ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰੋਨਾ ਦੇ ਵੱਧਦੇ ਖ਼ਤਰੇ ਨੂੰ ਵੇਖਦਿਆਂ ਪਾਸਪੋਰਟ ਦਫ਼ਤਰ ਹੋਇਆ ਅਲਰਟ 

ਬਹੁਤ ਜ਼ਰੂਰੀ ਹੈ ਤਾਂ ਹੀ ਆਓ ਪਾਸਪੋਰਟ ਬਣਵਾਉਣ : ਮੁਨੀਸ਼ ਕਪੂਰ 

 

ਪੂਰੀ ਦੁਨੀਆਂ ਅੰਦਰ ਦਹਿਸ਼ਤ ਫੈਲਾਉਣ ਵਾਲੇ ਜਾਨਲੇਵਾ ਕੋਰੋਨਾ ਵਾਇਰਸ ਤੋਂ ਆਮ ਲੋਕਾਂ ਨੂੰ ਬਚਾਉਣ ਲਈ ਪਾਸਪੋਰਟ ਦਫ਼ਤਰ ਅੰਮ੍ਰਿਤਸਰ ਨੇ ਵੀ ਅਲਰਟ ਹੁੰਦਿਆਂ ਪਾਸਪੋਰਟ ਬਣਵਾਉਣ ਵਾਲੇ ਲੋਕਾਂ ਲਈ ਖਾਸ ਹਦਾਇਤਾਂ ਜਾਰੀ ਕੀਤੀਆਂ ਹਨ। 

 

ਇਸ ਸਬੰਧੀ ਪਾਸਪੋਰਟ ਦਫ਼ਤਰ 'ਚ ਇਕ ਵਿਸ਼ੇਸ਼ ਪ੍ਰੈੱਸ ਕਾਨਫ਼ਰੰਸ ਕਰਦਿਆਂ ਪਾਸਪੋਰਟ ਅਫ਼ਸਰ ਮਨੀਸ਼ ਕਪੂਰ ਨੇ ਕਰੋਨਾ ਵਾਇਰਸ ਦੇ ਵੱਧ ਰਹੇ ਖ਼ਤਰੇ ਨੂੰ ਵੇਖਦਿਆਂ ਹੋਇਆਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਬਹੁਤ ਜ਼ਰੂਰੀ ਹੈ ਤਾਂ ਹੀ ਉਹ ਆਪਣਾ ਪਾਸਪੋਰਟ ਬਣਵਾਉਣ ਲਈ ਅਪਲਾਈ ਕਰਨ ਜਾਂ ਦਫ਼ਤਰ ਆਉਣ। 

 

ਉਨ੍ਹਾਂ ਕਿਹਾ ਕਿ ਵੇਖਣ 'ਚ ਆ ਰਿਹਾ ਹੈ ਕਿ ਬੱਚਿਆਂ ਨੂੰ ਸਕੂਲਾਂ ਅੰਦਰ ਛੁੱਟੀਆਂ ਹੋਣ ਕਾਰਨ ਬਹੁਤ ਸਾਰੇ ਮਾਪੇ ਆਪਣੇ ਬੱਚਿਆਂ ਦੇ ਪਾਸਪੋਰਟ ਬਣਾਉਣ ਲਈ ਅਪਲਾਈ ਕਰ ਰਹੇ ਹਨ। ਜਦ ਕਿ ਬੱਚਿਆਂ ਦਾ ਪਾਸਪੋਰਟ ਬਣਨ ਮੌਕੇ ਮਾਂ-ਪਿਓ ਦਾ ਵੀ ਪਾਸਪੋਰਟ ਦਫ਼ਤਰ ਆਉਣਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਦਫ਼ਤਰ ਅੰਦਰ ਭੀੜ ਵੱਧ ਰਹੀ ਹੈ। ਇਸ ਮਸਲੇ ਤੇ ਉਨ੍ਹਾਂ ਨੇ ਮਾਪਿਆਂ ਨੂੰ ਸੰਜਮ ਵਰਤਣ ਦੀ ਅਪੀਲ ਕੀਤੀ ਹੈ।

