ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਕਰਫ਼ਿਊ ਦੌਰਾਨ ਸਟਾਫ਼ ਨੂੰ ਪੂਰੀ ਤਨਖ਼ਾਹ ਦੇਣ ਦੇ ਹੁਕਮ

ਕਿਤਾਬਾਂ, ਵਰਦੀਆਂ ਅਤੇ ਵਾਹਨਾਂ ਦੇ ਕਿਰਾਏ ਲਈ ਵਿਦਿਆਰਥੀਆਂ ਦੇ ਮਾਪਿਆਂ ਨੂੰ ਨਹੀਂ ਕਰ ਸਕਦੇ ਮਜਬੂਰ: ਕੈਬਨਿਟ ਮੰਤਰੀ


ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸੂਬੇ ਦੇ ਸਾਰੇ ਪ੍ਰਾਈਵੇਟ ਸਕੂਲਾਂ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਰੋਨਾਵਾਇਰਸ ਕਾਰਨ ਪੈਦਾ ਹੋਈ ਇਸ ਕੌਮੀ ਆਫ਼ਤ ਮੌਕੇ ਆਪਣੇ ਸਕੂਲ ਦੇ ਸਟਾਫ਼ ਨਾਲ ਖੜਨਾ ਚਾਹੀਦਾ ਹੈ ਅਤੇ ਸਾਰੇ ਸਟਾਫ਼ ਨੂੰ ਕਰਫ਼ਿਊ ਦੌਰਾਨ ਵੀ ਪੂਰੀ ਤਨਖ਼ਾਹ ਦੇਣੀ ਚਾਹੀਦੀ ਹੈ। ਉਨ੍ਹਾਂ ਹੁਕਮ ਦਿੱਤੇ ਕਿ ਸੂਬੇ ਦੇ ਸਾਰੇ ਸਕੂਲ 'ਦ ਪੰਜਾਬ ਰੈਗੂਲੇਸ਼ਨ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਲ ਐਕਟ' ਦੇ ਸੋਧਾਂ ਸਮੇਤ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਉਣ। 

 

ਕਰਫ਼ਿਊ ਦੌਰਾਨ ਆਨਲਾਈਨ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ ਪ੍ਰਾਈਵੇਟ ਸਕੂਲ: ਸਿੱਖਿਆ ਮੰਤਰੀ

ਸਿੱਖਿਆ ਮੰਤਰੀ ਨੇ ਇਹ ਵੀ ਹਦਾਇਤ ਕੀਤੀ ਕਿ ਕਰਫ਼ਿਊ ਦੌਰਾਨ ਪ੍ਰਾਈਵੇਟ ਸਕੂਲ ਆਨਲਾਈਨ ਕਲਾਸਾਂ ਲਈ ਕਿਸੇ ਤਰ੍ਹਾਂ ਦੀ ਕੋਈ ਫੀਸ ਵੀ ਨਹੀਂ ਮੰਗ ਸਕਣਗੇ। ਉਨਾਂ ਕਿਹਾ ਕਿ ਜੇਕਰ ਕਿਸੇ ਸਕੂਲ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕੀਤੀ ਤਾਂ ਉਸ ਵਿਰੁੱਧ ਸਖ਼ਤ ਅਨੁਸਾਸ਼ਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਇਸਦੇ ਨਾਲ ਹੀ ਸਾਰੇ ਸਕੂਲ ਆਪਣੀ ਵਰਦੀ ਅਤੇ ਸਿਲੇਬਸ ਨਾਲ ਸਬੰਧਤ ਕਿਤਾਬਾਂ ਦੀ ਸੂਚੀ ਵੈਬਸਾਈਟ 'ਤੇ ਅਪਲੋਡ ਕਰਨ ਦੇ ਨਾਲ-ਨਾਲ ਸਕੂਲ ਦੇ ਅਹਾਤੇ ਅੰਦਰ ਢੁੱਕਵੀਂਆਂ ਥਾਵਾਂ 'ਤੇ ਲਗਾਉਣੀ ਯਕੀਨੀ ਬਣਾਉਣਗੇ।

 

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਕੂਲ ਦੇ ਮਾਰਕੇ ਦੀ ਵਰਦੀ ਮਾਪਿਆਂ ਨੂੰ ਨਹੀਂ ਮਿਲਦੀ ਤਾਂ ਸਕੂਲ ਸਿਰਫ਼ ਮਾਰਕੇ ਵਾਲਾ ਬੈਜ਼ (ਬਿੱਲਾ) ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਖ਼ਾਸ ਦੁਕਾਨਦਾਰ ਰਾਹੀਂ ਕਿਤਾਬਾਂ ਤੇ ਵਰਦੀ ਦੀ ਘਰਾਂ ਤੱਕ ਪਹੁੰਚ ਵੀ ਪੰਜਾਬ ਸਰਕਾਰ ਦੇ ਇਸ ਐਕਟ ਦੀ ਉਲੰਘਣਾ ਮੰਨੀ ਜਾਵੇਗੀ।

 

ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਹੀ ਸਕੂਲਾਂ ਨੂੰ ਕਰਫਿਊ ਦੌਰਾਨ ਦਾਖ਼ਲਾ ਜਾਂ ਕੋਈ ਹੋਰ ਫ਼ੀਸ ਮੰਗਣ ਤੋਂ ਮਨਾਹੀ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਇਸ ਸਮੇਂ ਦੌਰਾਨ ਕੋਈ ਵੀ ਸਕੂਲ ਵਾਹਨਾਂ ਦਾ ਕਿਰਾਇਆ ਜਾਂ ਕਿਤਾਬਾਂ ਦੇ ਪੈਸੇ ਵੀ ਨਹੀਂ ਵਸੂਲ ਸਕਦਾ। 

 

ਹੁਣ ਤੱਕ 48 ਸਕੂਲਾਂ ਨੂੰ ਨੋਟਿਸ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ 48 ਸਕੂਲਾਂ ਨੂੰ ਹੁਣ ਤੱਕ ਨੋਟਿਸ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪ੍ਰਾਈਵੇਟ ਸਕੂਲਾਂ 'ਤੇ ਨਿਗਰਾਨੀ ਰੱਖਣ ਦੀ ਹਦਾਇਤ ਕੀਤੀ ਹੈ ਤਾਂ ਜੋ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲ ਵਿਰੁੱਧ ਬਿਨਾਂ ਕਿਸੇ ਦੇਰੀ ਤੋਂ ਕਾਰਵਾਈ ਕੀਤੀ ਜਾ ਸਕੇ।

............
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All private schools have to issued full salary to staff during curfew