ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ : ਦਰਬਾਰ ਸਾਹਿਬ 'ਚ ਸ੍ਰੀ ਅਖੰਡ ਪਾਠ ਸਾਹਿਬ ਅਰੰਭ

ਦੁਨੀਆ ਭਰ 'ਚ ਫੈਲੇ ਜਾਨਲੇਵਾ ਕੋਰੋਨਾ ਵਾਇਰਸ ਨੇ ਭਿਆਨਕ ਰੂਪ ਧਾਰਿਆ ਹੋਇਆ ਹੈ। ਰੋਜ਼ਾਨਾ ਸੈਂਕੜੇ ਮੌਤਾਂ ਹੋ ਰਹੀਆਂ ਹਨ ਅਤੇ ਹਜ਼ਾਰਾਂ ਵਾਇਰਸ ਪਾਜੀਟਿਵ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਲੋਕ ਮੰਦਰਾਂ, ਮਸਜਿਦਾਂ, ਗੁਰਦੁਆਰਿਆਂ ਅਤੇ ਗਿਰਜਾ ਘਰਾਂ 'ਚ ਇਸ ਮਹਾਂਮਾਰੀ ਨੂੰ ਰੋਕਣ ਲਈ ਪੂਜਾ ਪਾਠ ਕਰ ਰਹੇ ਹਨ।

 


 

ਮਨੁੱਖਤਾ ਦੀ ਸੁੱਖ ਸ਼ਾਂਤੀ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਅੰਮ੍ਰਿਤਸਰ ਸਥਿੱਤ ਦਰਬਾਰ ਸਾਹਿਬ ਦੇ ਮੰਜੀ ਸਾਹਿਬ ਦੀਵਾਨ 'ਚ ਤਿੰਨ ਦਿਨਾਂ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕਰ ਦਿੱਤਾ ਗਿਆ ਹੈ। ਪਾਠ ਦਾ ਭੋਗ 19 ਮਾਰਚ ਨੂੰ ਪਾਇਆ ਜਾਵੇਗਾ।

 


 

ਦੱਸ ਦੇਈਏ ਕਿ ਬੀਤੇ ਦਿਨੀਂ ਐਸਜੀਪੀਸੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇਕ ਪ੍ਰੈੱਸ ਬਿਆਨ 'ਚ ਕਿਹਾ ਸੀ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ 17 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭ ਹੋਣਗੇ। ਉਨ੍ਹਾਂ ਕਿਹਾ ਸੀ ਕਿ ਸਿੱਖ ਕੌਮ ਸਮੁੱਚੀ ਮਨੁੱਖਤਾ ਦਾ ਭਲਾ ਮੰਗਦੀ ਹੈ ਅਤੇ ਵਰਤਮਾਨ ਸੰਕਟ ਤੋਂ ਮਾਨਵਤਾ ਨੂੰ ਬਚਾਉਣ ਲਈ ਗੁਰੂ ਸਾਹਿਬ ਅਤੇ ਅਕਾਲ ਪੁਰਖ ਅੱਗੇ ਸਮੂਹਿਕ ਰੂਪ 'ਚ ਅਰਦਾਸ ਬੇਨਤੀ ਕੀਤੀ ਜਾਵੇਗੀ।

 


 

ਉਨ੍ਹਾਂ ਕਿਹਾ ਕਿ ਇਸ ਮਾਹਾਮਾਰੀ ਤੋਂ ਬਚਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਪ੍ਰਬੰਧਕੀ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ। ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਨੂੰ ਪ੍ਰੇਰਣਾ ਕਰਨ ਲਈ ਪ੍ਰਵੇਸ਼ ਦੁਆਰਾ 'ਤੇ ਸੇਵਾਦਾਰ ਸਾਵਧਾਨੀ ਵਰਤਨ ਲਈ ਬੇਨਤੀ ਕਰਨਗੇ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬਾਨ ਵਿਖੇ ਦਰਸ਼ਨ ਦੀਦਾਰ ਕਰਨ ਤੋਂ ਪਹਿਲਾਂ ਹੱਥ ਧੋਣ ਵਾਲੇ ਸਥਾਨਾਂ 'ਤੇ ਤੋਲੀਏ ਹਟਾ ਕੇ ਨੈਪਕਿੰਨ ਲਾਜ਼ਮੀ ਕਰਨ ਲਈ ਕਿਹਾ ਗਿਆ ਹੈ। ਨਾਲ ਹੀ ਡਸਟਬੀਨ ਲਗਾਏ ਜਾਣਗੇ ਤਾਂ ਜੋ ਇਕ ਵਾਰ ਹੱਥ ਸਾਫ ਕਰਨ ਮਗਰੋਂ ਵਰਤੇ ਗਏ ਪੇਪਰ ਉਸ 'ਚ ਪਾਏ ਜਾ ਸਕਣ।

 


 

ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਸਾਫ਼-ਸਫ਼ਾਈ ਦਾ ਉੱਚੇਚਾ ਧਿਆਨ ਰੱਖਣ ਦੇ ਨਾਲ-ਨਾਲ ਸੈਨੇਟਾਈਜ਼ਰ ਦਾ ਪ੍ਰਬੰਧ ਕਰਨ ਲਈ ਵੀ ਕਿਹਾ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵਿਖੇ ਸਪੈਸ਼ਲ ਵਾਰਡ ਵੀ ਰਾਖਵੀਂ ਕੀਤੀ ਗਈ ਹੈ ਤਾਂ ਜੋ ਮਨੁੱਖੀ ਭਲਾਈ ਲਈ ਕਾਰਜ ਕੀਤੇ ਜਾ ਸਕਣ।

 

ਫੋਟੋ : ਸਮੀਰ ਸਹਿਗਲ 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Akhand Path started by SGPC at Manji Sahib Diwan Hall at Golden Temple to pray for Coronavirus