ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ਦਾ ਕੈਪਟਨ ਅਮਰਿੰਦਰ ਦੀ ਕੋਠੀ ਦੇ ਬਾਹਰ ਧਰਨਾ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੋਮਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਦੇ ਬਾਹਰ ਧਰਨਾ ਦੇਣ ਦੀ ਕੋਸ਼ਿਸ਼ ਕੀਤੀ। ਇਤਿਹਾਸ ਦੀਆਂ ਕਿਤਾਬਾਂ ਦੇ ਮੁੱਦੇ ਨੂੰ ਲੈ ਕੇ ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਅਕਾਲੀ ਵਰਕਰਾਂ ਨੇ ਚੰਡੀਗੜ੍ਹ ਫੋਰਸ ਵੱਲੋਂ ਲਗਾਏ ਗਏ ਬੈਰੀਕੈਡ ਤੋੜ ਕੇ ਵੱਧ ਗਏ ਅਤੇ ਧੱਕਾ ਮੁੱਕੀ ਵੀ ਕੀਤੀ ਗਈ। ਇਸ ਦੌਰਾਨ ਅਕਾਲੀ ਲੀਡਰਾਂ ਅਤੇ ਵਰਕਰਾਂ ਨੇ ਹੱਥਾਂ ਵਿਚ ਬੈਨਰ ਫੜ੍ਹੇ ਹੋਏ ਸਨ।

 

ਪ੍ਰਦਰਸ਼ਨ ਕਰਦਿਆਂ ਅਕਾਲੀ ਦਲ ਨੇ ਕਿਹਾ ਕਿ ਕਾਂਗਰਸ ਸ਼ਾਸਨ ਦੌਰਾਨ ਇਤਿਹਾਸਿਕ ਕਿਤਾਬਾਂ ਚ ਗੁਰੂ ਸਹਿਬਾਨਾਂ ਦੇ ਇਤਿਹਾਸ ਦੀਆਂ ਬੇਅੱਦਬੀਆਂ ਕਰਨ ਲਈ ਜਦੋਂ ਤੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਮੁਆਫੀ ਨਹੀਂ ਮੰਗਦੇ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਨਹੀਂ ਦਿੱਤੀਆਂ ਜਾਂਦੀਆਂ, ਉਦੋਂ ਤੱਕ ਅਕਾਲੀ ਦਲ ਵੱਲੋਂ ਇਹ ਰੋਸ ਮੁਜ਼ਾਹਰਾ ਜਾਰੀ ਰਹੇਗਾ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis dharna outside Captain Amarinders Kithi