ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬੇਅਦਬੀ ਤੇ ਪਿਛਲੀ ਸਰਕਾਰ ਦੇ ਝੂਠੇ ਕੇਸਾਂ ਨੂੰ ਨਤੀਜੇ ’ਤੇ ਪਹੁੰਚਾਇਆ ਜਾਵੇਗਾ : ਰਾਜਪਾਲ

ਬੇਅਦਬੀ ਤੇ ਪਿਛਲੀ ਸਰਕਾਰ ਦੇ ਝੂਠੇ ਕੇਸਾਂ ਨੂੰ ਨਤੀਜੇ ’ਤੇ ਪਹੁੰਚਾਇਆ ਜਾਵੇਗਾ

ਅੱਜ ਪੰਜਾਬ ਵਿਧਾਨ ਸਭਾ ਦਾ ਸ਼ੁਰੂ ਹੋਏ ਸ਼ੈਸਨ ਦੇ ਪਹਿਲੇ ਦਿਨ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਦਿੱਤੇ ਆਪਣੇ ਭਾਸ਼ਣ ਵਿਚ ਪਿਛਲੀ ਸਰਕਾਰ ਦੌਰਾਨ ਦਰਜ ਕੀਤੇ ਗਏ ਝੂਠੇ ਕੇਸਾਂ ਅਤੇ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਨੂੰ ਤਰਕਪੂਰਨ ਸਿੱਟੇ ’ਤੇ ਪਹੁੰਚਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦਾ ਐਲਾਨ ਕੀਤਾ  ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਆਸੀ ਮਾਨਤਾਵਾਂ ਅਤੇ ਵਿਚਾਰਧਾਰਾ ਦਾ ਲਿਹਾਜ਼ ਕੀਤੇ ਬਿਨਾਂ ਕਿਸੇ ਖਿਲਾਫ ਵੀ ਰਾਜਸੀ ਬਦਲਾਖੋਰੀ ਜਾਂ ਅਸਹਿਣਸ਼ੀਲਤਾ ਨਾ ਅਪਨਾਉਣ ਦੀ ਨੀਤੀ ’ਤੇ ਡਟ ਕੇ ਪਹਿਰਾ ਦਿੰਦੀ ਰਹੇਗੀ

 

15ਵੀਂ ਵਿਧਾਨ ਸਭਾ ਦੇ ਤੀਜੇ ਬਜਟ ਸਮਾਗਮ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਪ੍ਰਾਪਤੀਆਂ ਦੇ ਸਬੰਧ ’ਚ ਰਾਜਪਾਲ ਨੇ ਕਿਹਾ ਕਿ ਪਿਛਲੇ ਸਾਸ਼ਨਕਾਲ ਦੌਰਾਨ ਦਰਜ ਝੂਠੇ ਕੇਸਾਂ ਵਿਰੁੱਧ ਜਸਟਿਸ ਮਹਿਤਾਬ ਸਿੰਘ ਗਿੱਲ ਦੀ ਅਗਵਾਈ ਵਾਲੇ ਜਾਂਚ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਕ ਕਾਰਵਾਈ ਸ਼ੁਰੂ ਕੀਤੀ ਗਈ ਹੈ ਅਤੇ ਇਸ ਕਾਰਜ ਨੂੰ ਤਰਕਪੂਰਨ ਨਤੀਜੇ ਤੱਕ ਲਿਆਂਦਾ ਜਾਵੇਗਾ

 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਰਾਜਨੀਤਕ ਮਾਨਤਾਵਾਂ ਅਤੇ ਵਿਚਾਰਧਾਰਾਵਾਂ ਨੂੰ ਦਰ ਕਿਨਾਰ ਕਰਦੇ ਹੋਏ ਸਭਨਾਂ ਲਈ ਉਚਿਤ ਅਤੇ ਬਰਾਬਰੀ ਵਾਲਾ ਵਿਵਹਾਰ ਕਰਨ ’ਚ ਵਿਸ਼ਵਾਸ ਰੱਖਦੀ ਹੈ ਇਸ ਨੇ ਪਿਛਲੀ ਸਰਕਾਰ ਦੇ ਉਲਟ ਕਿਸੇ ਖਿਲਾਫ ਵੀ ਝੂਠਾ ਕੇਸ ਦਰਜ ਨਾ ਕਰਨ ਨੂੰ ਵੀ ਯਕੀਨੀ ਬਣਾਇਆ

 

ਰਾਜਪਾਲ ਨੇ ਸਦਨ ਦੇ ਮੈਂਬਰਾਂ ਨੂੰ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਸੂਬਾ ਸਰਕਾਰ ਵੱਲੋਂ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਸ੍ਰੀ ਬਦਨੌਰ ਨੇ ਸਰਕਾਰ ਵੱਲੋਂ ਜਲ੍ਹਿਆਂ ਵਾਲੇ ਬਾਗ਼ ਦੇ ਸਾਕੇ ਦੀ ਸ਼ਤਾਬਦੀ ਜੋ ਕਿ 13 ਅਪ੍ਰੈਲ, 2019 ਨੂੰ ਆ ਰਹੀ ਹੈ, ਸਬੰਧੀ ਬਣਾਏ ਗਏ ਪ੍ਰੋਗਰਾਮ ਬਾਰੇ ਦੱਸਿਆ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ 150ਵੇਂ ਜਨਮ ਦਿਵਸ ਸਮਾਰੋਹਾਂ ਬਾਰੇ ਵੀ ਜਾਣਕਾਰੀ ਦਿੱਤੀ

 

ਰਾਜਪਾਲ ਨੇ ਕਿਹਾ ਪੰਜਾਬ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਪ੍ਰਤੀ ਸੂਬਾ ਸਰਕਾਰ ਦੀ ਪ੍ਰਤੀਬੱਧਤਾ ਹਮੇਸ਼ਾ ਵਾਂਗ ਮਜ਼ਬੂਤ ਅਤੇ ਦਿ੍ਰੜ੍ਹ ਹੈ ਅਤੇ ਇਸ ਨੇ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਨੂੰ ਸਰਪ੍ਰਸਤੀ ਨਾ ਦੇਣ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਤਿੰਨ ਪੱਖੀ ਨੀਤੀ ਅਰਥਾਤ ਈ.ਡੀ.ਪੀ.-ਐਨਫੋਰਸਮੈਂਟ, ਡੀ-ਐਡੀਕਸ਼ਨ ਅਤੇ ਪ੍ਰੀਵੈਸ਼ਨ ਨੂੰ ਅਪਣਾ ਕੇ ਰਾਜ ਵਿੱਚ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਅਤੇ ਖਤਮ ਕਰਨ ਲਈ ਆਪਣੀ ਨੀਤੀ ਵਿੱਚ ਮੁਕੰਮਲ ਸੁਧਾਰ ਕੀਤਾ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ALL SACRILEGE and FALSE CASES OF PREVIOUS REGIME WILL BE TAKEN TO LOGICAL CONCLUSION