ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਮਨਜ਼ੂਰ

​​​​​​​ਅਕਾਲੀ ਆਗੂ ਕੋਲਿਆਂਵਾਲੀ ਦੀ ਜ਼ਮਾਨਤ ਮਨਜ਼ੂਰ

ਮੋਹਾਲੀ ਦੀ ਜ਼ਿਲ੍ਹਾ ਸੈਸ਼ਨਜ਼ ਅਦਾਲਤ ਨੇ ਸੀਨੀਅਰ ਅਕਾਲੀ ਆਗੂ ਸ੍ਰੀ ਦਿਆਲ ਸਿੰਘ ਕੋਲਿਆਂਵਾਲੀ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਨੇ ਹਾਲੇ ਤੱਕ ਇਸ ਮਾਮਲੇ ਵਿੱਚ ਚਲਾਨ ਪੇਸ਼ ਨਹੀਂ ਕੀਤਾ ਸੀ; ਜਿਸ ਕਰਕੇ ਹੁਣ ਉਨ੍ਹਾਂ ਦੀ ਜ਼ਮਾਨਤ ਮਨਜ਼ੂਰ ਕਰ ਦਿੱਤੀ ਗਈ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਅਤਿ ਨੇੜੇ ਸਮਝੇ ਜਾਂਦੇ ਸ੍ਰੀ ਕੋਲਿਆਂਵਾਲੀ ਨੂੰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਅਧਿਕਾਰੀਆਂ ਨੇ ਹੁਣ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਕੋਲਿਆਂਵਾਲੀ ਨਾਲ ਸਬੰਧਤ ਮਾਮਲੇ ਨਾਲ ਹੋਰ ਕਾਨੂੰਨੀ ਧਾਰਾਵਾਂ ਵੀ ਜੋੜ ਦਿੱਤੀਆਂ ਹਨ ਤੇ ਇਸ ਮਾਮਲੇ ਦੀ ਜਾਂਚ ਜਾਰੀ ਹੈ।

 

 

ਸ੍ਰੀ ਕੋਲਿਆਂਵਾਲੀ `ਤੇ ਦੋਸ਼ ਹੈ ਕਿ ਪੰਜਾਬ ` ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਆਪਣੀ ਆਮਦਨ ਦੇ ਸਰੋਤਾਂ ਤੋਂ ਵੱਧ ਧਨ ਇਕੱਠਾ ਕੀਤਾ ਸੀ।


ਸ੍ਰੀ ਕੋਲਿਆਂਵਾਲੀ ਪਹਿਲਾਂ ਪੰਜਾਬ ਸੁਬਾਰਡੀਨੇਟ ਸਰਵਿਸ ਸਿਲੈਕਸ਼ਨ ਬੋਰਡ ਦੇ ਮੈਂਬਰ ਅਤੇ ਪੰਜਾਬ ਐਗਰੋ ਇੰਡਸਟ੍ਰੀਜ਼ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ।


ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਕੋਲਿਆਂਵਾਲੀ ਨੂੰ ਕੋਈ ਵੀ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰਦਿਆਂ 7 ਦਿਨਾਂ ਦੇ ਅੰਦਰ-ਅੰਦਰ ਆਤਮ-ਸਮਰਪਣ ਕਰਨ ਦੀ ਹਦਾਇਤ ਦਿੱਤੀ ਸੀ।


ਕੁਝ ਸਮਾਂ ਪਹਿਲਾਂ ਸ੍ਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਇੱਕ ਬਿਆਨ `ਚ ਇਹ ਵੀ ਆਖਿਆ ਸੀ ਕਿ ਸ੍ਰੀ ਕੋਲਿਆਂਵਾਲੀ ਨੂੰ ਸਿਆਸੀ ਬਦਲਾਖੋਰੀ ਤਹਿਤ ਫਸਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਉਹ ਖ਼ੁਦ ਤੇ ਸ਼੍ਰੋਮਣੀ ਅਕਾਲੀ ਦਲ ਪੂਰੀ ਤਰ੍ਹਾਂ ਸ੍ਰੀ ਕੋਲਿਆਂਵਾਲੀ ਨਾਲ ਡਟ ਕੇ ਖੜ੍ਹੇ ਹਨ ਤੇ ਉਹ ਕਾਨੂੰਨੀ ਜੰਗ ਲੜਨਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akali Leader Kolianwali granted bail