ਮੁੱਖ ਚੋਣ ਅਫਸਰ ਪੰਜਾਬ ਦੇ ਦਫ਼ਤਰ ਵੱਲੋਂ ਲੋਕ ਸਭਾ ਚੋਣਾਂ 2019 ਦੀਆਂ ਵੋਟਾਂ ਦੀ ਗਿਣਤੀ ਲਈ ਪੂਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ.ਐਸ.ਕਰੁਣਾ ਰਾਜੂ , ਮੁੱਖ ਚੋਣ ਅਫਸਰ, ਪੰਜਾਬ ਨੇ ਦੱਸਿਆ ਕਿ ਸੂਬੇ ਦੇ 13 ਲੋਕ ਸਭਾ ਹਲਕਿਆਂ ਵਿੱਚ ਪਈਆਂ ਵੋਟਾਂ ਦੀ ਗਿਣਤੀ ਲਈ ਕੁੱਲ 21 ਥਾਵਾਂ 'ਤੇ ਕੀਤੀ ਜਾਵੇਗੀ। ਉਨਾਂ ਕਿਹਾ ਕਿ 23 ਮਈ, 2019 ਨੂੰ ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ।
ਉਨਾਂ ਦੱਸਿਆ ਕਿ ਸਾਰੇ ਹਲਕਿਆਂ ਵਿੱਚ ਵੋਟਾਂ ਦੀ ਵੱਖੋ–ਵੱਖਰੀਆਂ ਥਾਵਾਂ ਉੱਤੇ ਹੋਵੇਗੀ। ਗਿਣਤੀ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਗਿਣਤੀ ਪ੍ਰਕਿਰਿਆ ਦੀ ਵਿਡੀਓਗ੍ਰਾਫ਼ੀ ਵੀ ਹੋਵੇਗੀ।
ਸ੍ਰੀ ਰਾਜੂ ਨੇ ਸਮੁੱਚੇ ਪੰਜਾਬ ਦੇ 13 ਹਲਕਿਆਂ ਅੰਮ੍ਰਿਤਸਰ, ਗੁਰਦਾਸਪੁਰ, ਖਡੂਰ ਸਾਹਿਬ, ਹੁਸ਼ਿਆਰਪੁਰ, ਜਲੰਧਰ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਸੰਗਰੂਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਅਨੰਦਪੁਰ ਸਾਹਿਬ, ਲੁਧਿਆਣਾ ਵਿੱਚ ਹੋਣ ਵਾਲੀ ਵੋਟਾਂ ਦੀ ਗਿਣਤੀ ਵਾਲੇ ਸਾਰੇ ਸਥਾਨਾਂ ਦੇ ਵਿਸਥਾਰਪੂਰਬਕ ਵੇਰਵੇ ਦਿੱਤੇ।
ਗਿਣਤੀ ਲਈ ਜ਼ਿਆਦਾਤਰ ਸਰਕਾਰੀ ਸਕੂਲਾਂ, ਕਾਲਜਾਂ ਤੇ ਕੁਝ ਸਰਕਾਰੀ ਵਿਭਾਗਾਂ ਦੇ ਦਫ਼ਤਰਾਂ ਦੀ ਚੋਣ ਕੀਤੀ ਗਈ ਹੈ।