ਅਗਲੀ ਕਹਾਣੀ

VIDEO: ਸੁਖਬੀਰ ਬਾਦਲ ਦੀ ਅਗਵਾਈ ’ਚ ਅਕਾਲੀਆਂ ਦਾ ਵਿਧਾਨ ਸਭਾ ਦੇ ਬਾਹਰ ਧਰਨਾ

ਫ਼ੋਟੋਆਂ ਤੇ ਵੀਡੀਓਜ਼: ਕੇਸ਼ਵ ਸਿੰਘ, ਹਿੰਦੁਸਤਾਨ ਟਾਈਮਜ਼, ਚੰਡੀਗੜ੍ਹ

 

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਮੰਗਲਵਾਰ ਨੂੰ ਸਵੇਰ 11 ਵਜੇ ਰਾਜਪਾਲ ਵੀਪੀ ਸਿੰਘ ਬਦਨੌਰ ਦੇ ਭਾਸ਼ਣ ਨਾਲ ਸ਼ੁਰੂ ਹੋਇਆ। ਰਾਜਪਾਲ ਨੇ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਯੋਜਨਾਵਾਂ ਦੀ ਜ਼ਿਕਰ ਕੀਤਾ। ਇਸ ਦੌਰਾਨ ਅਕਾਲੀ ਦਲ ਦੇ ਆਗੂਆਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਚ ਜ਼ੋਰਦਾਰ ਹੰਗਾਮਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਰਾਜਪਾਲ ਤੋਂ ਝੂਠ ਬੁਲਵਾ ਰਹੀ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਅਕਾਲੀਆਂ ਨੇ ਸਦਨ ਚੋਂ ਵਾਕ ਆਊਟ ਕਰਨ ਮਗਰੋਂ ਅਕਾਲੀ ਅਤੇ ਭਾਜਪਾ ਵਿਧਾਇਕਾਂ ਨੇ ਨਾਰੇਬਾਜ਼ੀ ਕਰਦਿਆਂ ਵਿਧਾਨ ਸਭਾ ਦੇ ਗੇਟ ਤੇ ਆ ਗਏ ਜਿੱਥੇ ਸੁਖਬੀਰ ਬਾਦਲ ਨਾਲ ਧਰਨੇ ਤੇ ਬੈਠ ਗਏ ਹਨ।

 

ਧਰਨੇ ਵਾਲੀ ਥਾਂ ਤੇ ਸਾਬਕਾ ਮੁੱਖ ਮੁੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਹਨ। ਅਕਾਲੀ–ਭਾਜਪਾ ਵਿਧਾਇਕ ਕਿਸਾਨਾਂ ਨੂੰ ਕਰਜ਼ਾ–ਮੁਕਤ ਕਰਨ ਦੀ ਮੰਗ ਕਰ ਰਹੇ ਹਨ। ਦੋਵੇਂ ਪਾਰਟੀ ਦੇ ਆਗੂਆਂ ਨੇ ਸਰਕਾਰ ਤੇ ਰਾਜਪਾਲ ਨੂੰ ਗੁੰਮਰਾਹ ਕਰਨ ਦਾ ਵੀ ਦੋਸ਼ ਲਗਾਇਆ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis dharna outside Vidhan Sabha under the leadership of Sukhbir Badal