ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨਸ਼ਿਆਂ ਖ਼ਿਲਾਫ਼ ਲੜਾਈ 'ਚ ਸਮਾਜ ਦਾ ਹਰੇਕ ਵਰਗ ਯੋਗਦਾਨ ਪਾਵੇ: ਸਿੱਧੂ

ਪਿੰਡ ਸਨੇਟਾ ਤੋਂ ਜਾਗਰੂਕਤਾ ਰੈਲੀ ਨੂੰ ਕੀਤਾ ਰਵਾਨਾ


ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਸਮਾਜ ਦੀਆਂ ਸਾਰੀਆਂ ਧਿਰਾਂ ਬਣਦਾ ਯੋਗਦਾਨ ਪਾਉਣ ਤਾਂ ਕਿ ਇਸ ਲੜਾਈ ਨੂੰ ਕਿਸੇ ਸਿੱਟੇ ਤੱਕ ਪਹੁੰਚਾਇਆ ਜਾ ਸਕਦਾ ਹੈ।

 

ਇੱਥੇ ਪਿੰਡ ਸਨੇਟਾ ਵਿੱਚ ਅਖਿਲ ਭਾਰਤੀ ਦਸਨਾਮ ਗੋਸਵਾਮੀ ਸਮਾਜ ਪੰਜਾਬ ਵੱਲੋਂ ‘ਨਸ਼ਾ ਮੁਕਤ ਸਮਾਜ ਸਿਰਜੋ’ ਦੇ ਨਾਂ ਹੇਠ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਮੌਕੇ ਹੋਏ ਪ੍ਰੋਗਰਾਮ ਦੌਰਾਨ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਰਾਜ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਦਾ ਅਹਿਦ ਲਿਆ ਹੈ। 

 

ਇਸ ਲੜਾਈ ਨੂੰ ਕਿਸੇ ਤਾਰਕਿਕ ਸਿੱਟੇ ਤੱਕ ਪਹੁੰਚਾਉਣ ਲਈ ਸਮਾਜ ਦੀਆਂ ਸਭ ਧਿਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਜੇ ਉਨ੍ਹਾਂ ਦਾ ਕੋਈ ਦੋਸਤ ਨਸ਼ੇ ਕਰਦਾ ਹੈ ਤਾਂ ਉਸ ਨੂੰ ਸਮਝਾ ਕੇ ਉਸ ਦਾ ਇਲਾਜ ਕਰਵਾਓ ਅਤੇ ਉਸ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰੋ।

 

ਕੈਬਿਨੇਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਕਈ ਨਸ਼ਾ ਮੁਕਤੀ ਕੇਂਦਰ ਖੋਲ੍ਹੇ ਹਨ, ਜਿੱਥੇ ਪੀੜਤਾਂ ਦਾ ਮੁਫ਼ਤ ਇਲਾਜ ਹੁੰਦਾ ਹੈ। ਲੋਕ ਸਰਕਾਰ ਦਾ ਸਾਥ ਦੇਣ ਅਤੇ ਪੀੜਤਾਂ ਨੂੰ ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਲੈ ਕੇ ਆਉਣ ਅਤੇ ਪੀੜਤਾਂ ਦਾ ਮਨੋਬਲ ਨੂੰ ਵਧਾਉਣ ਵਿੱਚ ਵੀ ਮਦਦ ਕਰਨ। 


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: All sections of society should contribute to fight against drugs: Sidhu