ਨੇ ਕਿਹਾ ਕਿ ਕਾਂਗਰਸ ਦੇ ਸਿਖਰ ਲੀਡਰਾਂ ਨੇ 1984 ਚ ਸਿੱਖ ਕਤਲੇਆਮ ਕਰਵਾਇਆ ਜਿਸ ਲਈ ਸਿੱਖ ਭਾਈਚਾਰਾ ਉਨ੍ਹਾਂ ਨੂੰ ਕਦੇ ਵੀ ਮੁਆਫ ਨਹੀਂ ਕਰ ਸਕਦਾ।

 

ਇਸ ਮੌਕੇ ਸਾਥੀ ਮੀਤਪਾਲ ਦੁਗਰੀ ਨੇ ਕਿਹਾ ਕਿ ਕਾਂਗਰਸ ਨੇ ਸਿੱਖਾਂ ਤੇ ਹਿੰਦੂਆਂ ਵਿਚਾਲੇ ਪਾੜੇ ਪਾਉਣ ਦੀ ਅਸਫ਼ਲ ਕੋਸਿ਼ਸ਼ ਕੀਤੀ ਸੀ ਪਰ ਉਹ ਇਸ ਵਿਚ ਸਫਲ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਕਾਂਗਰਸ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਕਮਲਨਾਥ ਨੂੰ ਹੁਣੇ ਜਿਹੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ ਜਿਸ ਤੋਂ ਇਹ ਸਾਫ ਪਤਾ ਚੱਲਦਾ ਹੈ ਕਿ ਕਾਂਗਰਸ ਸਿੱਖ ਕਤਲੇਆਮ ਦੇ ਦੋਸ਼ੀਆਂ ਦਾ ਸਮਰਥਨ ਕਰਦੀ ਹੈ।

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal leader Gurdeep Singh Gosha and Meetpal dugri were released on bail