ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜ਼ਿਲ੍ਹਾ ਫਾਜ਼ਿਲਕਾ ਦੇ ਸਾਰੇ ਕੋਰੋਨਾ ਪਾਜ਼ਿਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤੇ

ਘਰਾਂ ਨੂੰ ਜਾਣ ਵੇਲੇ ਮਰੀਜ਼ਾਂ ਨੇ ਡਾਕਟਰੀ ਅਮਲੇ ਦਾ ਕੀਤਾ ਧੰਨਵਾਦ 

 

ਜ਼ਿਲ੍ਹਾ ਫਾਜ਼ਿਲਕਾ ਵਿਖੇ ਕੋਰੋਨਾ ਦੀ ਲੜਾਈ ਲੜ ਰਹੇ 5 ਲੋਕ ਜੋ ਹਾਲੇ ਡਾਕਟਰਾਂ ਦੀ ਦੇਖ ਰੇਖ ਹੇਠ ਸਰਕਾਰੀ ਹਸਪਤਾਲ ਜਲਾਲਾਬਾਦ ਵਿੱਚ ਸਨ, ਉਹ ਅੱਜ ਠੀਕ ਹੋ ਕੇ ਆਪਣੇ ਘਰਾਂ ਨੂੰ ਪਰਤ ਗਏ ਹਨ। ਹੁਣ ਜ਼ਿਲ੍ਹੇ ਵਿੱਚ ਕੋਈ ਵੀ ਕਰੋਨਾ ਮਰੀਜ਼ ਹਸਪਤਾਲ ਵਿੱਚ ਭਰਤੀ ਨਹੀਂ ਹੈ ਅਤੇ ਜ਼ਿਲ੍ਹੇ ਵਿੱਚ ਪਾਏ ਗਏ ਸਾਰੇ 44 ਮਰੀਜ਼ ਠੀਕ ਹੋ ਕੇ ਘਰ ਪਰਤ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦਿੱਤੀ।
 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 39 ਮਰੀਜ਼ ਪਹਿਲਾਂ ਹੀ ਪੂਰੀ ਤਰ੍ਹਾਂ ਠੀਕ ਹੋ ਕੇ ਘਰ ਪਰਤ ਚੁੱਕੇ ਸਨ ਅਤੇ ਕੇਵਲ 5 ਜਣੇ ਹੀ ਹਸਪਤਾਲ ਵਿੱਚ ਸਨ ਸਰਕਾਰ ਅਤੇ ਮੁੱਢਲੀ ਕਾਤਾਰ ’ਚ ਸੇਵਾਵਾਂ ਦੇ ਰਹੇ ਡਾਕਟਰ ਸਾਹਿਬਾਨ ਦੀ ਮਿਹਨਤ ਨਾਲ ਉਹ ਵੀ ਅੱਜ ਸ਼ੁੱਕਰਵਾਰ ਨੂੰ ਠੀਕ ਹੋ ਕੇ ਘਰਾਂ ਨੂੰ ਪਰਤ ਗਏ ਹਨ। ਇਸ ਤਰ੍ਹਾਂ ਹੁਣ ਜ਼ਿਲ੍ਹਾ ਫਾਜ਼ਿਲਕਾ ਇਕ ਵਾਰ ਕਰੋਨਾ ਤੋਂ ਮੁਕਤ ਹੋ ਗਿਆ ਹੈ।

 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਹਿਲਾਂ ਦੀ ਤਰ੍ਹਾਂ ਸਾਵਧਾਨੀਆਂ ਵਰਤਨੀਆਂ ਜਾਰੀ ਰੱਖਣ ਅਤੇ ਜਨਤਕ ਥਾਵਾਂ ਉੱਤੇ ਜਾਣ ਸਮੇਂ ਹਮੇਸ਼ਾ ਮਾਸਕ ਪਾਓ ਅਤੇ ਸਮਾਜਿਕ ਦੂਰੀ ਦੇ ਨਿਯਮ ਦਾ ਪਾਲਣ ਕਰੋ ਤਾਂ ਜੋ ਕੋਰੋਨਾ ਨੂੰ ਜ਼ਿਲ੍ਹੇ ਤੋਂ ਦੂਰ ਰੱਖਿਆ ਜਾ ਸਕੇ। ਇਸ ਮੌਕੇ ਘਰ ਪਰਤੇ ਰਹੇ ਮਰੀਜ਼ਾਂ ਨੇ ਡਾਕਟਰੀ ਅਮਲੇ ਦਾ ਧੰਨਵਾਦ ਵੀ ਕੀਤਾ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All the corona positive patients of district Fazilka recovered and returned home