ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹੜ ਪ੍ਰਭਾਵਿਤ ਕਿਸਾਨਾਂ ਨੂੰ ਕਣਕ ਦਾ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ 5 ਕਰੋੜ ਰੁਪਏ ਦੇਣ ਦੀ ਪ੍ਰਵਾਨਗੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਨੂੰ ਕਣਕ ਦਾ 25,000 ਕੁਇੰਟਲ ਬੀਜ ਮੁਫ਼ਤ ਮੁਹੱਈਆ ਕਰਵਾਉਣ ਲਈ ਅੱਜ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਕਰੋੜ ਰੁਪਏ ਖੇਤੀਬਾੜੀ ਵਿਭਾਗ ਨੂੰ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਬੀਜ ਨਾਲ ਕਿਸਾਨ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਕਰ ਸਕਣਗੇ।


ਮੁੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ਫ਼ੈਸਲਾ ਸੂਬੇ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਐਲਾਨ ਅਨੁਸਾਰ ਲਿਆ ਹੈ।

 

ਮੁੱਖ ਮੰਤਰੀ ਨੇ ਜਲੰਧਰ, ਕਪੂਰਥਲਾ, ਮੋਗਾ, ਫ਼ਿਰੋਜ਼ਪੁਰ, ਫਾਜ਼ਿਲਕਾ, ਰੋਪੜ ਆਦਿ ਹੜ੍ਹ ਪ੍ਰਭਾਵਿਤ ਜ਼ਿਲ੍ਹਿੁਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਲੋੜੀਂਦੀ ਮਾਤਰਾ ਵਿੱਚ ਕਣਕ ਦੇ ਬੀਜ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਕਿ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਬੀਜ ਵੰਡਣ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ।

 

ਇਹ ਬੀਜ ਪਨਸੀਡ ਰਾਹੀਂ ਕਿਸਾਨਾਂ ਨੂੰ ਮੁਹੱਈਆ ਕਰਵਾਇਆ ਜਾਵੇਗਾ। ਪਨਸੀਡ, ਸੂਬਾ ਸਰਕਾਰ ਦੀ ਨੋਡਲ ਏਜੰਸੀ ਹੈ ਜੋ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਮੁਤਾਬਕ ਕਿਸਾਨਾਂ ਨੂੰ ਪ੍ਰਮਾਣਿਤ ਬੀਜ ਮੁਹੱਈਆ ਕਰਵਾਉਂਦੀ ਹੈ। 
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:AMARINDER SANCTIONS 5 CRORE FROM RELIEF FUND TO PROVIDE FREE WHEAT SEED TO FLOOD HIT FARMERS