ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਾਖਾ ’ਚ ਅਕਾਲੀ ਤੇ ਫ਼ਗਵਾੜਾ, ਜਲਾਲਾਬਾਦ ’ਚ ਕਾਂਗਰਸ ਤੇ ਹਰਿਆਣਾ 'ਚ ਭਾਜਪਾ ਅੱਗੇ

ਦਾਖਾ ’ਚ ਅਕਾਲੀ ਤੇ ਫ਼ਗਵਾੜਾ, ਜਲਾਲਾਬਾਦ ’ਚ ਕਾਂਗਰਸ ਤੇ ਹਰਿਆਣਾ 'ਚ ਭਾਜਪਾ ਅੱਗੇ

ਪੰਜਾਬ ਦੀਆਂ ਚਾਰ ਵਿਧਾਨ ਸਭਾ ਹਲਕਿਆਂ ਦਾਖਾ, ਫ਼ਗਵਾੜਾ, ਮੁਕੇਰੀਆਂ ਤੇ ਜਲਾਲਾਬਾਦ ’ਚ ਇਸ ਵੇਲੇ ਵੋਟਾਂ ਦੀ ਗਿਣਤੀ ਚੱਲ ਰਹੀ ਹੈ। ਮੁਢਲੇ ਰੁਝਾਨਾਂ ਮੁਤਾਬਕ ਦਾਖਾ ’ਚ ਅਕਾਲੀ ਦਲ ਅੱਗੇ ਚੱਲ ਰਿਹਾ ਹੈ ਤੇ ਫ਼ਗਵਾੜਾ ਤੇ ਜਲਾਲਾਬਾਦ ’ਚ ਕਾਂਗਰਸ ਪਾਰਟੀ ਅੱਗੇ ਚੱਲ ਰਹੀ ਹੈ।

 

 

ਉੱਧਰ ਮਹਾਰਾਸ਼ਟਰ ਦੀਆਂ 288 ਸੀਟਾਂ ਦੇ ਰੁਝਾਨਾਂ ਮੁਤਾਬਕ ਭਾਰਤੀ ਜਨਤਾ ਪਾਰਟੀ 177 ’ਤੇ ਅੰਗੇ ਚੱਲ ਰਹੀ ਹੈ; ਜਦ ਕਿ ਕਾਂਗਰਸ 79 ਸੀਟਾਂ ਉੱਤੇ ਅੱਗੇ ਹੈ। ਇੱਧਰ ਹਰਿਆਣਾ ਦੀਆਂ 90 ਸੀਟਾਂ ਵਿੱਚੋਂ ਭਾਰਤੀ ਜਨਤਾ ਪਾਰਟੀ 50 ਸੀਟਾਂ ਉੱਤੇ ਅੱਗੇ ਚੱਲ ਰਹੀ ਹੈ ਤੇ ਕਾਂਗਰਸ ਪਾਰਟੀ 25 ਸੀਟਾਂ ਉੱਤੇ ਅੱਗੇ ਹੈ।

 

 

ਦਾਖਾ ' ਐਤਕੀਂ 71.6 ਫ਼ੀ ਸਦੀ ਪੋਲਿੰਗ ਹੋਈ ਸੀ; ਜਦ ਕਿ ਸਾਲ 2017 ' ਭਾਵ ਪਿਛਲੀ ਵਿਧਾਨ ਸਭਾ ਚੋਣ ਵੇਲੇ ਇਸ ਹਲਕੇ ' 81 ਫ਼ੀ ਸਦੀ ਵੋਟਾਂ ਪੋਲ ਹੋਈਆਂ ਸਨ। ਇੰਝ ਹੀ ਜਲਾਲਾਬਾਦ ' ਐਤਕੀਂ 78.8 ਫ਼ੀ ਸਦੀ ਵੋਟਾਂ ਪਈਆਂ, ਜਦ ਕਿ ਪਿਛਲੀ ਵਾਰ ਸਾਲ 2017 ' ਇਹ ਫ਼ੀ ਸਦ 86.9 ਰਹੀ ਸੀ

 

 