 

ਉਨ੍ਹਾਂ ਕਿਹਾ ਕਿ ਪਾਸਪੋਰਟ ਦਫ਼ਤਰ ਅੰਦਰ ਆਉਣ ਸਮੇਂ ,ਫਿੰਗਰ ਪ੍ਰਿੰਟ ਦੇਣ ਤੋਂ ਬਾਅਦ ਅਤੇ ਬਾਹਰ ਨਿਕਲਣ ਸਮੇਂ ਬਿਨੈਕਾਰ ਚੰਗੀ ਤਰ੍ਹਾਂ ਆਪਣੇ ਹੱਥ ਧੋਣ, ਆਪਣਾ ਰੁਮਾਲ ਜ਼ਰੂਰ ਲੈ ਕੇ ਆਉਣ ਅਤੇ ਹੋ ਸਕੇ ਤਾਂ ਆਪਣੇ ਨਾਲ ਸੈਨੀਟੇਜ਼ਰ ਵੀ ਲੈ ਕੇ ਅਉਣ।

 

 ਪਾਸਪੋਰਟ ਅਫ਼ਸਰ ਨੇ ਦੱਸਿਆ ਕਿ ਵਿਦੇਸ਼ ਮੰਤਰਾਲੇ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਹੁਣ 3 ਵਾਰ ਅਪਾਇੰਟਮੈਂਟ ਰੀ-ਸ਼ਡਿਊਲ ਕਰਨ ਦੀ ਸ਼ਰਤ ਨੂੰ ਖ਼ਤਮ ਕਰ ਦਿੱਤਾ ਗਿਆ ਹੈ, ਜਿਸ ਨਾਲ ਹੁਣ ਬਿਨੈਕਾਰ ਜਿੰਨੀ ਵਾਰ ਮਰਜ਼ੀ ਆਪਣੀ ਅਪਾਇੰਟਮੈਂਟ ਰੀ-ਸ਼ਡਿਊਲ ਕਰ ਸਕਦਾ ਹੈ। 

 

ਉਨ੍ਹਾਂ ਇਹ ਵੀ ਦੱਸਿਆ ਕਿ ਰਣਜੀਤ ਐਵੀਨਿਊ ਦਫਤਰ 'ਚ ਹੁਣ ਇਨਕੁਆਰੀ ਅਗਲੇ ਹੁਕਮਾਂ ਤੱਕ ਬੰਦ ਰਹੇਗੀ ਅਤੇ ਫਾਈਲ ਪ੍ਰੋਸੈਸਿੰਗ ਸਮੇਂ ਲੋੜ ਪੈਣ ਤੇ ਦਫ਼ਤਰ ਵੱਲੋਂ ਖ਼ੁਦ ਬਿਨੈਕਾਰ ਨੂੰ ਫੋਨ ਕਰਕੇ ਲੋੜੀਂਦੀ ਜਾਣਕਾਰੀ ਲੈ ਲਈ ਜਾਵੇਗੀ।

 

ਉਨ੍ਹਾਂ ਇਹ ਵੀ ਦੱਸਿਆ ਕਿ ਸਟਾਫ ਦੀ ਸੁਰੱਖਿਆ ਲਈ ਵੀ ਦਫ਼ਤਰ ਵੱਲੋਂ ਜ਼ਰੂਰੀ ਕਦਮ ਚੁੱਕਦਿਆਂ ਲੋੜੀਂਦੇ ਮਾਸਕ, ਸੈਨੀਟਾਈਜ਼ਰ ਅਤੇ ਦਸਤਾਨੇ ਆਦਿ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਸਟਾਫ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਹਰੇਕ ਬਿਨੈਕਾਰ ਦੇ ਫਿੰਗਰ ਪ੍ਰਿੰਟ ਲੈਣ ਤੋਂ ਬਾਅਦ ਸਕੈਨਰ ਨੂੰ ਚੰਗੀ ਤਰ੍ਹਾਂ ਸਟਰਲਾਈਜ਼ ਕੀਤਾ ਜਾਵੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Alert on passport office warning of growing threat to Corona