ਬੀਤੇ ਦਿਨੀਂ ਲੁਧਿਆਣਾ ਵਿਚ ਹੋਏ ਸਮੂਹਕ ਬਲਾਤਕਾਰ ਦੇ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਸਬੰਧੀ ਅੱਜ ਲੁਧਿਆਣਾ ਵਿਚ ਪੰਜਾਬ ਪੁਲਿਸ ਦੀ ਡੀਜੀਪੀ ਦਿਨਕਰ ਗੁਪਤਾ ਨੇ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਹੁਣ ਤੱਕ 6 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਕ ਟ੍ਰੇਡ ਟੀਮ ਲਗਾਈ ਗਈ ਹੈ, ਜੋ ਇਸ ਮਾਮਲੇ ਸਬੰਧੀ ਪੁੱਛਗਿੱਛ ਕਰੇਗੀ। ਉਨ੍ਹਾਂ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ 60 ਦਿਨਾਂ ਦੇ ਵਿਚ ਜਾਂਚ ਮੁਕੰਮਲ ਹੋ ਜਾਵੇ।
ਉਨ੍ਹਾਂ ਇਹ ਵੀ ਕਿਹਾ ਕਿ ਕੱਲ੍ਹ ਹੀ ਮੁੱਖ ਮੰਤਰੀ ਨੇ ਵਿਧਾਨ ਸਭਾ ਵਿਚ ਇਹ ਕਿਹਾ ਸੀ ਕਿ ਉਹ ਮੁੱਖ ਜੱਜ ਨੂੰ ਮਿਲਕੇ ਫਸਟ ਟਰੈਕ ਅਦਾਲਤ ਦੀ ਮੰਗ ਕਰਨਗੇ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਛੇਤੀ ਤੋਂ ਛੇਤੀ ਇਨ੍ਹਾਂ ਦੋਸ਼ੀਆਂ ਨੂੰ ਅਜਿਹੇ ਘਨੌਣੇ ਕੰਮ ਲਈ ਬਣਦੀ ਸਜ਼ਾ ਦਿੱਤੀ ਜਾਵੇ।