ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਦਰਬਾਰ ਸਾਹਿਬ ਤੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਦੀ ਹਰੇਕ ਚੈਨਲ ਨੂੰ ਮਿਲੇ ਇਜਾਜ਼ਤ: ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰਨ ਦੀ ਇਜ਼ਾਜ਼ਤ ਹਰ ਚਾਹਵਾਨ ਟੀ.ਵੀ. ਚੈਨਲ ਅਤੇ ਰੇਡੀਓ ਨੂੰ ਦਿੱਤੇ ਜਾਣ ਤਾਂ ਜੋ ਗੁਰਬਾਣੀ ਦੇ ਚਾਨਣ ਕੀਰਤਨ ਰਾਹੀਂ ਨੂੰ ਦੁਨੀਆਂ ਦੇ ਹਰ ਕੋਨੇ ਤੱਕ ਪਹੁੰਚਾਇਆ ਜਾ ਸਕੇ। ਉਹਨਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਕਿਹਾ ਹੈ ਕਿ ਉਹ ਕੱਲ ਕਮੇਟੀ ਦੇ ਹੋ ਰਹੇ ਜਨਰਲ ਅਜਲਾਸ ਵਿਚ ਇਸ ਸਬੰਧੀ ਫੈਸਲਾ ਕਰਨ

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਗੁਰੂ ਸਾਹਿਬਾਨ ਅਤੇ ਗੁਰਬਾਣੀ ਦੇ ਸਰਬ ਕਲਿਆਣਕਾਰੀ ਸੰਦੇਸ਼ ਦਾ ਪ੍ਰਚਾਰ ਪਸਾਰ ਕਰੇ ਜਿਸ ਦਾ ਇੱਕ ਢੰਗ ਸ੍ਰੀ ਹਰਿਮੰਦਰ ਸਾਹਿਬ ਤੋਂ ਹੁੰਦਾ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਹੈ। ਉਨ੍ਹਾਂ ਜੋਰ ਦਿੰਦਿਆਂ ਕਿਹਾ ਕਿ ਗੁਰਬਾਣੀ ਸਦੀਵੀ ਪ੍ਰਕਾਸ ਹੈ ਜਿਸ ਰਾਹੀਂ ਸਿੱਖ ਗੁਰੂਆਂ ਨੇ ਆਦਰਸ਼ ਮਨੁੱਖ ਅਤੇ ਆਦਰਸ ਸਮਾਜ ਦੀ ਸਿਰਜਣਾ ਦੀ ਰੂਪ-ਰੇਖਾ ਦਿੱਤੀ

 

ਉਨ੍ਹਾਂ ਕਿਹਾ ਜਦੋਂ ਵਿਸਵ ਭਰ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਤਾਂ ਇਸ ਸਮੇਂ ਲੋੜ ਹੈ ਕਿ ਉਹਨਾਂ ਦੀਆਂ ਸਿੱਖਿਆਵਾਂ ਨੂੰ ਵਿਸਵ ਦੇ ਹਰ ਕੋਨੇ ਤੱਕ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਉਨ੍ਹਾਂ ਕਿਹਾ ਗੁਰੂ ਸਾਹਿਬਾਨ ਨੇ ਬਿਨਾਂ ਕਿਸੇ ਭੇਦ-ਭਾਵ ਦੇ ਆਪਣੇ ਸੰਦੇਸ਼ਾਂ ਦਾ ਪਾਸਾਰ ਕੀਤਾ, ਪਰ ਗੁਰੂ ਜੀ ਦੀਆਂ ਸਿੱਖਿਆਵਾਂ ਦਾ ਪ੍ਰਸਾਰਣ ਸਿਰਫ ਇੱਕ ਚੈਨਲ 'ਤੇ ਹੀ ਕਰਨਾ ਗੁਰਬਾਣੀ ਦੀਆਂ ਸਿੱਖਿਆਵਾਂ ਅਤੇ ਭਾਵਨਾ ਦੇ ਵਿਰੁੱਧ ਹੈ

 

ਬਾਜਵਾ ਨੇ ਕਿਹਾ ਕਿ 6 ਨਵੰਬਰ ਨੂੰ 550 ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਗੁਰਾਂ ਦੇ ਨਾਂ ਉੱਤੇ ਜਿਉਣ ਵਾਲੇ ਪੰਜਾਬ ਦੀ ਵਿਧਾਨ ਸਭਾ ਨੇ ਆਪਣੇ ਵਿਸੇਸ ਇਜਲਾਸ ਵਿੱਚ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਚੈਨਲਾਂ ਨੂੰ ਮੁਫਤ ਸਿਗਨਲ ਦੀ ਸਹੂਲਤ ਦੇਣ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਸੀਸ਼੍ਰੋਮਣੀ ਕਮੇਟੀ ਨੂੰ ਖੁਦ ਗੁਰਬਾਣੀ ਦੇ ਪ੍ਰਸਾਰਣ ਜਿੰਮੇਵਾਰੀ ਲੈਣੀ ਚਾਹੀਦੀ ਹੈ ਅਤੇ ਇਸ ਸਬੰਧੀ ਇੱਕ ਮਰਿਯਾਦਾ ਤਹਿਤ ਹਰੇਕ ਚੈਨਲ ਨੂੰ ਪ੍ਰਸਾਰਣ ਲਈ ਮੁਫਤ ਸਿਗਨਲ ਦੀ ਸਹੂਲਤ ਦੇਣੀ ਚਾਹੀਦੀ ਹੈ

 

ਪੰਚਾਇਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਦਾ ਪ੍ਰਸਾਰਣ ਇੱਕ ਨਿਗੂਣੀ ਜਿਹੀ ਰਕਮ ਬਦਲੇ ਸਿਰਫ ਇੱਕ ਚੈਨਲ ਤੱਕ ਸੀਮਤ ਰੱਖਣ ਦਾ ਕੋਈ ਅਧਿਕਾਰ ਨਹੀਂ ਹੈਉਹਨਾਂ ਆਖਿਆ ਕਿ ਇਹ ਗੁਰਬਾਣੀ ਨੂੰ ਵੇਚਣ ਦੇ ਤੁਲ ਹੈ ਜੋ ਸਿੱਖ ਸਿਧਾਂਤ ਤੇ ਪ੍ਰੰਪਰਾਵਾਂ ਦੇ ਬਿਲਕੁਲ ਉਲਟ ਹੈ

 

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜੋ ਸਿੱਖ ਗੁਰਦੁਆਰਾ ਐਕਟ, 1925 ਅਧੀਨ ਇੱਕ ਸੰਵਿਧਾਨਕ ਸੰਸਥਾ ਹੈ, ਦੀ ਭਲਕੇ ਜਨਰਲ ਹਾਊਸ ਮੀਟਿੰਗ ਵਿੱਚ ਇਸ ਮੁੱਦੇ ਸਬੰਧੀ ਜਮਹੂਰੀ ਭਾਵਨਾ ਨਾਲ ਵਿਚਾਰ-ਵਟਾਂਦਰੇ ਉਪਰੰਤ ਫੈਸਲਾ ਲਿਆ ਜਾਣਾ ਚਾਹੀਦਾ ਹੈ ਜੋ ਕਿ ਸਿੱਖ ਧਰਮ ਅਤੇ ਸਿਧਾਂਤ ਦਾ ਮੁੱਢ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All channels allowed for live broadcast of Kirtan from Darbar Sahib: Bajwa