ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਾਰੇ ਬੀ.ਐਲ.ਓਜ਼ ਨੂੰ ਛੁੱਟੀ ਵਾਲੇ ਦਿਨ ਵੀ ਵੋਟਰਾਂ ਦੀ ਪੜਤਾਲ ਕਰਨ ਦਾ ਹੁਕਮ

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਗਿਰੀਸ਼ ਦਿਆਲਨ ਨੇ ਹੁਕਮ ਜਾਰੀ ਕਰ ਕੇ ਸਾਰੇ ‘ਬੂਥ ਲੈਵਲ ਅਫ਼ਸਰਾਂ’ (ਬੀ.ਐਲ.ਓਜ਼) ਨੂੰ ਛੁੱਟੀ ਵਾਲੇ ਦਿਨ 12 ਤੇ 13 ਅਕਤੂਬਰ 2019 ਨੂੰ ਆਪਣੇ ਸਬੰਧਤ ਇਲਾਕੇ ਵਿੱਚ ਘਰ ਘਰ ਜਾ ਕੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਵੋਟਰਾਂ ਦੀ ਪੜਤਾਲ ਕਰਨ ਲਈ ਕਿਹਾ ਹੈ।

 

ਇਸ ਸਬੰਧੀ ਜਾਰੀ ਪੱਤਰ ਵਿੱਚ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਮੁੱਖ ਚੋਣ ਅਫ਼ਸਰ, ਪੰਜਾਬ ਨੇ 3 ਅਕਤੂਬਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। 

 

ਇਸ ਦੌਰਾਨ ਉਨ੍ਹਾਂ ਹਦਾਇਤਾਂ ਕੀਤੀਆਂ ਕਿ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਵਿੱਚ ਲੱਗੇ ਸਾਰੇ ਅਧਿਕਾਰੀ ਤੇ ਮੁਲਾਜ਼ਮ ਇਸ ਕੰਮ ਨੂੰ ਛੇਤੀ ਨੇਪਰੇ ਚਾੜ੍ਹਨ ਲਈ ਸਮਰਪਣ ਨਾਲ ਕੰਮ ਕਰਨ।
ਸ੍ਰੀ ਗਿਰੀਸ਼ ਦਿਆਲਨ ਨੇ ਆਪਣੇ ਪੱਤਰ ਵਿੱਚ ਸਾਰੇ ਅਧਿਕਾਰੀਆਂ ਨੂੰ ਸੰਜੀਦਗੀ ਨਾਲ ਵੋਟਰਾਂ ਦੀ ਸਾਰੀ ਜਾਣਕਾਰੀ ਇਕੱਤਰ ਕਰਨ ਲਈ ਕਿਹਾ। 

 

ਉਨ੍ਹਾਂ ਕਿਹਾ ਕਿ ਸਾਰੇ ਬੀ.ਐਲ.ਓਜ਼ 12 ਤੇ 13 ਅਕਤੂਬਰ ਨੂੰ ਆਪਣੇ ਸਬੰਧਤ ਇਲਾਕੇ ਵਿੱਚ ਘਰ ਘਰ ਜਾ ਕੇ ਵੋਟਰ ਵੈਰੀਫਿਕੇਸ਼ਨ ਪ੍ਰੋਗਰਾਮ ਤਹਿਤ ਵੋਟਰਾਂ ਦੀ ਪੜਤਾਲ ਕਰਨ। ਇਸ ਦੌਰਾਨ ਉਹ ਵੋਟਰਾਂ ਦੀ ਮੁਕੰਮਲ ਜਾਣਕਾਰੀ ਹਾਸਲ ਕਰਨਗੇ। 

 

ਜ਼ਿਲ੍ਹਾ ਚੋਣ ਅਫ਼ਸਰ ਨੇ ਸਾਰੇ ਏ.ਈ.ਆਰ.ਓਜ਼ ਅਤੇ ਸੁਪਰਵਾਈਜ਼ਰਾਂ ਨੂੰ ਸਖ਼ਤੀ ਨਾਲ ਆਖਿਆ ਕਿ ਇਹ ਕੰਮ ਛੇਤੀ ਮੁਕੰਮਲ ਹੋਵੇ ਅਤੇ ਬੂਥ ਵਾਇਜ਼ ਪ੍ਰਗਤੀ ਰਿਪੋਰਟ 14 ਅਕਤੂਬਰ ਨੂੰ ਭੇਜੀ ਜਾਵੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All BLO are ordered to scrutinize voters even on holiday