ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਂ ਪੰਜਾਬ 'ਚ ਅਫ਼ੀਮ ਦੀ ਖੇਤੀ ਦੇ ਹੱਕ਼ ਵਿੱਚ ਨਹੀਂ ਹਾਂ- CM ਕੈਪਟਨ

CM ਕੈਪਟਨ

ਖਪਤਕਾਰ ਮਾਮਲਿਆਂ ਦੇ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਝੋਨੇ ਦੀ ਖਰੀਦ ਸੀਜ਼ਨ ਲਈ ਕੈਸ਼ ਕਰੈਡਿਟ ਸੀਮਾ (ਸੀ ਸੀ ਐਲ) ਨੂੰ ਸਮੇਂ ਸਿਰ ਜਾਰੀ ਕਰਨ ਦਾ ਭਰੋਸਾ ਦਿਵਾਇਆ ਹੈ।

 

ਪਾਸਵਾਨ ਨੇ 2017-18 ਦੇ ਲਈ ਕਣਕ 'ਤੇ ਬੁਨਿਆਦੀ ਢਾਂਚੇ ਦੇ ਵਿਕਾਸ (ਆਈਡੀ) ਲਈ 500 ਕਰੋੜ ਰੁਪਏ ਦੀ ਅਦਾਇਗੀ ਨੂੰ ਤੁਰੰਤ ਜਾਰੀ ਕਰਨ ਦਾ ਵਾਅਦਾ ਕੀਤਾ।

 

ਕੈਪਟਨ ਅਮਰਿੰਦਰ ਨੇ ਕਿਹਾ ਕਿ ਉਨ੍ਹਾਂ ਨੇ ਸਟੋਰ ਕੀਤੇ ਅਨਾਜ ਦਾ ਮੁੱਦਾ ਉਠਾਇਆ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਂ ਰੇਲਵੇ ਮੰਤਰੀ ਕੋਲਵੀ ਇਹ ਮੁੱਦਾ ਚੁੱਕਾਂਗਾ ਅਤੇ ਅਨਾਜ ਦੀ ਢੋਆ-ਢੁਆਈ ਨੂੰ ਤੇਜ਼ ਕਰਨ ਲਈ ਵਧੇਰੇ ਰੇਲਗੱਡੀਆਂ ਦੀ ਮੰਗ ਕਰਾਂਗਾ।

 

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਇਸ ਸੀਜ਼ਨ ਵਿੱਚ ਇਕ ਲੱਖ ਕੁਇੰਟਲ ਅਨਾਜ ਦੀ ਖਰੀਦ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ। ਇੱਕ ਸਵਾਲ ਦੇ ਜਵਾਬ ਵਿਚ ਕੈਪਟਨ ਅਮਰਿੰਦਰ ਨੇ ਕਿਹਾ ਕਿ ਉਹ ਅਫੀਮ ਦੀ ਕਾਸ਼ਤ ਦੇਣ ਦੇ ਹੱਕ ਵਿਚ ਨਹੀਂ ਹਨ ਕਿਉਂਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ।

 

ਕਰਤਾਰਪੁਰ ਕੋਰੀਡੋਰ ਦੇ ਮੁੱਦੇ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਪੱਤਰ ਲਿਖਿਆ ਹੈ ਕਿ ਉਹ ਅਗਲੇ ਸਾਲ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਦੇ ਮੌਕੇ ਲਈ ਕੋਰੀਡੋਰ ਖੋਲ੍ਹਣ ਲਈ ਪਾਕਿਸਤਾਨ ਕੋਲ ਮਾਮਲਾ ਉਠਾਉਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amarinder said he is not in favour of allowing cultivation of opium