ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​‘ਧਾਰਾ 370 ’ਤੇ ਕੇਂਦਰ ਦੀ ਹਮਾਇਤ ਕਰ ਕੇ ਅਕਾਲੀ ਦਲ ਅਨੰਦਪੁਰ ਸਾਹਿਬ ਮਤੇ ਤੋਂ ਭੱਜਿਆ’

​​​​​​​‘ਧਾਰਾ 370 ’ਤੇ ਕੇਂਦਰ ਦੀ ਹਮਾਇਤ ਕਰ ਕੇ ਅਕਾਲੀ ਦਲ ਅਨੰਦਪੁਰ ਸਾਹਿਬ ਮਤੇ ਤੋਂ ਭੱਜਿਆ’

ਖਡੂਰ ਸਾਹਿਬ ਹਲਕੇ ਦੇ ਕਾਂਗਰਸੀ ਐੱਮਪੀ ਜਸਬੀਰ ਸਿੰਘ ਡਿੰਪਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਅਨੰਦਪੁਰ ਸਾਹਿਬ ਦੇ ਮਤੇ ਤੋਂ ਭੱਜ ਗਿਆ ਹੈ ਕਿਉਂਕਿ ਉਸ ਨੇ ਜੰਮੂ–ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਦੇ ਖ਼ਾਤਮੇ ਉੱਤੇ ਕੇਂਦਰ ਸਰਕਾਰ ਨੂੰ ਪੂਰੀ ਹਮਾਇਤ ਦਿੱਤੀ ਹੈ।

 

 

ਸ੍ਰੀ ਡਿੰਪਾ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹੁਣ ਤੱਕ ਅਨੰਦਪੁਰ ਸਾਹਿਬ ਮਤੇ ਦਾ ਨਾਂਅ ਲੈ ਕੇ ਵੋਟਾਂ ਮੰਗਦਾ ਰਿਹਾ ਹੈ। ਪਰ ਹੁਣ ਉਸ ਨੇ ਬੀਬੀ ਹਰਸਿਮਰਤ ਕੌਰ ਬਾਦਲ ਦੀ ਕੇਂਦਰੀ ਮੰਤਰੀ ਦੀ ਕੁਰਸੀ ਬਚਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਨੂੰ ਆਪਣੀ ਹਮਾਇਤ ਦੇ ਦਿੱਤੀ ਹੈ।

 

 

ਸ੍ਰੀ ਡਿੰਪਾ ਨੇ ਕਿਹਾ ਕਿ ਆਪਣੇ ਸੌੜੇ ਹਿਤ ਪੂਰਨ ਦੀ ਇਸ ਤੋਂ ਵੱਡੀ ਹੋਰ ਮਿਸਾਲ ਕੀ ਹੋ ਸਕਦੀ ਹੈ।

 

 

ਚੇਤੇ ਰਹੇ ਕਿ ਧਾਰਾ 370 ਦੇ ਮੁੱਦੇ ਉੱਤੇ ਮੋਦੀ ਸਰਕਾਰ ਨੂੰ ਹਮਾਇਤ ਦੇਣ ਦੇ ਮੁੱਦੇ ਉੱਤੇ ਸ਼੍ਰੋਮਣੀ ਅਕਾਲੀ ਦਲ ਦੀ ਇਸ ਵੇਲੇ ਬਹੁਤ ਤਿੱਖੀ ਆਲੋਚਨਾ ਹੋ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਤਾਂ ਸਦਾ ਹੀ ਵਿਕੇਂਦਰੀਕਰਣ ਤੇ ਸੂਬਿਆਂ ਨੂੰ ਵੱਧ ਤੋਂ ਵੱਧ ਅਧਿਕਾਰ ਦੇਣ ਦੀ ਵਕਾਲਤ ਕਰਦਾ ਆਇਆ ਹੈ ਪਰ ਹੁਣ ਅਕਾਲੀ ਦਲ ਨੇ ਆਪਣੇ ਸਾਰੇ ਰਵਾਇਤੀ ਸਿਧਾਂਤਾਂ ਨੂੰ ਛਿੱਕੇ ਟੰਗ ਦਿੱਤਾ ਹੈ। ਇਹ ਦੋਸ਼ ਪੰਥਕ ਬੁੱਧੀਜੀਵੀ ਹਲਕਿਆਂ ਵਿੱਚ ਵੱਡੇ ਪੱਧਰ ਉੱਤੇ ਲੱਗ ਰਿਹਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal ran away from Anandpur Sahib Resolution with support over Article 370