ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਾਖਾ ਤੋਂ ਅਕਾਲੀ ਦਲ, ਮੁਕੇਰੀਆਂ, ਫ਼ਗਵਾੜਾ ਤੇ ਜਲਾਲਾਬਾਦ ਤੋਂ ਕਾਂਗਰਸ ਦੀ ਜਿੱਤ

ਦਾਖਾ ਤੋਂ ਅਕਾਲੀ ਦਲ, ਮੁਕੇਰੀਆਂ, ਫ਼ਗਵਾੜਾ ਤੇ ਜਲਾਲਾਬਾਦ ਤੋਂ ਕਾਂਗਰਸ ਜਿੱਤੀ

Punjab Vidhan Sabha Bypoll Results 2019, Punjab Legislative Assembly Bypolls 2019: ਪੰਜਾਬ ਦੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ ’ਚ ਤਿੰਨ ਹਲਕਿਆਂ ਤੋਂ ਕਾਂਗਰਸ ਦੀ ਜਿੱਤ ਹੋਈ ਹੈ; ਜਦ ਕਿ ਦਾਖਾ ਹਲਕੇ ਤੋਂ ਅਕਾਲੀ ਉਮੀਦਵਾਰ ਦੀ ਜਿੱਤ ਹੋਈ ਹੈ। ਇੰਝ ਪੰਜਾਬ ਦੇ ਵੋਟਰਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਸਰਕਾਰ ਦੀਆਂ ਨੀਤੀਆਂ ਉੱਤੇ ਮੋਹਰ ਲਾ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਅਯਾਲੀ ਨੇ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੀ ਇੱਜ਼ਤ ਰੱਖ ਲਈ ਹੈ।

 

 

ਪੰਜਾਬ ਦੇ ਦਾਖਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਨਪ੍ਰੀਤ ਸਿੰਘ ਅਯਾਲੀ 14672 ਵੋਟਾਂ ਨਾਲ ਜੇਤੂ ਕਰਾਰ ਦੇ ਦਿੱਤੇ ਗਏ ਹਨ। ਵੋਟਾਂ ਦੀ 16ਵੇਂ ਗੇੜ ਦੀ ਗਿਣਤੀ ’ਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਅਯਾਲੀ ਨੂੰ 66286 ਵੋਟਾਂ ਮਿਲ ਚੁੱਕੀਆਂ ਸਨ; ਜਦ ਕਿ ਕਾਂਗਰਸ ਦੇ ਉਮੀਦਵਾਰ ਸੰਦੀਪ ਸਿੰਘ ਸੰਧੂ ਨੂੰ 51610 ਵੋਟਾਂ ਮਿਲ ਚੁੱਕੀਆਂ ਸਨ। ਲੋਕ ਇਨਸਾਫ਼ ਪਾਰਟੀ ਦਾ ਉਮੀਦਵਾਰ 8437 ਵੋਟਾਂ ਲੈ ਕੇ ਤੀਜੇ ਨੰਬਰ ਉੱਤੇ ਸੀ; ਜਦ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 2792 ਵੋਟਾਂ ਮਿਲ ਚੁੱਕੀਆਂ ਸਨ। ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਵਿੱਚੋਂ ਦਾਖਾ ਹਲਕੇ ਦਾ ਨਤੀਜਾ ਹੀ ਸਭ ਤੋਂ ਪਿੱਛੋਂ ਐਲਾਨਿਆ ਗਿਆ ਹੈ।

 

 

ਮੁਕੇਰੀਆਂ ’ਚ ਕਾਂਗਰਸ ਦੇ ਇੰਦੂ ਬਾਲਾ ਨੇ 3440 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕਰ ਲਈ ਹੈ। ਫ਼ਗਵਾੜਾ ਸੀਟ ਉੱਤੇ ਵੀ ਕਾਂਗਰਸ ਦੇ ਬਲਵਿੰਦਰ ਸਿੰਘ ਧਾਲੀਵਾਲ IAS ਦੀ ਜਿੱਤ ਹੋਈ ਹੈ। ਉਨ੍ਹਾਂ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਭਾਜਪਾ ਦੇ ਰਾਜੇਸ਼ ਬਾਘਾ ਨੂੰ 26116 ਵੋਟਾਂ ਦੇ ਫ਼ਰਕ ਨਾਲ ਹਰਾਇਆ ਹੈ।

 

 

ਉੱਧਰ ਜਲਾਲਾਬਾਦ ’ਚ ਕਾਂਗਰਸ ਦੇ ਰਾਮਿੰਦਰ ਸਿੰਘ ਆਵਲਾ ਨੇ 16633 ਵੋਟਾਂ ਦੇ ਫ਼ਰਕ ਨਾਲ ਜਿੱਤ ਹਾਸਲ ਕੀਤੀ ਹੈ।

 

 

