ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ, ਜੋ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣਗੇ ਤੋਂ ਪਹਿਲਾਂ ਅੱਜ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 1 ਅਗਸਤ ਨੂੰ ਸਵੇਰੇ ਪਵੇਗਾ। ਭੋਗ ਪੈਣ ਉਪਰੰਤ ਸ੍ਰੀ ਨਨਕਾਣਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਵੇਗਾ। ਇਹ ਨਗਰ ਕੀਰਤਨ ਜੋ ਅਟਾਰੀ ਦੇ ਰਸਤੇ ਭਾਰਤ ਵਿਚ ਦਾਖਲ ਹੋਵੇਗਾ।
ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਆਰੰਭ ਮੌਕੇ ਸ਼੍ਰੋਮਣੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਗੁਰਮੀਤ ਸਿੰਘ ਬੂਥ, ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਅਤੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਇਲਾਵਾ ਸੰਗਤਾਂ ਹਾਜ਼ਰ ਸਨ।