ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੀਆਂ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਤਕਨੀਕੀ ਸੰਸਥਾਵਾਂ 31 ਮਾਰਚ ਤੱਕ ਬੰਦ

ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਿਆ ਫ਼ੈਸਲਾ : ਚੰਨੀ

 

ਪੰਜਾਬ ਸਰਕਾਰ ਵੱਲੋਂ ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ, ਜਲੰਧਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ, ਬਠਿੰਡਾ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਇੰਜਨੀਅਰਿੰਗ ਕਾਲਜ, ਪੰਜਾਬ ਰਾਜ ਦੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਬਹੁ-ਤਕਨੀਕੀ ਕਾਲਜ ਅਤੇ ਸਮੂਹ ਸਰਕਾਰੀ/ਗ਼ੈਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਇਹ ਫ਼ੈਸਲਾ ਕਰੋਨਾ ਵਾਇਰਸ (ਕੋਵਿਡ-19) ਦੇ ਖ਼ਤਰੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਲਿਆ ਗਿਆ ਹੈ।

 

ਉਨ੍ਹਾਂ ਕਿਹਾ ਕਿ ਇਹ ਵਾਇਰਸ ਵਿਸ਼ਵ ਭਰ ਵਿੱਚ ਫੈਲ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਨੂੰ ਇਹਤਿਆਤੀ ਕਦਮ ਚੁੱਕਣ ਦੇ ਨਿਰਦੇਸ਼ ਜਾਰੀ ਕੀਤੇ ਹਨ। 
  

 

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ/ਸੈਮੀਨਾਰ/ਮੀਟਿੰਗਾਂ/ਖੇਡਾਂ ਸਮਾਗਮ ਆਦਿ ਵੀ ਮੁਲਤਵੀ ਕੀਤੇ ਹਨ ਅਤੇ ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੋਈ ਵੀ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਸੰਸਥਾਵਾਂ ਵਿੱਚ ਹਾਜ਼ਰ ਨਹੀਂ ਹੋਵੇਗਾ, ਪ੍ਰੰਤੂ ਆਪਣੇ ਪੋਸਟਿੰਗ ਵਾਲੇ ਸਟੇਸ਼ਨ 'ਤੇ ਉਪਲੱਬਧ ਰਹੇਗਾ ਤਾਂ ਜੋ ਲੋੜ ਪੈਣ ਤੇ ਉਨ੍ਹਾਂ ਨੂੰ ਬੁਲਾਇਆ ਜਾ ਸਕੇ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:all public and private technical institute closed till 31st March