ਦਾਖਾ ' ਐਤਕੀਂ 71.6 ਫ਼ੀ ਸਦੀ ਪੋਲਿੰਗ ਹੋਈ ਸੀ; ਜਦ ਕਿ ਸਾਲ 2017 ' ਭਾਵ ਪਿਛਲੀ ਵਿਧਾਨ ਸਭਾ ਚੋਣ ਵੇਲੇ ਇਸ ਹਲਕੇ ' 81 ਫ਼ੀ ਸਦੀ ਵੋਟਾਂ ਪੋਲ ਹੋਈਆਂ ਸਨ। ਇੰਝ ਹੀ ਜਲਾਲਾਬਾਦ ' ਐਤਕੀਂ 78.8 ਫ਼ੀ ਸਦੀ ਵੋਟਾਂ ਪਈਆਂ, ਜਦ ਕਿ ਪਿਛਲੀ ਵਾਰ ਸਾਲ 2017 ' ਇਹ ਫ਼ੀ ਸਦ 86.9 ਰਹੀ ਸੀ

 

 

ਮੁਕੇਰੀਆਂ ' ਇਸ ਵਾਰ ਦੀ ਜ਼ਿਮਨੀ ਚੋਣ ਵੇਲੇ 59.9 ਫ਼ੀ ਸਦੀ ਵੋਟਾਂ ਪਈਆਂ ਹਨ; ਜਦ ਕਿ 2017 ' ਇਹ ਫ਼ੀ ਸਦ 72.5 ਰਹੀ ਸੀ। ਫ਼ਗਵਾੜਾ ' ਐਤਕੀਂ 55.9 ਫ਼ੀ ਸਦੀ ਵੋਟਰਾਂ ਨੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ; ਜਦ ਕਿ ਪਿਛਲੀ ਵਾਰ 2017 ' 72 ਫ਼ੀ ਸਦੀ ਵੋਟਾਂ ਪਈਆਂ ਸਨ

 

 

ਇੰਝ ਇਸ ਵਾਰ ਸਾਰੇ ਹੀ ਚਾਰ ਹਲਕਿਆਂ ਵਿੱਚ ਪਿਛਲੀ ਵਾਰ ਦੇ ਮੁਕਾਬਲੇ ਘੱਟ ਵੋਟਾਂ ਪੋਲ ਹੋਈਆਂ

 

 

ਫ਼ਗਵਾੜਾ ਹਲਕੇ ਸੱਤਾਧਾਰੀ ਕਾਂਗਰਸ ਪਾਰਟੀ ਨੇ ਇਸ ਵਾਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ IAS ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਭਾਰਤੀ ਜਨਤਾ ਪਾਰਟੀ ਸ੍ਰੀ ਰਾਜੇਸ਼ ਬਾਘਾ, ਬਹੁਜਨ ਸਮਾਜ ਪਾਰਟੀ ਨੇ ਸ੍ਰੀ ਭਗਵਾਨ ਦਾਸ ਤੇ ਆਮ ਆਦਮੀ ਪਾਰਟੀ ਨੇ ਸ੍ਰੀ ਸੰਤੋਸ਼ ਕੁਮਾਰ ਗੋਗੀ ਨੂੰ ਆਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਸੀ

 

 

ਫ਼ਗਵਾੜਾ ਹਲਕੇ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 85 ਹਜ਼ਾਰ 110 ਹੈ; ਜਦ ਕਿ ਇਸ ਹਲਕੇ ਵਿੱਚ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਸਨ

 

 

ਇੰਝ ਹੀ ਮੁਕੇਰੀਆਂ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀਮਤੀ ਇੰਦੂ ਬਾਲਾ ਉਮੀਦਵਾਰ ਸਨ। ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਜੰਗੀ ਲਾਲ ਮਹਾਜਨ ਉਮੀਦਵਾਰ ਸਨ

 

 

ਮੁਕੇਰੀਆਂ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 2 ਲੱਖ 1 ਹਜ਼ਾਰ 21 ਹੈ ਤੇ ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਸਨ

 

 

ਦਾਖਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਸੰਦੀਪ ਸਿੰਘ ਸੰਧੂ, ਸ਼੍ਰੋਮਣੀ਼ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਚੋਣ ਮੈਦਾਨ ਡਟੇ ਹੋਏ ਸਨ

 

 

ਦਾਖਾ ਹਲਕੇ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 84 ਹਜ਼ਾਰ 723 ਹੈ ਤੇ ਉਨ੍ਹਾਂ ਦੇ ਵੋਟ ਪਾਉਣ ਲਈ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਸਨ

 

 

ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸ੍ਰੀ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਉਮੀਦਵਾਰ ਸਨ

 

 

ਜਲਾਲਾਬਾਦ ਹਲਕੇ ਵੋਟਰਾਂ ਦੀ ਕੁੱਲ ਗਿਣਤੀ 2 ਲੱਖ 5 ਹਜ਼ਾਰ 153 ਹੈ ਤੇ ਉਨ੍ਹਾਂ ਲਈ 239 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Dal wins from Dakha Congress from Mukerian Phagwara and Jalalabd