ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਕਾਸ਼ ਬਾਦਲ ਦੇ ਨਜ਼ਦੀਕੀ ਕੋਲਿਆਂਵਾਲੀ ਦੀ ਜ਼ਮਾਨਤ ਅਰਜ਼ੀ ਰੱਦ

ਪ੍ਰਕਾਸ਼ ਬਾਦਲ ਤੇ ਦਿਆਲ ਸਿੰਘ ਕੋਲਿਆਂਵਾਲੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਖ਼ਾਸ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਦੀ ਮੋਹਾਲੀ ਸਥਿਤ ਜਿ਼ਲ੍ਹਾ ਸੈਸ਼ਨ ਅਦਾਲਤ `ਚ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਗਈ ਹੈ।


ਐਡੀਸ਼ਨਲ ਜੱਜ ਸੰਜੇ ਅਗਨੀਹੋਤਰੀ ਨੇ ਇਸ ਮਾਮਲੇ ਬਾਰੇ ਸੁਣਵਾਈ ਕੀਤੀ। ਕੋਲਿਆਂਵਾਲੀ ਨੇ 4 ਦਸੰਬਰ ਨੂੰ ਜ਼ਮਾਨਤ ਅਰਜ਼ੀ ਦਾਖਲ ਕੀਤੀ ਸੀ। ਅੱਜ ਜ਼ਮਾਨਤ ਅਰਜ਼ੀ ਰੱਦ ਹੋਣ ਤੋਂ ਬਾਅਦ ਕੋਲਿਆਂਵਾਲੀ ਕੋਲ ਸਰੈਂਡਰ ਕਰਨ ਤੋਂ ਇਲਾਵਾ ਕੋਈ ਹੋਰ ਬਦਲ ਨਹੀਂ ਬਚਿਆ ਹੈ।


ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੋਲਿਆਂਵਾਲੀ ਨੂੰ ਕੋਈ ਵੀ ਰਾਹਤ ਦੇਣ ਤੋਂ ਇਨਕਾਰ ਕਰਦੇ ਹੋਏ 7 ਦਿਨਾਂ ਦੇ ਅੰਦਰ-ਅੰਦਰ ਆਤਮ-ਸਮਰਪਣ ਕਰਨ ਦੀ ਹਦਾਇਤ ਦਿੱਤੀ ਸੀ।  ਕੋਲਿਆਂਵਾਲੀ `ਤੇ ਪੰਜਾਬ `ਚ ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਆਮਦਨ ਦੇ ਸਰੋਤਾਂ ਤੋਂ ਵੱਂਧ ਧਨ ਇਕੱਠਾ ਕਰਨ ਦੇ ਦੋਸ਼ ਤੈਅ ਹੋਏ ਹਨ।


 ਕੋਲਿਆਂਵਾਲੀ ਅਕਾਲੀ ਸਰਕਾਰ ਵੇਲੇ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਮੈਂਬਰ ਅਤੇ ਪੰਜਾਬ ਐਗਰੋ ਇੰਡਸਟ੍ਰੀਜ਼ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।    

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AKALI leader diyal singh kolianwali in trouble court dismissed bail