ਮੁਕੇਰੀਆਂ ' ਇਸ ਵਾਰ ਦੀ ਜ਼ਿਮਨੀ ਚੋਣ ਵੇਲੇ 59.9 ਫ਼ੀ ਸਦੀ ਵੋਟਾਂ ਪਈਆਂ ਹਨ; ਜਦ ਕਿ 2017 ' ਇਹ ਫ਼ੀ ਸਦ 72.5 ਰਹੀ ਸੀ। ਫ਼ਗਵਾੜਾ ' ਐਤਕੀਂ 55.9 ਫ਼ੀ ਸਦੀ ਵੋਟਰਾਂ ਨੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ; ਜਦ ਕਿ ਪਿਛਲੀ ਵਾਰ 2017 ' 72 ਫ਼ੀ ਸਦੀ ਵੋਟਾਂ ਪਈਆਂ ਸਨ

 

 

ਇੰਝ ਇਸ ਵਾਰ ਸਾਰੇ ਹੀ ਚਾਰ ਹਲਕਿਆਂ ਵਿੱਚ ਪਿਛਲੀ ਵਾਰ ਦੇ ਮੁਕਾਬਲੇ ਘੱਟ ਵੋਟਾਂ ਪੋਲ ਹੋਈਆਂ

 

 

ਫ਼ਗਵਾੜਾ ਹਲਕੇ ਸੱਤਾਧਾਰੀ ਕਾਂਗਰਸ ਪਾਰਟੀ ਨੇ ਇਸ ਵਾਰ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ IAS ਨੂੰ ਆਪਣਾ ਉਮੀਦਵਾਰ ਬਣਾਇਆ ਸੀ। ਭਾਰਤੀ ਜਨਤਾ ਪਾਰਟੀ ਸ੍ਰੀ ਰਾਜੇਸ਼ ਬਾਘਾ, ਬਹੁਜਨ ਸਮਾਜ ਪਾਰਟੀ ਨੇ ਸ੍ਰੀ ਭਗਵਾਨ ਦਾਸ ਤੇ ਆਮ ਆਦਮੀ ਪਾਰਟੀ ਨੇ ਸ੍ਰੀ ਸੰਤੋਸ਼ ਕੁਮਾਰ ਗੋਗੀ ਨੂੰ ਆਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਸੀ

 

 

ਫ਼ਗਵਾੜਾ ਹਲਕੇ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 85 ਹਜ਼ਾਰ 110 ਹੈ; ਜਦ ਕਿ ਇਸ ਹਲਕੇ ਵਿੱਚ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਸਨ

 

 

ਇੰਝ ਹੀ ਮੁਕੇਰੀਆਂ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀਮਤੀ ਇੰਦੂ ਬਾਲਾ ਉਮੀਦਵਾਰ ਸਨ। ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਜੰਗੀ ਲਾਲ ਮਹਾਜਨ ਉਮੀਦਵਾਰ ਸਨ

 

 

ਮੁਕੇਰੀਆਂ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 2 ਲੱਖ 1 ਹਜ਼ਾਰ 21 ਹੈ ਤੇ ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਸਨ

 

 

ਦਾਖਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਸੰਦੀਪ ਸਿੰਘ ਸੰਧੂ, ਸ਼੍ਰੋਮਣੀ਼ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਚੋਣ ਮੈਦਾਨ ਡਟੇ ਹੋਏ ਸਨ

 

 

ਦਾਖਾ ਹਲਕੇ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 84 ਹਜ਼ਾਰ 723 ਹੈ ਤੇ ਉਨ੍ਹਾਂ ਦੇ ਵੋਟ ਪਾਉਣ ਲਈ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਸਨ

 

 

ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸ੍ਰੀ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਉਮੀਦਵਾਰ ਸਨ

 

 

ਜਲਾਲਾਬਾਦ ਹਲਕੇ ਵੋਟਰਾਂ ਦੀ ਕੁੱਲ ਗਿਣਤੀ 2 ਲੱਖ 5 ਹਜ਼ਾਰ 153 ਹੈ ਤੇ ਉਨ੍ਹਾਂ ਲਈ 239 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਸਨ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akalis in Dakha Congress in Phagwara Jalalabad and BJP in Haryana ahead in trends