ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ਨੇ ਫੂਕੇ ਕੈਪਟਨ, ਖਹਿਰਾ ਤੇ ਦਾਦੂਵਾਲ ਦੇ ਪੁਤਲੇ

ਅਕਾਲੀਆਂ ਨੇ ਫੂਕੇ ਕੈਪਟਨ, ਖਹਿਰਾ ਤੇ ਦਾਦੂਵਾਲ ਦੇ ਪੁਤਲੇ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸਨਿੱਚਰਵਾਰ ਨੂੰ ਰੋਸ ਵਜੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਅਤੇ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਪੁਤਲੇ ਸਾੜੇ। ਦਰਅਸਲ, ਬਰਗਾੜੀ ਬੇਅਦਬੀ ਕਾਂਡ ਬਾਰੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ `ਚ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਿ਼ੰਮੇਵਾਰ ਕਰਾਰ ਦਿੱਤੇ ਜਾਣ ਤੋਂ ਬਾਅਦ ਇੰਝ ਰੋਸ ਪ੍ਰਗਟਾਇਆ ਜਾ ਰਿਹਾ ਹੈ। ਅਕਾਲੀ ਆਗੂਆਂ ਦਾ ਦੋਸ਼ ਹੈ ਕਿ ਕਾਂਗਰਸ ਹੁਣ ਐਂਵੇਂ ‘ਤੋੜ-ਮਰੋੜ ਕੇ ਪੇਸ਼ ਕੀਤੀ ਜਾਂਚ-ਰਿਪੋਰਟ` ਰਾਹੀਂ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਦਾ ਜਤਨ ਕਰ ਰਹੀ ਹੈ।


ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਕਾਂਗਰਸੀ ਆਗੂ ਨੇ ਨਵੰਬਰ 1984 `ਚ ਦਿੱਲੀ ਵਿਖੇ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ `ਚ ਕਾਂਗਰਸੀ ਆਗੂਆਂ ਨੇ ਸਦਾ ਚੁੱਪ ਵੱਟ ਕੇ ਰੱਖੀ ਹੈ ਤੇ ਹੁਣ ਕਾਂਗਰਸ ਸਰਕਾਰ ਸੂਬੇ `ਚ ਫਿਰਕੂ ਇੱਕਸੁਰਤਾ ਭੰਗ ਕਰਨ ਦੇ ਜਤਨ ਕਰ ਰਹੀ ਹੈ ਤੇ ਇੰਝ ਪੰਜਾਬ ਵਿਕਾਸ ਦੀ ਲੀਹ ਤੋਂ ਲੱਥ ਜਾਵੇਗਾ ਤੇ ਸ਼੍ਰੋਮਣੀ ਅਕਾਲੀ ਦਲ ਨੇ ਬਹੁਤ ਮੁਸ਼ਕਿਲ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਇਸ ਨੂੰ ਲੀਹ `ਤੇ ਲਿਆਂਦਾ ਸੀ। ਸਾਬਕਾ ਮੁੱਖ ਸੰਸਦੀ ਸਕੱਤਰੀ ਮਨਤਾਰ ਸਿੰਘ ਬਰਾੜ ਵੀ ਅੱਜ ਦੇ ਰੋਸ ਮੁਜ਼ਾਹਰੇ `ਚ ਮੌਜੂਦ ਸਨ।


ਇੱਥੇ ਵਰਨਣਯੋਗ ਹੈ ਕਿ ਜਸਟਿਸ (ਸੇਵਾ-ਮੁਕਤ) ਰਣਜੀਤ ਸਿੰਘ ਦੀ ਜਾਂਚ ਰਿਪੋਰਟ ਜੱਗ-ਜ਼ਾਹਿਰ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਸਨਿੱਚਰਵਾਰ ਨੂੰ ਕਾਂਗਰਸ ਵਿਰੁੱਧ ਸਮੁੱਚੇ ਸੂਬੇ `ਚ ਰੋਸ ਮੁਜ਼ਾਹਰੇ ਕੀਤੇ। ਅਕਾਲੀ ਆਗੂਆਂ ਦਾ ਦੋਸ਼ ਹੈ ਕਿ ਕਾਂਗਰਸ ਹੁਣ ਕੁਝ ਗਰਮ-ਖਿ਼ਆਲੀ ਸਿੱਖਾ ਆਗੂ ਤੇ ਆਮ ਆਦਮੀ ਪਾਰਟੀ ਦੇ ਆਗੂਆਂ ਨਾਲ ਮਿਲ ਕੇ ਉਨ੍ਹਾਂ ਦੀ ਪਾਰਟੀ ਨੂੰ ਬਦਨਾਮ ਕਰਨ ਦੀਆਂ ਕਥਿਤ ਸਾਜਿ਼ਸ਼ਾਂ ਰਚ ਰਹੀ ਹੈ। ਆਉਂਦੀ 9 ਸਤੰਬਰ ਨੂੰ ਅਕਾਲੀ ਦਲ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਜੱਦੀ ਸ਼ਹਿਰ ਅਬੋਹਰ `ਚ ਰੋਸ ਰੈਲੀ ਕਰਨ ਦਾ ਪ੍ਰੋਗਰਾਮ ਵੀ ਉਲੀਕਿਆ ਹੋਇਆ ਹੈ।


ਇਸ ਦੌਰਾਨ ਅੱਜ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਇੱਕ ਟਵੀਟ ਰਾਹੀਂ ਪੁਤਲੇ ਫੂਕ ਕੇ ਰੋਸ ਪ੍ਰਗਟਾਉਣ ਨਾਲ ਸਬੰਧਤ ਕੁਝ ਤਸਵੀਰਾਂ ਸ਼ੇਅਰ ਕਰਦਿਆਂ ਇਹ ਦਾਅਵਾ ਕੀਤਾ ਕਿ ਹੁਣ ਪੰਜਾਬ ਦੀ ਜਨਤਾ `ਚ ਕਾਂਗਰਸ ਦੇ ‘ਪਾੜੋ ਤੇ ਰਾਜ ਕਰੋ` ਦੀਆਂ ਨੀਤੀਆਂ ਵਿਰੁੱਧ ਰੋਹ ਪਾਇਆ ਜਾ ਰਿਹਾ ਹੈ। ‘ਇਸ ਸਰਕਾਰ ਦੀਆਂ ਅਜਿਹੀ ਧੋਖਾਪੂਰਨ ਮਨਸ਼ਾ ਹੁਣ ਸਾਹਮਣੇ ਆ ਗਈ ਹੈ ਤੇ ਪੰਜਾਬ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ।`   

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis burn effigies of Captain Khaira and Daduwal