ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਕੈਪਟਨ ਨੇ ਸਰਹੱਦੀ ਤੇ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਲਈ 125 ਕਰੋੜ ਕੀਤੇ ਮਨਜ਼ੂਰ

ਕੰਢੀ ਨਹਿਰ ਦੀ ਰੀਲਾਈਨਿੰਗ ਵਾਸਤੇ ਸੁਝਾਅ ਲੈਣ ਲਈ ਕਮੇਟੀ ਬਣਾਉਣ ਨੂੰ ਵੀ ਦਿੱਤੀ ਪ੍ਰਵਾਨਗੀ


ਸੂਬੇ ਵਿੱਚ ਕੰਢੀ ਤੇ ਸਰਹੱਦੀ ਖੇਤਰ ਦੇ ਸੰਪੂਰਨ ਵਿਕਾਸ ਨੂੰ ਯਕੀਨੀ ਬਣਾਉਣ ਵਾਸਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਲ 2019-20 ਲਈ 125 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟਾਂ ਤੇ ਸਕੀਮਾਂ ਨੂੰ ਪ੍ਰਵਾਨਗੀ ਦਿੱਤੀ। ਮੁੱਖ ਮੰਤਰੀ ਨੇ ਇਨ੍ਹਾਂ ਵਿਕਾਸ ਪ੍ਰਾਜੈਕਟਾਂ ਤੇ ਸਕੀਮਾਂ ਨੂੰ ਲਾਗੂ ਕਰਨ ਲਈ ਦਿਸ਼ਾ ਨਿਰਦੇਸ਼ਾਂ ਤੇ ਮਾਪਦੰਡਾਂ ਨੂੰ ਵੀ ਮਨਜ਼ੂਰ ਕੀਤਾ।

 

 

ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਸਰਹੱਦੀ ਤੇ ਕੰਢੀ ਖੇਤਰ ਵਿਕਾਸ ਬੋਰਡ ਦੀ ਹੋਈ ਪਲੇਠੀ ਮੀਟਿੰਗ ਉਪਰੰਤ ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਨਜ਼ੂਰ ਕੀਤੀ ਕੁੱਲ ਰਾਸ਼ੀ ਵਿੱਚੋਂ 100 ਕਰੋੜ ਰੁਪਏ ਸਰਹੱਦੀ ਖੇਤਰ ਅਤੇ 25 ਕਰੋੜ ਰੁਪਏ ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਲਈ ਖਰਚੇ ਜਾਣਗੇ। ਇਹ ਰਾਸ਼ੀ ਮੌਜੂਦਾ ਸਮੇਂ ਇਨ੍ਹਾਂ ਖੇਤਰਾਂ ਵਿੱਚ ਚੱਲ ਰਹੀਆਂ ਸਕੀਮਾਂ ਅਤੇ ਪ੍ਰੋਗਰਾਮਾਂ ਤੋਂ ਵੱਖਰੀ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਕਿ ਜਾਰੀ ਕੀਤੇ ਫੰਡਾਂ ਵਿੱਚੋਂ 75 ਫੀਸਦੀ ਹਿੱਸਾ ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ ਜਿਹੇ ਤਰਜੀਹੀ ਖੇਤਰਾਂ ਉਤੇ ਖ਼ਰਚਿਆ ਜਾਵੇਗੀ ਜਦੋਂ ਕਿ ਬਾਕੀ ਬਚਦੇ 25 ਫੀਸਦੀ ਫੰਡ ਹੋਰਨਾਂ ਖੇਤਰਾਂ ਵਿੱਚ ਖ਼ਰਚੇ ਜਾਣਗੇ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AMARINDER APPROVES Rupees 125 CRORE FOR OVERALL DEVELOPMENT OF BORDER AND KANDI AREAS