ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਈ ਨਿਰਮਲ ਸਿੰਘ ਖਾਲਸਾ ਨਮਿਤ ਅਖੰਡ ਪਾਠ ਸਾਹਿਬ ਦਾ ਭੋਗ 19 ਅਪ੍ਰੈਲ ਨੂੰ

ਭਾਈ ਨਿਰਮਲ ਸਿੰਘ ਖਾਲਸਾ ਨਮਿਤ ਅਖੰਡ ਪਾਠ ਸਾਹਿਬ ਦਾ ਭੋਗ 19 ਅਪ੍ਰੈਲ ਨੂੰ

ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਹੁਣ 19 ਅਪ੍ਰੈਲ ਨੂੰ ਪਾਏ ਜਾਣਗੇ।

 

 

ਇਹ ਜਾਣਕਾਰੀ ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰ ਇਕਾਂਤਵਾਸ ਕੀਤੇ ਗਏ ਹਨ, ਇਸ ਲਈ ਉਨ੍ਹਾਂ ਦੇ ਕਹਿਣ ਤੇ ਇਹ ਤਬਦੀਲੀ ਕੀਤੀ ਗਈ ਹੈ।

 

 

ਉਨ੍ਹਾਂ ਦੱਸਿਆ ਕਿ ਭਾਈ ਸਾਹਿਬ ਦੇ ਸਮੁੱਤਰ ਸ. ਅਮਿਤੇਸ਼ਵਰ ਸਿੰਘ ਅਨੁਸਾਰ ਉਨ੍ਹਾਂ ਦੇ ਪਰਿਵਾਰਕ ਜੀਅ ਭੋਗ ਸਮੇਂ ਹਾਜ਼ਰ ਹੋਣਾ ਚਾਹੁੰਦੇ ਹਨ। ਇਸ ਲਈ ਹੁਣ 9 ਅਪ੍ਰੈਲ ਦੀ ਥਾਂ 17 ਅਪ੍ਰੈਲ ਨੂੰ ਸ੍ਰੀ ਅਖੰਡਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ 19 ਅਪ੍ਰੈਲ ਨੂੰ ਭੋਗ ਉਪਰੰਤ ਅੰਤਿਮ ਅਰਦਾਸ ਹੋਵੇਗੀ।

 

 

ਚੇਤੇ ਰਹੇ ਕਿ ਬੀਤੀ 2 ਅਪ੍ਰੈਲ ਨੂੰ ਭਾਈ ਨਿਰਮਲ ਸਿੰਘ ਖਾਲਸਾ ਹੁਰਾਂ ਦਾ ਕੋਰੋਨਾ ਵਾਇਰਸ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸਸਕਾਰ ਲਈ ਪਿੰਡ ਵੇਰਕਾ ਦੇ ਸ਼ਮਸ਼ਾਨਘਾਟ ਨੂੰ ਜਿੰਦਰਾ ਤੱਕ ਲਾ ਦਿੱਤਾ ਗਿਆ ਸੀ। ਪਰ ਬਾਅਦ ’ਚ ਉਨ੍ਹਾਂ ਹੀ ਲੋਕਾਂ ਨੇ ਕਿਹਾ ਕਿ ਜਿਸ ਸ਼ਾਮਲਾਟ ’ਤੇ ਭਾਈ ਸਾਹਿਬ ਦਾ ਅੰਤਿਮ ਸਸਕਾਰ ਹੋਇਆ ਹੈ, ਉੱਥੇ ਭਾਈ ਖਾਲਸਾ ਹੁਰਾਂ ਦੀ ਇੱਕ ਯਾਦਗਾਰ ਉਸਾਰੀ ਜਾਵੇਗੀ।

 

 

ਭਾਈ ਖਾਲਸਾ ਦੇ ਅੰਤਿਮ ਸਸਕਾਰ ਮੌਕੇ ਵਾਪਰੀ ਅਜਿਹੀ ਘਟਨਾ ਦੀ ਹੁਣ ਤਿੱਖੀ ਆਲੋਚਨਾ ਹੋ ਰਹੀ ਹੈ। ਪੰਜਾਬ ਸਰਕਾਰ ਨੇ ਵੀ ਉਸ ਤੋਂ ਬਾਅਦ ਆਮ ਲੋਕਾਂ ਲਈ ਇਹ ਸੰਦੇਸ਼ ਜਾਰੀ ਕੀਤਾ ਸੀ ਕਿ ਕਿਸੇ ਕੋਰੋਨਾ–ਪਾਜ਼ਿਟਿਵ ਵਿਅਕਤੀ ਦੀ ਮ੍ਰਿਤਕ ਦੇਹ ਦੇ ਸਸਕਾਰ ਮੌਕੇ ਕਿਸੇ ਤਰ੍ਹਾਂ ਦਾ ਕੋਈ ਵਾਇਰਸ ਨਹੀਂ ਫੈਲਦਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akhand Path Sahib Bhog for Bhai Nirmal Singh Khalsa on 19th April