ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੁਆਉਣ ਤਕ ਚੁੱਪ ਨਹੀਂ ਬੈਠਾਂਗੇ: ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਰਗਾੜੀ ਵਿਖੇ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਦਾਖ਼ਲ ਕੀਤੀ ਕਲੋਜ਼ਰ ਰਿਪੋਰਟ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ

 

ਅੱਜ ਦੁਪਹਿਰ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਏ ਕੋਰ ਕਮੇਟੀ ਦੀ ਮੀਟਿਗ ਪਾਰਟੀ ਨੇ ਐਲਾਨ ਕੀਤਾ ਹੈ ਕਿ ਇਸ ਵੱਲੋਂ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੱਤੀ ਜਾਵੇਗੀ ਅਤੇ ਕੌਮੀ ਜਾਂਚ ਏਜੰਸੀ ਤੋਂ ਇਸ ਜਾਂਚ ਨੂੰ ਦੁਬਾਰਾ ਖੁਲਵਾਉਣ ਅਤੇ ਕਿਸੇ ਤਸੱਲੀਬਖ਼ਸ਼ ਸਿੱਟੇ ਉੱਤੇ ਪਹੁੰਚਾਉਣ ਲਈ ਪਾਰਟੀ ਵੱਲੋਂ ਸਾਰੇ ਕਾਨੂੰਨੀ, ਸੰਵਿਧਾਨਿਕ ਅਤੇ ਸਿਆਸੀ ਕਦਮ ਚੁੱਕੇ ਜਾਣਗੇ

 

ਪਾਰਟੀ ਨੇ ਕਿਹਾ ਹੈ ਕਿ ਜਦ ਤਕ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਅਤੇ ਉਨ੍ਹਾਂ ਦੇ ਆਕਾਵਾਂ ਦਾ ਪਰਦਾਫਾਸ਼ ਨਹੀਂ ਹੁੰਦਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਮਿਸਾਲੀ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਅਕਾਲੀ ਦਲ ਚੁੱਪ ਕਰਕੇ ਨਹੀਂ ਬੈਠੇਗਾ ਇਸ ਸਬੰਧੀ ਕਾਨੂੰਨੀ ਲੜਾਈ ਲੜਣ ਤੋਂ ਇਲਾਵਾ ਅਕਾਲੀ ਦਲ ਇਸ ਅਪਰਾਧ ਨਾਲ ਸਿੱਧੇ ਅਤੇ ਅਸਿੱਧੇ ਤੌਰ ਤੇ ਜੁੜੇ ਸਾਰੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਤਕ ਪਹੁੰਚਾਉਣ ਲਈ ਸਾਰੇ ਸ਼ਾਂਤਮਈ ਅਤੇ ਲੋਕਤੰਤਰੀ ਹੀਲੇ-ਵਸੀਲੇ ਇਸਤੇਮਾਲ ਕਰੇਗਾ


ਮੀਟਿੰਗ ਦੇ ਵੇਰਵੇ ਨਸ਼ਰ ਕਰਦਿਆਂ ਪਾਰਟੀ ਦੇ ਬੁਲਾਰੇ ਸਰਦਾਰ ਹਰਚਰਨ ਸਿੰਘ ਬੈਂਸ ਨੇ ਦੱਸਿਆ ਕਿ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫ਼ਦ ਜਲਦੀ ਹੀ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਜੀ ਨੂੰ ਮਿਲੇਗਾ ਅਤੇ ਇਸ ਕਲੋਜ਼ਰ ਰਿਪੋਰਟ ਨੂੰ ਵਾਪਸ ਲੈਣ ਵਾਸਤੇ ਉਨ੍ਹਾਂ ਨੂੰ ਦਖ਼ਲ ਦੇਣ ਦੀ ਅਪੀਲ ਕਰੇਗਾ।

 

ਉਨ੍ਹਾਂ ਕਿਹਾ ਕਿ ਵਫਦ ਵੱਲੋਂ ਗ੍ਰਹਿ ਮੰਤਰੀ ਇਹ ਜਾਂਚ ਮੁਕੰਮਲ ਕਰਵਾਉਣ ਲਈ ਪਹਿਲ ਦੇ ਆਧਾਰ ਉੱਤੇ ਉਹ ਸਾਰੇ ਜਰੂਰੀ ਕਦਮ ਉਠਾਉਣ ਦੀ ਅਪੀਲ ਕੀਤੀ ਜਾਵੇਗੀ, ਜਿਸ ਨਾਲ ਇਸ ਘਿਨੌਣੇ ਅਪਰਾਧ ਦੇ ਦੋਸ਼ੀ ਕਾਨੂੰਨ ਦੇ ਸ਼ਿਕੰਜੇ ਵਿਚ ਜਾਣ ਅਤੇ ਉਹਨਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇ।

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali dal not sit silent till to punish the culprits of irregularities says Sukhbir Badal