ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਕਾਲੀਆਂ ਨੇ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ: ਕੈਪਟਨ ਅਮਰਿੰਦਰ ਸਿੰਘ

ਅਕਾਲੀਆਂ ਨੇ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ: ਕੈਪਟਨ ਅਮਰਿੰਦਰ ਸਿੰਘ

ਚਮਕੌਰ ਸਾਹਿਬ ਨੂੰ ਮਿਊਂਸਪਲ ਕਮੇਟੀ ਦਾ ਦਰਜਾ ਦੇਣ ਦਾ ਐਲਾਨ
ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲਜ਼ ਇੰਸਟੀਚਿਊਟ ਦਾ ਨੀਂਹ ਪੱਥਰ ਰੱਖਿਆ

 


ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ 'ਤੇ ਵਰ੍ਹਦਿਆਂ ਅੱਜ ਆਖਿਆ ਕਿ ਉਨ੍ਹਾਂ ਨੇ ਆਪਣੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਗੁਰੂ ਘਰਾਂ ਦੀ ਸੰਭਾਲ ਤੱਕ ਨਹੀਂ ਕੀਤੀ ਇਸ ਮੌਕੇ ਉਨ੍ਹਾਂ ਨੇ ਸ੍ਰੀ ਚਮਕੌਰ ਸਾਹਿਬ ਨੂੰ ਮਿਊਂਸਪਲ ਕਮੇਟੀ ਦਾ ਦਰਜਾ ਦੇਣ ਦੀ ਸਿਧਾਂਤਕ ਪ੍ਰਵਾਨਗੀ ਦਿੰਦਿਆਂ ਇਲਾਕੇ ਲਈ ਕਈ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ

 


ਮੁੱਖ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਸਕਿੱਲਜ਼ ਇੰਸਟੀਚਿਊਟ ਦਾ ਨੀਂਹ ਪੱਥਰ ਵੀ ਰੱਖਿਆ ਇਹ ਇੰਸਟੀਚਿਊਟ ਇੰਦਰ ਕੁਮਾਰ ਗੁਜਰਾਲ ਟੈਕਨੀਕਲ ਯੂਨੀਵਰਸਿਟੀ ਦਾ ਕਾਂਸਟੀਟੂਐਂਟ ਕਾਲਜ ਹੈ ਇਹ ਪ੍ਰੋਜੈਕਟ ਪਵਿੱਤਰ ਸ਼ਹਿਰ ਸ੍ਰੀ ਚਮਕੌਰ ਸਾਹਿਬ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਦੀ ਉਲੀਕੀ ਹੋਈ ਯੋਜਨਾ ਦਾ ਹਿੱਸਾ ਹੈ

 


ਮੁੱਖ ਮੰਤਰੀ ਨੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਅਤੇ ਬਾਬਾ ਜੁਝਾਰ ਸਿੰਘ ਜੀ ਦੇ ਨਾਂ 'ਤੇ ਸ਼ਹਿਰ ਵਿੱਚ ਦੋ ਗੇਟ ਉਸਾਰਨ ਦਾ ਵੀ ਐਲਾਨ ਕੀਤਾ

 


ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸਰਕਾਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ 40 ਮੁਕਤਿਆਂ ਦੀ ਯਾਦਗਾਰ ਅਤੇ ਫਤਹਿਗੜ੍ਹ ਸਾਹਿਬ ਵਿੱਚ ਚਾਰ ਗੇਟ ਬਣਾਏ ਜਾਣ ਨੂੰ ਚੇਤੇ ਕਰਦਿਆਂ ਆਖਿਆ ਕਿ ਅਕਾਲੀਆਂ ਨੇ ਆਪਣੇ ਇਕ ਦਹਾਕੇ ਦੇ ਮਾੜੇ ਸ਼ਾਸਨਕਾਲ ਦੌਰਾਨ ਸਮਾਜ ਦੇ ਕਿਸੇ ਵੀ ਤਬਕੇ ਲਈ ਕੱਖ ਨਹੀਂ ਕੀਤਾ

 

 

ਮੁੱਖ ਮੰਤਰੀ ਜੋ ਇਸ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਵਿਖੇ ਨਤਮਸਤਕ ਹੋਏ, ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਆਲੇ-ਦੁਆਲੇ ਸੜਕਾਂ ਅਤੇ ਪਾਰਕਿੰਗ ਦੀ ਘਾਟ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਇਸ ਮੌਕੇ ਉਨ੍ਹਾਂ ਨੇ ਗਲਿਆਰਾ ਸਕੀਮ ਲਈ ਪਹਿਲਾਂ ਹੀ ਪ੍ਰਵਾਨਿਤ ਕੀਤੇ 11 ਕਰੋੜ ਰੁਪਏ ਤੋਂ ਇਲਾਵਾ ਚਾਰ ਕਰੋੜ ਰੁਪਏ ਹੋਰ ਦੇਣ ਦਾ ਐਲਾਨ ਕੀਤਾ

 


ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਪੀ.ਡਬਲਯੂ.ਡੀ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਦੇ ਵਾਸਤੇ ਅੱਜ ਦਾ ਦਿਨ ਬਹੁਤ ਹੀ ਇਤਿਹਾਸਕ ਹੈ ਕਿਉਂਕਿ ਅੱਜ ਇਥੋਂ ਦੇ ਵਿਕਾਸ ਕਾਰਜਾਂ ਵਾਸਤੇ ਅਨੇਕਾਂ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ ਉਨ੍ਹਾਂ ਕਿਹਾ ਕਿ 55 ਕਰੋੜ ਰੁਪਏ ਦੀ ਲਾਗਤ ਨਾਲ ਸ੍ਰੀ ਚਮਕੌਰ ਸਾਹਿਬ ਵਿਖੇ 400 ਕਿ.ਮੀ ਸੜਕਾਂ ਬਣਾਈਆਂ ਜਾ ਰਹੀਆਂ ਅਤੇ ਇਨ੍ਹਾਂ ਦੀ ਮੁਰੰਮਤ ਕੀਤੀ ਜਾ ਰਹੀ ਹੈ

 


ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਸਰਕਾਰ ਇਸ ਖਿੱਤੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਤੋਂ ਇਲਾਵਾ ਇਸ ਖੇਤਰ ਵਿੱਚ ਸਾਰੀਆਂ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਵਿਕਾਸ ਕਾਰਜਾਂ ਨੂੰ ਖੜੋਤ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨ ਲਈ ਅਕਾਲੀਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਉਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਚਮਕੌਰ ਸਾਹਿਬ ਦੇ ਵਾਸਤੇ 20 ਕਰੋੜ, ਫਤਹਿਗੜ੍ਹ ਸਾਹਿਬ ਲਈ 20 ਕਰੋੜ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਲਈ 32 ਕਰੋੜ ਰੁਪਏ ਦੇ ਫੰਡ ਕੇਂਦਰ ਤੋਂ ਲਿਆਂਦੇ ਹਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis didnt maintain Gurdwara Sahiban Captain Amrinder Singh