ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਕਿ ਸਰਕਾਰ ਕਰਤਾਰਪੁਰ ਸਾਹਿਬ ਲਈ ਸਾਰੇ ਭਾਰਤੀਆਂ ਨੂੰ ਦੇਵੇ ਛੋਟ: ਕੈਪਟਨ

ਪਾਕਿ ਸਰਕਾਰ ਕਰਤਾਰਪੁਰ ਸਾਹਿਬ ਲਈ ਛੋਟਾਂ ਸਾਰੇ ਭਾਰਤੀਆਂ ਨੂੰ ਦੇਵੇ: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਦੀ ਇਮਰਾਨ ਖ਼ਾਨ ਸਰਕਾਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਰੱਖੀ 20 ਡਾਲਰ ਦੀ ਫ਼ੀਸ ਸਦਾ ਲਈ ਖ਼ਤਮ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਛੋਟ ਸਿਰਫ਼ ਇੱਕ–ਦੋ ਖ਼ਾਸ ਦਿਨਾਂ ਲਈ ਹੀ ਨਹੀਂ ਰਹਿਣੀ ਚਾਹੀਦੀ; ਸਗੋਂ ਪਾਕਿਸਤਾਨੀ ਸਰਕਾਰ ਨੂੰ ਸ਼ਰਧਾਲੂਆਂ ਤੋਂ ਕਦੇ ਵਸੂਲਣੀ ਹੀ ਨਹੀਂ ਚਾਹੀਦੀ।

 

 

ਚੇਤੇ ਰਹੇ ਕਿ ਅੱਜ ਸਵੇਰੇ ਹੀ ਸ੍ਰੀ ਇਮਰਾਨ ਖ਼ਾਨ ਨੇ ਆਪਣੇ ਇੱਕ ਟਵੀਟ ਰਾਹੀਂ ਇਹ ਜਾਣਕਾਰੀ ਦਿੱਤੀ ਸੀ ਕਿ ਹੁਣ ਕਰਤਾਰਪੁਰ ਸਾਹਿਬ ਜਾਣ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਿਸੇ ਪਾਸਪੋਰਟ ਦੀ ਜ਼ਰੂਰਤ ਨਹੀਂ ਹੋਵੇਗੀ। ਉਨ੍ਹਾਂ ਦੀ ਸਿਰਫ਼ ਇੱਕ ਆਮ ਫ਼ੋਟੋ ਆਈਡੀ ਨਾਲ ਹੀ ਕੰਮ ਚੱਲ ਜਾਇਆ ਕਰੇਗਾ।

 

 

ਸ੍ਰੀ ਖ਼ਾਨ ਨੇ ਕਰਤਾਰਪੁਰ ਸਾਹਿਬ ਦੇ ਉਦਘਾਟਨ ਵਾਲੇ ਦਿਨ ਤੇ 12 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼ਰਧਾਲੂਆਂ ਨੂੰ 20 ਡਾਲਰ ਦੀ ਫ਼ੀਸ ਤੋਂ ਵੀ ਛੋਟ ਹੋਵੇਗੀ। ਇਸੇ ਲਈ ਹੁਣ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਹ ਛੋਟ ਹਮੇਸ਼ਾ ਜਾਰੀ ਰਹਿਣੀ ਚਾਹੀਦੀ ਹੈ।

 

 

ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਪਾਸਪੋਰਟ ਦੀ ਛੋਟ ਤੇ ਐਡਵਾਂਸ ਰਜਿਸਟਰੇਸ਼ਨ ਦੀਆਂ ਛੋਟਾਂ ਸਿਰਫ਼ ਸਿੱਖ ਸ਼ਰਧਾਲੂਆਂ ਨੂੰ ਹੀ ਨਹੀਂ ਮਿਲਣੀਆਂ ਚਾਹੀਦੀਆਂ, ਸਗੋਂ ਇਹ ਹਰੇਕ ਭਾਰਤੀ ਨਾਗਰਿਕ ਨੂੰ ਮਿਲਣੀਆਂ ਚਾਹੀਦੀਆਂ ਹਨ; ਉਹ ਭਾਵੇਂ ਕਿਸੇ ਵੀ ਧਰਮ ਨਾਲ ਸਬੰਧਤ ਹੋਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All Indians should have relaxations for Kartarpur Sahib says Captain Amrinder Singh