ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਕੰਮਾਂ ਨੂੰ ਨੇਪਰੇ ਚਾੜ੍ਹਨ ਲਈ 30 ਜੂਨ ਦਾ ਸਮਾਂ ਨਿਰਧਾਰਤ

ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ 15 ਜੂਨ ਤੱਕ ਫੇਜ਼-1 ਦੇ ਲੰਬਿਤ ਕੰਮ ਅਤੇ ਫੇਜ਼-2 ਅਧੀਨ ਨਵੇਂ ਕੰਮਾਂ ਦੀ ਤਜਵੀਜ਼ ਸੌਂਪਣ ਲਈ ਕਿਹਾ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰਾਂ ਨੂੰ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ.ਈ.ਆਈ.ਪੀ.) ਦੇ ਪਹਿਲੇ ਪੜਾਅ ਤਹਿਤ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨ੍ਹਾਂ ਨੂੰ ਮੁਕੰਮਲ ਕਰਨ ਦੀ ਸਮਾਂ ਸੀਮਾ 30 ਜੂਨ 2020 ਨਿਰਧਾਰਤ ਕਰਨ ਦੀ ਹਦਾਇਤ ਕੀਤੀ ਹੈ।

 

ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਕੈਪਟਨ ਅਮਰਿੰਦਰ ਨੇ ਵਧੀਕ ਮੁੱਖ ਸਕੱਤਰ ਨੂੰ ਪ੍ਰੋਗਰਾਮ ਦੇ ਪਹਿਲੇ ਪੜਾਅ-1 ਅਧੀਨ ਰਹਿੰਦੀਆਂ ਤਜਵੀਜ਼ਾਂ ਨੂੰ 15 ਜੂਨ ਤੱਕ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ (ਪੀ.ਆਈ.ਡੀ.ਬੀ.) ਕੋਲ ਜਮ੍ਹਾਂ ਕਰਵਾਉਣ ਅਤੇ ਨਾਲ ਹੀ 15 ਜੂਨ ਤੱਕ ਸ਼ਹਿਰੀ ਸਥਾਨਕ ਇਕਾਈਆਂ ਤੋਂ ਪ੍ਰਾਪਤੀ ਤੋਂ ਬਾਅਦ ਦੂਜੇ ਪੜਾਅ ਅਧੀਨ ਫੰਡਿੰਗ ਲਈ ਤਜਵੀਜ਼ਾਂ ਵੀ ਜਮ੍ਹਾਂ ਕਰਵਾਉਣ ਲਈ ਕਿਹਾ। 

 

ਜ਼ਿਕਰਯੋਗ ਹੈ ਕਿ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਪੀ.ਆਈ.ਡੀ.ਬੀ. ਤੋਂ ਵਿੱਤੀ ਮੱਦਦ ਨਾਲ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਨੂੰ ਲਾਗੂ ਕੀਤਾ ਜਾ ਰਿਹਾ ਹੈ।

 

ਚੱਲ ਰਹੇ ਪ੍ਰਾਜੈਕਟਾਂ ਦੀ ਸਮਾਂ-ਬੱਧ ਪ੍ਰਗਤੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ ਨੂੰ ਹਦਾਇਤ ਕੀਤੀ ਹੈ ਕਿ ਉਹ ਹਰ ਸ਼ੁੱਕਰਵਾਰ ਨੂੰ ਹਫ਼ਤਾਵਾਰੀ ਪ੍ਰਗਤੀ ਰਿਪੋਰਟ ਪੇਸ਼ ਕਰਨ।

 

ਇਸ ਤੋਂ ਪਹਿਲਾਂ ਡਾਇਰੈਕਟਰ ਸਥਾਨਕ ਸਰਕਾਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਯੂ.ਈ.ਆਈ.ਪੀ. ਦੇ ਪਹਿਲੇ ਪੜਾਅ ਤਹਿਤ ਵੱਖ-ਵੱਖ ਸ਼ਹਿਰੀ ਸਥਾਨਕ ਇਕਾਈਆਂ ਨੂੰ 298.75 ਕਰੋੜ ਰੁਪਏ ਦੀ ਵੰਡ ਕੀਤੀ ਗਈ ਸੀ ਪਰ ਅਜੇ ਤੱਕ ਸਿਰਫ 108.44 ਕਰੋੜ ਰੁਪਏ ਦੇ ਪ੍ਰਾਜੈਕਟ/ਯੋਜਨਾਵਾਂ ਚਲਾਈਆਂ ਗਈਆਂ ਹਨ। ਇਸ ਵਿੱਚੋਂ ਹੁਣ ਤੱਕ ਸਿਰਫ 40.89 ਕਰੋੜ ਰੁਪਏ ਖਰਚ ਕੀਤੇ ਗਏ ਹਨ। ਨਤੀਜੇ ਵਜੋਂ ਵਿਭਾਗ ਨੇ ਹੁਣ ਤੱਕ 1990.31 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟ ਪ੍ਰਸਤਾਵਾਂ ਨੂੰ ਫੰਡਿੰਗ ਲਈ ਪੀ.ਆਈ.ਡੀ.ਬੀ. ਕੋਲ ਜਮ੍ਹਾਂ ਕਰਵਾਉਣਾ ਹੈ ਅਤੇ ਸ਼ਹਿਰੀ ਸਥਾਨਕ ਇਕਾਈਆਂ ਨੇ ਹਾਲੇ ਹੋਰ 67.55 ਕਰੋੜ ਰੁਪਏ ਦੀ ਵਰਤੋਂ ਕਰਨੀ ਹੈ।

 

ਮੁੱਖ ਮੰਤਰੀ ਨੇ ਵਧੀਕ ਮੁੱਖ ਸਕੱਤਰ (ਸਥਾਨਕ ਸਰਕਾਰਾਂ) ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਦੇ ਮੁਕੰਮਲ ਹੋਣ ਲਈ ਸਮਾਂ ਬੱਧਤਾ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਦੂਜੇ ਗੇੜ ਦੇ ਪ੍ਰਾਜੈਕਟਾਂ ਨੂੰ ਫੰਡਿੰਗ ਲਈ ਪੀ.ਆਈ.ਡੀ.ਬੀ. ਕੋਲ ਜਮ੍ਹਾਂ ਕਰਵਾਉਣ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ ਕਿਉਂਕਿ ਉਸ ਲਈ ਲੋੜੀਂਦੇ ਫੰਡ ਪਹਿਲਾਂ ਹੀ ਉਨ੍ਹਾਂ ਵੱਲੋਂ ਫ਼ਰਵਰੀ ਵਿੱਚ ਮਨਜ਼ੂਰ ਕਰ ਲਏ ਗਏ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AMARINDER REVIEWS UEIP SETS JUNE 30 DEADLINE FOR COMPLETING ONGOING PROJECTS