ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਲੋਕਾਂ ਤੇ ਪੁਲਿਸ `ਚ ਦਹਿਸ਼ਤ ਪੈਦਾ ਕਰ ਰਹੇ ਹਨ ਅਕਾਲੀ: ਕੈਪਟਨ

ਪੰਜਾਬ ਦੇ ਲੋਕਾਂ ਤੇ ਪੁਲਿਸ `ਚ ਦਹਿਸ਼ਤ ਪੈਦਾ ਕਰ ਰਹੇ ਹਨ ਅਕਾਲੀ: ਕੈਪਟਨ

ਸ੍ਰੀ ਮੁਕਤਸਰ ਸਾਹਿਬ ਦੇ ਐੱਸਐੱਸਪੀ ਖਿ਼ਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਏ ਦੋਸ਼ਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਹਾਸੋਹੀਣੇ` ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਰਅਸਲ, ਹੁਣ ਅਕਾਲੀ ਦਲ ਨੂੰ ਇਨ੍ਹਾਂ ਜਿ਼ਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ `ਚ ਆਪਣੀ ਹਾਰ ਬਿਲਕੁਲ ਯਕੀਨੀ ਵਿਖਾਈ ਦੇ ਰਹੀ ਹੈ, ਜਿਸ ਕਾਰਨ ਉਸ ਦੇ ਆਗੂ ਹੁਣ ਆਮ ਜਨਤਾ ਦਾ ਧਿਆਨ ਉਸ ਗੱਲ ਤੋਂ ਲਾਂਭੇ ਕਰਨ ਲਈ ਅਜਿਹਾ ਕੁਝ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐੱਸਐੱਸਪੀ ਨੇ ਸਿਰਫ਼ ਆਪਣਾ ਫ਼ਰਜ਼ ਨਿਭਾਇਆ ਹੈ ਕਿ ਤਾਂ ਜੋ ਚੋਣਾਂ ਦੀ ਪ੍ਰਕਿਰਿਆ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾ ਕਿਹਾ ਕਿ ਇੱਕ ਅਧਿਕਾਰੀ ਨੂੰ ਨਿਸ਼ਾਨਾ ਬਣਾਉਣ ਸ਼੍ਰੋਮਣੀ ਅਕਾਲੀ ਦਲ ਲੀਡਰਸਿ਼ਪ ਦਾ ਬੇਸ਼ਰਮਾਂ ਵਾਲਾ ਵਿਵਹਾਰ ਹੈ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਸਦਾ ਹੀ ਸੂਬੇ ਦੀ ਪੁਲਿਸ ਤੇ ਪ੍ਰਸ਼ਾਸਕੀ ਅਧਿਕਾਰੀਆਂ ਦੀ ਅਥਾਰਟੀ ਨੂੰ ਘਟਾ ਕੇ ਹੀ ਵੇਖਿਆ ਹੈ ਤੇ ਹੁਣ ਉਸ ਨੇ ਇੱਕ ਵਾਰ ਫਿਰ ਦਰਸਾ ਦਿੱਤਾ ਹੈ ਕਿ ਉਸ ਲਈ ਅਜਿਹੇ ਅਧਿਕਾਰੀਆਂ ਬਾਰੇ ਕੋਈ ਆਦਰ-ਮਾਣ ਨਹੀਂ ਹੈ। ‘ਦਰਅਸਲ, ਹੁਣ ਪੁਲਿਸ ਉਸ ਸਿ਼ਕੰਜੇ `ਚੋਂ ਪੂਰੀ ਤਰ੍ਹਾਂ ਆਜ਼ਾਦ ਹੋ ਗਈ ਹੈ, ਜਿਸ ਵਿੱਚ ਪਿਛਲੀ ਅਕਾਲੀ ਸਰਕਾਰ ਨੇ ਉਸ ਨੂੰ ਜ਼ਬਰਦਸਤੀ ਕੱਸ ਕੇ ਰੱਖਿਆ ਹੋਇਆ ਸੀ। ਅਕਾਲੀ ਦਲ ਦੀ ਲੀਡਰਸਿ਼ਪ ਨੇ ਕਦੇ ਵੀ ਅਧਿਕਾਰੀਆਂ ਦੀ ਈਮਾਨਦਾਰੀ ਨੂੰ ਹੱਲਾਸ਼ੇਰੀ ਨਹੀਂ ਕੀਤਾ, ਹਰੇਕ ਅਧਿਕਾਰੀ ਨੂੰ ਸਦਾ ਭ੍ਰਿਸ਼ਟ ਹੀ ਸਮਝਿਆ। ਹੁਣ ਅਕਾਲੀ ਆਗੂਆਂ ਨੂੰ ਇਹ ਗੱਲ ਹਾਲੇ ਤੱਕ ਹਜ਼ਮ ਨਹੀਂ ਹੋ ਰਹੀ ਕਿ ਕਾਂਗਰਸ ਸਰਕਾਰ ਅਧੀਨ ਉਹੀ ਅਧਿਕਾਰੀ ਈਮਾਨਦਾਰੀ ਨਾਲ ਤੇ ਬੇਖ਼ੌਫ਼ ਹੋ ਕੇ ਕੰਮ ਕਰ ਰਹੇ ਹਨ ਅਤੇ ਸੂਬੇ `ਚ ਕਾਨੂੰਨ ਤੇ ਵਿਵਸਥਾ ਨੂੰ ਕਾਇਮ ਕਰ ਰਹੇ ਹਨ।`


ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਾਏ ਗਏ ਬੇਬੁਨਿਆਦ ਦੋਸ਼ਾਂ ਕਾਰਨ ਐੱਸਐੱਸਪੀ ਨੂੰ ਬਦਲ ਦੇਣ ਦਾ ਸੁਆਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਅਕਾਲੀ ਹੁਣ ਸੂਬੇ ਦੇ ਆਮ ਲੋਕਾਂ ਤੇ ਸਰਕਾਰੀ ਅਧਿਕਾਰੀਆਂ ਵਿੱਚ ਡਰ ਪੈਦਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੁਲਿਸ ਬਲ ਤੇ ਪ੍ਰਸ਼ਾਸਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਹਿਸ਼ਤ ਪੈਦਾ ਨਹੀਂ ਹੋਣ ਦੇਵੇਗੀ। ‘ਅਕਾਲੀ ਇਵੇਂ ਹੀ ਰੌਲਾ-ਰੱਪਾ ਪਾ ਕੇ ਚੋਣਾਂ ਜਿੱਤਣ ਦੇ ਜਤਨ ਕਰਦੇ ਰਹਿੰਦੇ ਹਨ।`


ਚੇਤੇ ਰਹੇ ਕਿ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਸੀ ਕਿ ਮੁਕਤਸਰ ਦੇ ਐੱਸਐੱਸਪੀ ਮਨਜੀਤ ਸਿੰਘ ਢੇਸੀ ਵਿਰੁੱਧ ਤੁਰੰਤ ਕੇਸ ਦਾਇਰ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਅਕਾਲੀ ਦਲ ਨੇ ਦੋਸ਼ ਲਾਇਆ ਸੀ ਕਿ ਕਾਂਗਰਸੀ ਕਾਰਕੁੰਨਾਂ ਨੇ ਕਥਿਤ ਤੌਰ `ਤੇ ਪੋਲਿੰਗ ਬੂਥਾਂ `ਤੇ ਕਬਜ਼ੇ ਕੀਤੇ ਸਨ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis are terrorising public and police says Captain